LATEST : ਲੋਕ ਸੰਪਰਕ ਮੰਤਰੀ ਜੌੜਾਮਾਜਰਾ ਨੇ ਹੜ੍ਹ ਦੀ ਲਪੇਟ ‘ਚ ਆਏ ਸਮਾਣਾ ਹਲਕੇ ਦੇ ਮ੍ਰਿਤਕ ਨੌਜਵਾਨ ਦੇ ਵਾਰਸਾਂ ਨੂੰ ਅੱਜ ਚਾਰ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ

ਚੰਡੀਗੜ੍ਹ :  ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਹੜ੍ਹ ਦੀ ਲਪੇਟ ‘ਚ ਆਏ ਸਮਾਣਾ ਹਲਕੇ ਦੇ ਪਿੰਡ ਸੱਸਾ ਗੁੱਜਰਾਂ ਦੇ ਮ੍ਰਿਤਕ ਨੌਜਵਾਨ ਭਗਵਾਨ ਦਾਸ ਦੇ ਵਾਰਸਾਂ ਨੂੰ ਅੱਜ ਚਾਰ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ।

ਸ. ਚੇਤਨ ਸਿੰਘ ਜੌੜਾਮਾਜਰਾ ਨੇ  ਕਿਹਾ ਕਿ ਹੜ੍ਹਾਂ ਕਾਰਨ ਸੰਕਟ ਵਿੱਚ ਘਿਰੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਤਾ ਪ੍ਰਦਾਨ ਕਰਨ ਦੀ  ਵਚਨਬੱਧਤਾ ਦੇ ਹਿੱਸੇ ਵਜੋਂ, ਰਾਜ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਅਣਸੁਖਾਵੀਂ ਸਥਿਤੀ ਨਜਿੱਠਣ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਆਪਣੀ ਸਾਰੀ ਸਰਕਾਰੀ ਮਸ਼ੀਨਰੀ ਝੋਕ ਦਿੱਤੀ ਹੈ ਤਾਂ ਜੋ ਜਲਦ ਤੋਂ ਜਲਦ ਜਨ-ਜੀਵਨ  ਨੂੰ ਮੁੜ ਲੀਹ ’ਤੇ ਲਿਆਂਦਾ ਜਾ ਸਕੇ।
 
ਸੂਬੇ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 26800 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਉਹਨਾਂ  ਦੱਸਿਆ ਕਿ 21 ਜੁਲਾਈ ਨੂੰ ਸਵੇਰੇ 8 ਵਜੇ ਤੱਕ 1441 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਸੂਬੇ ਵਿੱਚ ਕੁੱਲ 155 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿੱਚ 4560 ਲੋਕਾਂ ਦਾ ਆਰਜ਼ੀ ਵਸੇਬਾ ਕੀਤਾ ਗਿਆ ਹੈ।
 
ਵਿਭਾਗ ਦੀਆਂ ਬਚਾਅ ਟੀਮਾਂ ਲੋੜਵੰਦ ਪਸ਼ੂਆਂ ਦਾ ਇਲਾਜ, ਫੀਡ ਸਪਲਾਈ, ਚਾਰਾ ਅਤੇ ਸਿਲੇਜ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ। ਪ੍ਰਭਾਵਿਤ ਜ਼ਿਲਿ੍ਹਆਂ ਵਿੱਚ ਵਿਸ਼ੇਸ਼ ਹੜ੍ਹ ਰਾਹਤ ਕੈਂਪ ਵੀ ਲਗਾਏ ਜਾ ਰਹੇ ਹਨ।
 
ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੁੱਕੇ ਭੋਜਨ ਦੇ ਪੈਕੇਟ ਲਗਾਤਾਰ ਵੰਡੇ ਜਾ ਰਹੇ ਹਨ। ਰੂਪਨਗਰ ਵਿੱਚ 22,881, ਪਟਿਆਲਾ ਵਿੱਚ 64000, ਐਸਏਐਸ ਨਗਰ ਵਿੱਚ 4800, ਐਸਬੀਐਸ ਨਗਰ ਵਿੱਚ 5700 ਅਤੇ ਫਤਿਹਗੜ੍ਹ ਸਾਹਿਬ ਵਿੱਚ 2200 ਸੁੱਕੇ ਭੋਜਨ ਦੇ ਪੈਕੇਟ ਵੰਡੇ ਗਏ ਹਨ।

Related posts

Leave a Reply