latest : ਸਿੱਖ ਨੇਤਾ ਸਤਵੰਤ ਸਿੰਘ ਨੂੰ ਬਣਾਇਆ ਗਿਆ ,ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ

ਨੌਜਵਾਨ ਸਿੱਖ ਨੂੰ ਥਾਪਿਆ ਪਾਕਿਸਤਾਨ ਸਿੱਖ ਗੁਰਦੁਆਰਾ ਕਮੇਟੀ ਦਾ ਨਵਾਂ ਪ੍ਰਧਾਨ

ਲਾਹੌਰ : ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਨੌਜਵਾਨ ਸਿੱਖ ਨੇਤਾ ਸਤਵੰਤ ਸਿੰਘ ਨੂੰ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਸਾਬਕਾ ਪ੍ਰਧਾਨ ਬਿਸ਼ਨ ਸਿੰਘ ਦੇ ਛੋਟੇ ਭਰਾ ਅਮੀਰ ਸਿੰਘ ਨੂੰ ਪਾਕਿਸਤਾਨ ਕਮੇਟੀ ਦਾ ਜਰਨਲ ਸਕੱਤਰ ਬਣਾਇਆ ਗਿਆ ਹੈ।

ਦੋਵੇਂ ਮੁੱਖ ਆਗੂ ਪਹਿਲੀ ਵਾਰ ਪਾਕਿਸਤਾਨ ਦੇ ਸਿੱਖਾਂ ਦੀ ਸ਼੍ਰੋਮਣੀ ਸੰਸਥਾ ਦੇ ਉੱਚ ਅਹੁਦਿਆਂ ‘ਤੇ ਬਿਰਾਜਮਾਨ ਹੋਏ ਹਨ। ਖ਼ਾਲਿਸਤਾਨੀ ਪੱਖੀ ਪਾਕਿ ਸਿੱਖ ਲੀਡਰ ਗੋਪਾਲ ਚਾਵਲਾ ਦੀ ਛਾਂਟੀ ਤੋਂ ਬਾਅਦ ਪੀਐਸਜੀਪੀਸੀ ਦਾ ਮੁੜ ਗਠਨ ਕੀਤਾ ਗਿਆ ਹੈ।

ਪਾਕਿਸਤਾਨੀ ਸਿੱਖ ਆਗੂਆਂ ਦੀ ਚੋਣ ਸਰਬਸੰਮਤੀ ਨਾਲ ਉਕਾਫ਼ ਬੋਰਡ ਪਾਕਿਸਤਾਨ ਦੇ ਮੁੱਖ ਦਫਤਰ ਲਾਹੌਰ ਵਿਖੇ ਕੀਤੀ ਗਈ ਹੈ। ਇਸ ਮੌਕੇ ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਰੇ ਨਵੇਂ ਚੁਣੇ ਮੈਂਬਰ ਪਾਕਿਸਤਾਨ ਉਕਾਫ਼ ਬੋਰਡ ਦੇ ਚੇਅਰਮੈਨ ਸਕੱਤਰ ਤਾਰਿਕ ਵਜ਼ੀਰ ਖ਼ਾਂ ਸਮੇਤ ਹੋਰ ਸਿੱਖ ਆਗੂ ਹਾਜ਼ਰ ਸਨ।

Related posts

Leave a Reply