LATEST-ਸਿਹਤ ਵਿਭਾਗ ਵਲੋਂ ਸਕਰੀਨਿੰਗ ਤੋਂ ਬਾਅਦ 142 ਸ਼ਰਧਾਲੂਆਂ ਦੇ ਲਏ ਗਏ ਸੈਂਪਲ : ਡਿਪਟੀ ਕਮਿਸ਼ਨਰ April 30, 2020April 30, 2020 Adesh Parminder Singh ਪੰਜਾਬ ਸਰਕਾਰ ਦੇ ਯਤਨਾ ਨਾਲ ਸ਼੍ਰੀ ਹਜੂਰ ਸਾਹਿਬ ਤੋਂ ਹੁਸ਼ਿਆਰਪੁਰ ਵਾਪਸ ਪਹੁੰਚੇ 142 ਸ਼ਰਧਾਲੂ-ਬੁੱਧਵਾਰ ਦੇਰ ਰਾਤ ਪਹੁੰਚੇ ਸ਼ਰਧਾਲੂਆਂ ਨੂੰ ਕੋਵਿਡ ਕੇਅਰ ਸੈਂਟਰ ਰਿਆਤ ਬਾਹਰਾ ਅਤੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ‘ਚ ਕੀਤਾ ਗਿਆ ਇਕਾਂਤਵਾਸ-ਸਿਹਤ ਵਿਭਾਗ ਵਲੋਂ ਸਕਰੀਨਿੰਗ ਤੋਂ ਬਾਅਦ ਸ਼ਰਧਾਲੂਆਂ ਦੇ ਲਏ ਗਏ ਸੈਂਪਲ : ਡਿਪਟੀ ਕਮਿਸ਼ਨਰ-ਕਿਹਾ, ਕੋਵਿਡ ਕੇਅਰ ਸੈਂਟਰਾਂ ‘ਚ ਸ਼ਰਧਾਲੂਆਂ ਦੀ ਸੁਵਿਧਾ ਲਈ ਸਾਰੀਆਂ ਜ਼ਰੂਰੀ ਸਾਵਧਾਨੀਆਂ ਨਾਲ ਕੀਤੇ ਗਏ ਹਨ ਹਰ ਪੁਖਤਾ ਪ੍ਰਬੰਧਹੁਸ਼ਿਆਰਪੁਰ, 30 ਅਪ੍ਰੈਲ (ADESH)ਕੋਵਿਡ-19 ਦੇ ਚੱਲਦੇ ਦੇਸ਼ ਭਰ ਵਿੱਚ ਚੱਲ ਰਹੇ ਲੌਕਡਾਊਨ ਦੇ ਚੱਲਦੇ ਤਖਤ ਸ਼੍ਰੀ ਹਜੂਰ ਸਾਹਿਬ ਦੇ ਦਰਸ਼ਨਾਂ ਲਈ ਨੰਦੇੜ (ਮਹਾਰਾਸ਼ਟਰ) ਗਏ ਜ਼ਿਲ•ੇ ਦੇ ਸ਼ਰਧਾਲੂਆਂ ਨੂੰ ਬੁੱਧਵਾਰ ਦੇਰ ਰਾਤ ਹੁਸ਼ਿਆਰਪੁਰ ਵਾਪਸ ਲਿਆਂਦਾ ਗਿਆ। ਪੰਜਾਬ ਸਰਕਾਰ ਦੇ ਯਤਨਾਂ ਦੇ ਚੱਲਦੇ 142 ਸ਼ਰਧਾਲੂਆਂ ਨੂੰ ਬੱਸਾਂ ਦੇ ਮਾਧਿਅਮ ਨਾਲ ਮੁਫ਼ਤ ਵਾਪਸ ਬੁਲਾਇਆ ਗਿਆ ਅਤੇ ਸਾਵਧਾਨੀ ਦੇ ਦੌਰ ‘ਤੇ ਸਾਰੇ ਸ਼ਰਧਾਲੂਆਂ ਨੂੰ ਹੁਸ਼ਿਆਰਪੁਰ ਵਿੱਚ ਇਕਾਂਤਵਾਸ ਕੀਤਾ ਗਿਆ ਅਤੇ ਸਿਹਤ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਅਰੰਭੀ ਜਾਵੇਗੀ।ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਬੁੱਧਵਾਰ ਦੇਰ ਰਾਤ ਵੱਖ-ਵੱਖ ਸਪੈਸ਼ਨ ਬੱਸਾਂ ਰਾਹੀਂ ਕੁੱਲ 142 ਸ਼ਰਧਾਲੂਆਂ ਨੂੰ ਸਪੈਸ਼ਨ ਬੱਸਾਂ ਰਾਹੀਂ ਸ਼੍ਰੀ ਹਜੂਰ ਸਾਹਿਬ ਤੋਂ ਹੁਸ਼ਿਆਰਪੁਰ ਲਿਆਂਦਾ ਗਿਆ। ਉਨ•ਾਂ ਕਿਹਾ ਕਿ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਵਰਤੀ ਗਈ ਸਾਵਧਾਨੀ ਦੇ ਚੱਲਦੇ ਕੋਵਿਡ ਕੇਅਰ ਸੈਂਟਰ ਰਿਆਤ ਬਾਹਰਾ ਵਿੱਚ 93 ਅਤੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਫਤਿਹਗੜ• ਵਿੱਚ 49 ਸ਼ਰਧਾਲੂਆਂ ਨੂੰ ਇਕਾਂਤਵਾਸ ਲਈ ਰੱਖਿਆ ਗਿਆ ਹੈ। ਉਨ•ਾਂ ਕਿਹਾ ਕਿ ਅੱਜ ਸਿਹਤ ਵਿਭਾਗ ਵਲੋਂ ਸਾਰੇ ਸ਼ਰਧਾਲੂਆਂ ਦੇ ਸੈਂਪਲ ਲਏ ਗਏ ਹਨ। ਉਨ•ਾਂ ਕਿਹਾ ਕਿ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਕੋਵਿਡ ਕੇਅਰ ਸੈਂਟਰਾਂ ਵਿੱਚ ਸ਼ਰਧਾਲੂਆਂ ਦੀ ਸੁਵਿਧਾ ਲਈ ਸਾਰੀਆਂ ਜ਼ਰੂਰੀ ਸਾਵਧਾਨੀਆਂ ਦੇ ਨਾਲ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸੈਂਟਰ ਵਿੱਚ ਸਮਾਜਿਕ ਦੂਰੀ ਦੇ ਨਾਲ-ਨਾਲ ਹਰ ਜ਼ਰੂਰੀ ਸਾਵਧਾਨੀ ਅਪਣਾਈ ਜਾ ਰਹੀ ਹੈ, ਜਿਸ ਲਈ ਸਿਹਤ ਵਿਭਾਗ ਵਲੋਂ ਵਿਸ਼ੇਸ਼ ਟੀਮ ਵੀ ਤਿਆਰ ਕੀਤੀ ਗਈ ਹੈ। ਉਨ•ਾਂ ਕਿਹਾ ਕਿ ਇਥੇ ਸ਼ਰਧਾਲੂਆਂ ਨੂੰ ਰਹਿਣ ਅਤੇ ਭੋਜਨ ਦੀ ਪੂਰੀ ਵਿਵਸਥਾ ਕੀਤੀ ਗਈ ਹੈ, ਤਾਂ ਜੋ ਉਨ•ਾਂ ਨੂੰ ਕਿਸੇ ਤਰ•ਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੈਗੇਟਿਵ ਸੈਂਪਲ ਆਉਣ ‘ਤੇ ਸ਼ਰਧਾਲੂਆਂ ਨੂੰ ਉਨ•ਾਂ ਦੇ ਘਰਾਂ ਵਿੱਚ ਇਕਾਂਤਵਾਸ ਵਿੱਚ ਰੱਖਿਆ ਜਾਵੇਗਾ ਅਤੇ ਜੇਕਰ ਕਿਸੇ ਸ਼ਰਧਾਲੂ ਦਾ ਸੈਂਪਲ ਪੋਜ਼ੀਟਿਵ ਆਉਂਦਾ ਹੈ, ਤਾਂ ਉਸ ਨੂੰ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਇਲਾਜ ਲਈ ਰੱਖਿਆ ਜਾਵੇਗਾ।ਉਧਰ ਸ਼੍ਰੀ ਹਜੂਰ ਸਾਹਿਬ ਤੋਂ ਆਏ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਨੇ ਉਨ•ਾਂ ਨੂੰ ਵਾਪਸ ਬੁਲਾਉਣ ਲਈ ਜੋ ਕਦਮ ਚੁੱਕੇ ਹਨ, ਉਹ ਸ਼ਲਾਘਾਯੋਗ ਹਨ। ਉਨ•ਾਂ ਕਿਹਾ ਕਿ ਜ਼ਿਲ•ੇ ਦੇ ਸਾਰੇ ਸ਼ਰਧਾਲੂਆਂ ਨੂੰ ਨੰਦੇੜ ਤੋਂ ਵਾਪਸ ਲਿਆ ਕੇ ਉਨ•ਾਂ ਦਾ ਮੈਡੀਕਲ ਕਰਵਾਉਣਾ ਇਕ ਨਿਵੇਕਲੀ ਕੋਸ਼ਿਸ਼ ਹੈ, ਤਾਂ ਜੋ ਸਾਰੇ ਸਿਹਤਮੰਦ ਹੋ ਕੇ ਆਪਣੇ ਘਰਾਂ ਨੂੰ ਵਾਪਸ ਜਾ ਸਕਣ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਜਿਥੇ ਜੰਮੂ-ਕਸ਼ਮੀਰ ਨਾਲ ਸਬੰਧਤ ਜ਼ਿਲ•ਾ ਹੁਸ਼ਿਆਰਪੁਰ ਵਿੱਚ ਰਹਿ ਰਹੇ 567 ਵਿਅਕਤੀਆਂ ਨੂੰ ਮੁਫ਼ਤ ਬੱਸਾਂ ਰਾਹੀਂ ਜੰਮੂ-ਕਸ਼ਮੀਰ ਪਹੁੰਚਾਇਆ ਗਿਆ, ਜਿਥੇ ਪੰਜਾਬ ਦੇ ਕੋਟਾ (ਰਾਜਸਥਾਨ) ਵਿੱਚ ਪੜ• ਰਹੇ ਵਿਦਿਆਰਥੀਆਂ ਨੂੰ ਵੀ ਬੱਸਾਂ ਰਾਹੀਂ ਹੁਸ਼ਿਆਰਪੁਰ ਉਨ•ਾਂ ਦੇ ਘਰਾਂ ਤੱਕ ਪਹੁੰਚਾਇਆ ਗਿਆ ਹੈ। Adesh Parminder SinghEDITOR CANADIAN DOABA TIMES Email: editor@doabatimes.com Mob:. 98146-40032 whtsapp www.doabatimes.comShare this:FacebookTelegramWhatsAppPrintTwitterLike this:Like Loading...