LATEST : >>>ਵਿਧਾਇਕ ਪਾਹੜਾ ਵਲੋਂ ਕਰੋਨਾ ਵਾਇਰਸ ਵਿਰੁੱਧ ਜੰਗ ਲੜ ਰਹੀ ਜ਼ਿਲਾ ਪ੍ਰਸ਼ਾਸਨ ਟੀਮ ਨੂੰ ਕੀਤਾ ਗਿਆ ਸਨਮਾਨਿਤ April 24, 2020April 24, 2020 Adesh Parminder Singh ਜ਼ਿਲਾ ਪ੍ਰਸ਼ਾਸਨ ਨੇ ਕਰੋਨਾ ਵਾਇਰਸ ਤੋਂ ਬਚਾਅ ਲਈ ਸਮੇਂ ਸਿਰ ਉਠਾਏ ਠੋਸ ਕਦਮ-ਵਿਧਾਇਕ ਪਾਹੜਾ ਕਰੋਨਾ ਵਾਇਰਸ ਵਿਰੁੱਧ ਕੀਤੇ ਗਏ ਉਪਰਾਲਿਆਂ ਲਈ ਜ਼ਿਲਾ ਪ੍ਰਸ਼ਾਸਨ ਦੀ ਪੂਰੀ ਟੀਮ ਵਧਾਈ ਦੀ ਹੱਕਦਾਰ- ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਕਰੋਨਾ ਵਾਇਰਸ ਵਿਰੁੱਧ ਨਜਿੱਠਣ ਲਈ ਚੁੱਕੇ ਠੋਸ ਕਦਮਾਂ ਬਦਲੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੂੰ ਮਾਣ ਸਨਮਾਨ ਦਿੰਦੇ ਹੋਏ।ਜ਼ਿਲਾ ਲੋਕ ਸੰਪਰਕ ਦਫਤਰ, ਗੁਰਦਾਸਪੁਰ ਵਿਧਾਇਕ ਪਾਹੜਾ ਵਲੋਂ ਕਰੋਨਾ ਵਾਇਰਸ ਵਿਰੁੱਧ ਜੰਗ ਲੜ ਰਹੀ ਜ਼ਿਲਾ ਪ੍ਰਸ਼ਾਸਨ ਟੀਮ ਨੂੰ ਕੀਤਾ ਗਿਆ ਸਨਮਾਨਿਤ ਜ਼ਿਲਾ ਪ੍ਰਸ਼ਾਸਨ ਨੇ ਕਰੋਨਾ ਵਾਇਰਸ ਤੋਂ ਬਚਾਅ ਲਈ ਸਮੇਂ ਸਿਰ ਉਠਾਏ ਠੋਸ ਕਦਮ-ਵਿਧਾਇਕ ਪਾਹੜਾ ਕਰੋਨਾ ਵਾਇਰਸ ਵਿਰੁੱਧ ਕੀਤੇ ਗਏ ਉਪਰਾਲਿਆਂ ਲਈ ਜ਼ਿਲਾ ਪ੍ਰਸ਼ਾਸਨ ਦੀ ਪੂਰੀ ਟੀਮ ਵਧਾਈ ਦੀ ਹੱਕਦਾਰ-ਡਿਪਟੀ ਕਮਿਸ਼ਨਰ ਗੁਰਦਾਸਪੁਰ, 24 ਅਪ੍ਰੈਲ ( ਅਸ਼ਵਨੀ ) :- ਕਰੋਨਾ ਵਾਇਰਸ ਵਿਰੁੱਧ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਕੀਤੇ ਗਏ ਠੋਸ ਪ੍ਰਬੰਧਾਂ ਅਤੇ ਜਿਲਾ ਗੁਰਦਾਸਪੁਰ ਨੂੰ ਕਰੋਨਾ ਵਾਇਰਸ ਦੀ ਬਿਮਾਰੀ ਤੋਂ ਬਚਾਉਣ ਹਿੱਤ ਕੀਤੇ ਗਏ ਉਪਰਾਲਿਆਂ ਨੂੰ ਹੋਰ ਬੱਲ ਦੇਣ ਦੇ ਮੰਤਵ ਨਾਲ ਅੱਜ ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਵਲੋਂ ਨਿਵੇਕਲੀ ਪਹਿਲਕਦਮੀ ਕਰਦਿਆਂ ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਗੁਰਦਾਸਪੁਰ, ਸਵਰਨਦੀਪ ਸਿੰਘ ਐਸ.ਐਸ.ਪੀ ਗੁਰਦਾਸਪੁਰ, ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ), ਹਰਵਿੰਦਰ ਸਿੰਘ ਐਸ.ਪੀ (ਡੀ), ਨਵਜੋਤ ਸਿੰਘ ਸੰਧੂ ਐਸ.ਪੀ (ਹੈੱਡਕੁਆਟਰ), ਸਕੱਤਰ ਸਿੰਘ ਬੱਲ ਐਸ.ਡੀ.ਐਮ ਗੁਰਦਾਸਪੁਰ, ਰਮਨ ਕੋਛੜ ਐਸ.ਡੀ.ਐਮ ਦੀਨਾਨਗਰ-ਕਮ-ਸਹਾਇਕ ਕਮਿਸ਼ਨਰ (ਜ), ਅਮਨਦੀਪ ਕੋਰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਤਹਿਸੀਲਦਾਰ ਅਰਵਿੰਦ ਸਲਵਾਨ, ਨਾਇਬ ਤਹਸੀਲਦਾਰ ਤਰਸੇਮ ਲਾਲ, ਪਰਮਿੰਦਰ ਸਿੰਘ ਸੈਣੀ ਜ਼ਿਲ•ਾ ਗਾਈਡੈਂਸ ਕਾਊਸਲਰ ਸਮੇਤ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਡਵੈਕੈਟ ਬਲਜੀਤ ਸਿੰਘ ਪਾਹੜਾ ਜ਼ਿਲਾ ਪ੍ਰਧਾਨ ਯੂਥ ਕਾਂਗਰਸ ਵਲੋਂ ਵੀ ਪਾਰਟੀ ਵਲੋਂ ਵਿਸ਼ੇਸ ਤੌਰ ਤੇ ਅਧਿਕਾਰੀਆਂ ਦਾ ਮਾਣ ਸਨਮਾਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਪਾਹੜਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਪੂਰੀ ਪ੍ਰਸ਼ਾਸਨ ਟੀਮ ਵਲੋਂ ਕਰੋਨਾ ਵਾਇਰਸ ਵਿਰੁੱਧ ਦਿਨ-ਰਾਤ ਨਿਰੰਤਰ ਕਾਰਜ ਕੀਤੇ ਜਾ ਰਹੇ ਹਨ ਅਤੇ ਸਮੇਂ ਸਿਰ ਉਠਾਏ ਗਏ ਇਨਾਂ ਸਫਲ ਯਤਨਾਂ ਸਦਕਾ ਹੀ ਸਾਡਾ ਜ਼ਿਲਾ ਗੁਰਦਾਸਪੁਰ ਕਰੋਨਾ ਵਾਇਰਸ ਦੇ ਪ੍ਰਭਾਵ ਤੋਂ ਬਚਿਆ ਹੋਇਆ ਹੈ ਤੇ ਅਸੀ ਗਰੀਨ ਜੌਨ ਵਿਚ ਸ਼ਾਮਿਲ ਹਾਂ। ਉਨਾਂ ਦੱਸਿਆ ਕਿ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ 24 ਘੰਟੇ ਆਪਣੇ ਫਰਜ਼ ਨਿਭਾਏ ਗਏ ਹਨ ਅਤੇ ਉਹ ਪਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਪ੍ਰਸ਼ਾਸਨ ਦੀ ਪੂਰੀ ਟੀਮ ਇਸੇ ਜੋਸ਼ ਅਤੇ ਬੱਲ ਨਾਲ ਆਪਣੀ ਡਿਊਟੀ ਨਿਭਾਉਂਦੀ ਰਹੇ । ਵਿਧਾਇਕ ਪਾਹੜਾ ਨੇ ਦੱਸਿਆ ਕਿ ਇਸ ਲਈ ਸਾਡਾ ਵੀ ਫਰਜ ਬਣਦਾ ਹੈ ਕਿ ਅਸੀਂ ਪ੍ਰਸ਼ਾਸਨ ਵਲੋਂ ਕਰੋਨਾ ਵਾਇਰਸ ਵਿਰੁੱਧ ਕੀਤੇ ਠੋਸ ਯਤਨਾਂ ਨੂੰ ਉਤਸ਼ਾਹਿਤ ਕਰੀਏ, ਇਸ ਲਈ ਅੱਜ ਉਨਾਂ ਵਲੋਂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਵਲੋਂ ਪੂਰੀ ਟੀਮ ਨੂੰ ਪ੍ਰਸੰਸਾ ਪੱਤਰ ਭੇਜੇ ਗਏ ਹਨ। ਉਨਾਂ ਦੱਸਿਆ ਕਿ ਪਾਹੜਾ ਪਰਿਵਾਰ ਨੇ ਹਮੇਸ਼ਾਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲੋਕ ਿਹੱਤ ਲਈ ਕੰਮ ਕਰਨ ਵਾਲਿਆਂ ਦਾ ਮਾਣ ਸਨਮਾਨ ਕੀਤਾ ਹੈ ਅਤੇ ਇਹ ਗੁੜ•ਤੀ ਉਨਾਂ ਨੂੰ ਆਪਣੇ ਸਵ. ਦਾਦਾ ਜੀ ਜਥੇਦਾਰ ਕਰਤਾਰ ਸਿੰਘ ਪਾਹੜਾ ਵਲੋਂ ਮਿਲੀ ਹੈ ਅਤੇ ਉਹ ਸਮਾਜ ਸੇਵਾ ਲਈ ਹਮੇਸ਼ਾਂ ਤਤਪਰ ਰਹਿੰਦੇ ਹਨ। ਉਨਾਂ ਕਿਹਾ ਕਿ ਪਾਹੜਾ ਪਰਿਵਾਰ ਹਮੇਸ਼ਾਂ ਪ੍ਰਸ਼ਾਸਨ ਨਾਲ ਹਰ ਤਰਾਂ ਦੇ ਸਹਿਯੋਗ ਲਈ ਤਿਆਰ ਰਹਿੰਦਾ ਹੈ ਅਤੇ ਭਵਿੱਖ ਵਿਚ ਵੀ ਪ੍ਰਸ਼ਾਸਨ ਨਾਲ ਖੜ•ੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਨੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵਲੋਂ ਕਰੋਨਾ ਵਾਇਰਸ ਵਿਰੁੱਧ ਜਿਲਾ ਪ੍ਰਸ਼ਾਸਨ ਵਲੋਂ ਕੀਤੇ ਗਏ ਉਪਰਾਲਿਆਂ ਨੂੰ ਮਾਣ ਦਿੰਦਿਆਂ ਜੋ ਹੌਸਲਾ ਅਫਜਾਈ ਕੀਤੀ ਗਈ ਹੈ, ਉਹ ਸਲਾਹੁਣਯੋਗ ਹੈ। ਉਨਾਂ ਕਿਹਾ ਕਿ ਇਹ ਮਾਣ ਜਿਲੇ ਦੀ ਸਾਰੀ ਟੀਮ ਦਾ ਹੈ, ਜੋ ਦਿਨ- ਰਾਤ ਵੱਖ-ਵੱਖ ਪੱਧਰ ਤੇ ਆਪਣੇ ਫਰਜ ਨਿਭਾ ਰਹੇ ਹਨ। ਉਨਾਂ ਕਿਹਾ ਕਿ ਇਹ ਸਨਮਾਨ ਮੇਰਾ ਨਹੀਂ, ਪੂਰੀ ਟੀਮ ਦਾ ਹੈ ਅਤੇ ਜ਼ਿਲਾ ਵਾਸੀਆਂ ਦਾ ਵੀ ਹੈ, ਜਿਨਾਂ ਕਰਫਿਊ ਦੋਰਾਨ ਜ਼ਿਲਾ ਪ੍ਰਸ਼ਾਸਨ ਦਾ ਪੂਰਾ ਸਾਥ ਦਿੱਤਾ, ਜਿਸਦੀ ਬਦੋਲਤ ਜ਼ਿਲਾ ਗੁਰਦਾਸਪੁਰ ਗਰੀਨ ਜੋਨ ਵਿਚ ਹੈ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸੇ ਤਰਾਂ ਪ੍ਰਸ਼ਾਸਨ ਨਾਲ ਸਹਿਯੋਗ ਕਰਨ, ਘਰਾਂ ਵਿਚ ਰਹਿਣ ਨੂੰ ਤਰਜੀਹ ਦੇਣ ਅਤੇ ਸ਼ੋਸਲ ਡਿਸਟੈਂਸ ਮੈਨਟੇਨ ਕਰਕੇ ਰੱਖਣ। ਇਸ ਮੌਕੇ ਸਵਰਨਦੀਪ ਸਿੰਘ ਐਸ.ਐਸ.ਪੀ ਨੇ ਵਿਧਾਇਕ ਪਾਹੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਰੋਨਾ ਵਾਇਰਸ ਤੋਂ ਬਚਾਅ ਲਈ ਕਰਮਚਾਰੀਆਂ/ਅਧਿਕਾਰੀਆਂ ਵਲੋਂ ਦਿਨ-ਰਾਤ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਸਲਾ ਅਫਜਾਈ ਕਰਨੀ, ਬਹੁਤ ਸ਼ਾਨਦਾਰ ਪਹਿਲਕਦਮੀ ਹੈ ਅਤੇ ਉਨਾਂ ਵਲੋਂ ਕੀਤੀ ਗਏ ਉਤਸ਼ਾਹਜਨਕ ਉਪਰਾਲਿਆਂ ਨਾਲ ਕਰੋਨਾ ਵਾਇਰਸ ਵਿਰੁੱਧ ਨਜਿੱਠਣ ਲਈ ਇਸ ਮੁਹਿੰਮ ਨੂੰ ਹੋਰ ਬੱਲ ਮਿਲੇਗਾ। ਉਨਾਂ ਕਿਹਾ ਕਿ ਕਿਸੇ ਵਿਧਾਇਕ ਵਲੋਂ ਅਜਿਹਾ ਉਪਰਾਲਾ ਸੂਬੇ ਭਰ ਵਿਚ ਕੀਤਾ ਗਿਆ ਪਹਿਲਾ ਉਪਰਾਲਾ ਹੈ, ਜਿਸ ਵਿਚ ਪੂਰੀ ਜਿਲ•ਾ ਟੀਮ ਦੀ ਹੋਸਲਾ ਅਫਜਾਈ ਕੀਤੀ ਗਈ ਹੋਵੇ। ਉਨਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵਲੋਂ ਕਰੋਨਾ ਵਾਇਰਸ ਵਿਰੁੱਧ ਪੂਰੀ ਤਰਾਂ ਅਲਰਟ ਹੈ ਅਤੇ ਪੁਲਿਸ ਜਵਾਨ ਦਿਨ ਰਾਤ ਆਪਣੀ ਸੇਵਾਵਾਂ ਬਾਖੂਬੀ ਨਿਭਾ ਰਹੇ ਹਨ। Adesh Parminder SinghEDITOR CANADIAN DOABA TIMES Email: editor@doabatimes.com Mob:. 98146-40032 whtsapp www.doabatimes.comShare this:FacebookTelegramWhatsAppPrintTwitterLike this:Like Loading...