LATEST : ਸਵਿਫਟ ਕਾਰ ਸੜਕ ਕਿਨਾਰੇ ਲੱਗੇ ਸਫੈਦੇ ਨਾਲ ਟਕਰਾ ਗਈ ਤੇ ਕਾਰ ‘ਚ ਸਵਾਰ 2 ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ

ਮ੍ਰਿਤਕਾਂ ਦੀ ਪਛਾਣ ਜੋਗਾ ਸਿੰਘ ਪੁੱਤਰ ਚਰਨ ਸਿੰਘ ਵਾਸੀ ਪੱਤੀ ਸ਼ਾਲਾ ਨਗਰ ਮਲਸੀਆਂ (ਜਲੰਧਰ), ਰਘਬੀਰ ਸਿੰਘ ਪੁੱਤਰ ਮਨਜੀਤ ਸਿੰਘ ਪੱਤੀ ਅਕਲਪੁਰ ਮਲਸੀਆਂ (ਜਲੰਧਰ) ਵਜੋਂ ਹੋਈ ਹੈ। 

 ਘਟਨਾ ਸਥਾਨ ‘ਤੇ ਮੌਜੂਦ ਰਾਹਗੀਰਾਂ ਨੇ ਦੱਸਿਆ ਕਿ ਹਾਦਸਾ ਇਨ੍ਹਾਂ ਭਿਆਨਕ ਸੀ ਕਿ ਦੋਵੇਂ ਕਾਰ ਸਵਾਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਗੱਡੀ ਵੀ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ। ਉਨ੍ਹਾਂ ਦੱਸਿਆ ਕਿ ਦੋਵਾਂ ਦੀ ਲਾਸ਼ ਨੂੰ ਕਟਰ ਦੀ ਮਦਦ ਨਾਲ ਕਾਰ ਨੂੰ ਕੱਟ ਕੇ ਕੱਢਣਾ ਪਿਆ। ਪੁਲਿਸ ਮੌਕੇ ‘ਤੇ ਪੁੱਜ ਗਈ ਅਤੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Related posts

Leave a Reply

Social Media Auto Publish Powered By : XYZScripts.com