LATEST : ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਬੇਰੁਜ਼ਗਾਰਾਂ ਨਾਲ ਸਬੰਧਤ 30 ਦੇ ਕਰੀਬ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਚੰਡੀਗੜ੍ਹ : ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਸਿੱਖਿਆ ਵਿਭਾਗ ਨਾਲ ਸੰਬੰਧਤ ਅਧਿਆਪਕਾਂ ਤੇ ਹੋਰ ਲੋਕਾਂ ਦੀਆਂ ਮੰਗਾਂ, ਸ਼ਿਕਾਇਤਾਂ ਤੇ ਹੋਰ ਮਾਮਲੇ ਸੁਣਨ ਅਤੇ ਇਨ੍ਹਾਂ ਦੇ ਫੌਰੀ ਹੱਲ ਲਈ ਅੱਜ ਪੰਜਾਬ ਭਵਨ ਚੰਡੀਗੜ੍ਹ ਵਿੱਚ ਮੈਰਾਥਨ ਮੀਟਿੰਗਾਂ ਦੀ ਸ਼ੁਰੂਆਤ ਕੀਤੀ ਗਈ। ਇਨ੍ਹਾਂ ਮੀਟਿੰਗਾਂ ਵਿੱਚ ਸਿੱਖਿਆ ਵਿਭਾਗ ਦੇ ਵੱਖ-ਵੱਖ ਕਾਡਰ ਦੇ ਮੁਲਾਜ਼ਮਾਂ, ਚੱਲ ਰਹੀਆਂ ਭਰਤੀ ਨਾਲ ਸਬੰਧਤ ਉਮੀਦਵਾਰਾਂ ਅਤੇ ਬੇਰੁਜ਼ਗਾਰਾਂ ਨਾਲ ਸਬੰਧਤ 30 ਦੇ ਕਰੀਬਾਂ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਸੱਦਿਆ ਗਿਆ ਹੈ।

ਮੀਟਿੰਗ ਵਿੱਚ ਸਿੱਖਿਆ ਸਕੱਤਰ ਅਜੋਏ ਸ਼ਰਮਾ, ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸੁਖਜੀਤ ਪਾਲ ਸਿੰਘ ਤੇ ਡੀ.ਪੀ.ਆਈ. (ਐਲੀਮੈਂਟਰੀ ਸਿੱਖਿਆ) ਹਰਿੰਦਰ ਕੌਰ ਵੀ ਹਾਜ਼ਰ ਹਨ ਜਿਨ੍ਹਾਂ ਨੂੰ ਸਿੱਖਿਆ ਮੰਤਰੀ ਵੱਲੋਂ ਵੱਖ-ਵੱਖ ਮੰਗਾਂ ਦੇ ਹੱਲ ਮੌਕੇ ਉਤੇ ਹੀ ਨਿਰਦੇਸ਼ ਦਿੱਤੇ ਜਾ ਰਹੇ ਹਨ।

DPR. GILL

Related posts

Leave a Reply