LATEST : ਵੱਡੀ ਖ਼ਬਰ : ਅੰਮ੍ਰਿਤਸਰ ਚ ਚੱਲੀਆਂ ਗੋਲੀਆਂ, ਬੀਐੱਸਐੱਫ ਦੇ 5 ਜਵਾਨਾਂ ਦੀ ਮੌਕੇ ‘ਤੇ ਮੌਤ, 6 ਜਵਾਨ ਜ਼ਖ਼ਮੀ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਬੀਐੱਸਐੱਫ ਸੈਕਟਰ ਖਾਸਾ ਅਟਾਰੀ ਰੋਡ ਵਿਖੇ ਡਿਊਟੀ ‘ਤੇ ਤਾਇਨਾਤ ਇਕ ਜਵਾਨ ਨੇ ਡਿਊਟੀ ਵੱਧ ਲਏ ਜਾਣ ‘ਤੇ ਸਾਥੀ ਜਵਾਨਾਂ ‘ਤੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ ਜਿਸ ਵਿਚ 5 ਜਵਾਨਾਂ ਦੀ ਮੌਕੇ ‘ਤੇ ਮੌਤ ਹੋ ਗਈ ਤੇ 6 ਜਵਾਨ ਜ਼ਖ਼ਮੀ ਹੋ ਗਏ.

ਜਿਨ੍ਹਾਂ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ। ਇਨ੍ਹਾਂ ਵਿਚੋਂ ਚਾਰ ਜ਼ਖ਼ਮੀਆਂ ਨੇ ਹਸਪਤਾਲ ‘ਚ ਦਮ ਤੋੜ ਦਿੱਤਾ ਹੈ ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ ਪੰਜ ਹੋ ਗਈ ਹੈ। ਜ਼ਿਕਰਯੋਗ ਹੈ ਕਿ ਗੋਲ਼ੀਆਂ ਚਲਾਉਣ ਵਾਲੇ ਬੀਐਸਐਫ ਦੇ ਜਵਾਨ ਨੇ ਵੀ ਦਮ ਤੋੜ ਦਿੱਤਾ ਹੈ।

ਬੀਐਸਐਫ ਦੇ ਅੰਮ੍ਰਿਤਸਰ ਮੁੱਖ ਦਫ਼ਤਰ ਖਾਸਾ ਅਟਾਰੀ ਰੋਡ ‘ਤੇ ਸਥਿਤ ਬੀਐਸਐਫ ਦੀ ਬਟਾਲੀਅਨ 144 ਵਿਖੇ ਹੈੱਡ ਕਾਂਸਟੇਬਲ ਦੀ ਡਿਊਟੀ ਨਿਭਾ ਰਹੇ ਜਵਾਨ ਸਤੁਪਾ ਮਹਾਰਾਸ਼ਟਰ ਜੋ ਕਿ ਇੱਥੇ ਡਿਊਟੀ ‘ਤੇ ਤਾਇਨਾਤ ਸੀ, ਨੇ ਆਪਣੀ ਡਿਊਟੀ ਦੌਰਾਨ ਰਾਈਫਲ ‘ਚੋਂ ਲਗਾਤਾਰ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਜੋ ਤਾਇਨਾਤ  ਜਵਾਨਾਂ ਨੂੰ ਲੱਗੀਆਂ। ਨਤੀਜੇ ਵਜੋਂ ਪੰਜ ਜਵਾਨਾਂ ਦੀ ਮੌਤ ਹੋ ਗਈ ਤੇ ਕਈ ਜ਼ਖ਼ਮੀ ਹੋ ਗਏ।

Related posts

Leave a Reply