LATEST: ਸੁੰਦਰ ਸ਼ਾਮ ਅਰੋੜਾ ਵਲੋਂ ਪੁਲੀ ਦੀ ਸ਼ੁਰੂਆਤ, ਕਿਹਾ ਲੋਕਾਂ ਦੀ ਆਵਾਜਾਈ ਨੂੰ ਸੁਖਾਲਾ ਬਣਾਏਗੀ ਪੁਲੀ

ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਹਰੀ ਕ੍ਰਿਸ਼ਨ ਨਗਰ ਵਿਖੇ ਪੁਲੀ ਦੀ ਸ਼ੁਰੂਆਤ ਕਰਵਾਉਂਦੇ ਹੋਏ।

ਸੁੰਦਰ ਸ਼ਾਮ ਅਰੋੜਾ ਵਲੋਂ ਹਰੀ ਕ੍ਰਿਸ਼ਨ ਨਗਰ ’ਚ ਪੁਲੀ ਦੀ ਸ਼ੁਰੂਆਤ
ਕਿਹਾ ਖੇਤਰ ਦੇ ਲੋਕਾਂ ਦੀ ਆਵਾਜਾਈ ਨੂੰ ਸੁਖਾਲਾ ਬਣਾਏਗੀ ਇਹ ਪੁਲੀ

ਹੁਸ਼ਿਆਰਪੁਰ, 22 ਮਾਰਚ (ਆਦੇਸ਼ ): ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਥਾਨਕ ਹਰੀ ਕ੍ਰਿਸ਼ਨ ਨਗਰ ਦੇ ਵਸਨੀਕਾਂ ਦੀ ਚਿਰੋਕਲੀ ਮੰਗ ਨੂੰ ਪੂਰਾ ਕਰਦਿਆਂ ਇਲਾਕੇ ਵਿੱਚ ਲੋਕਾਂ ਦੀ ਸੁਖਾਲੀ ਆਵਾਜਾਈ ਲਈ ਨਵੀਂ ਪੁਲੀ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ ਪੁਲੀ ਬਨਣ ਨਾਲ ਖੇਤਰ ਦੇ ਲੋਕਾਂ ਨੂੰ ਆਉਣ-ਜਾਣ ਵਿੱਚ ਵੱਡੀ ਸਹੂਲਤ ਮਿਲੇਗੀ।

ਪੁਲੀ ਦੀ ਸ਼ੁਰੂਆਤ ਕਰਵਾਉਣ ਵੇਲੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਗਰਾਮ ਪੰਚਾਇਤ ਹਰੀ ਕ੍ਰਿਸ਼ਨ ਨਗਰ ਲਈ ਇਹ ਪੁਲੀ ਪੰਜਾਬ ਸਰਕਾਰ ਦੀ ਸਮਾਰਟ ਵਿਲੇਜ ਕੰਪੇਨ ਦੇ ਦੂਜੇ ਪੜਾਅ ਤਹਿਤ ਕਰੀਬ ਢਾਈ ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹੁਸ਼ਿਆਰਪੁਰ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਉਲੀਕੇ ਗਏ ਸਨ ਜਿਨ੍ਹਾਂ ਵਿੱਚੋਂ ਕਈ ਅਹਿਮ ਪ੍ਰੋਜੈਕਟ ਮੁਕੰਮਲ ਹੋ ਗਏ ਹਨ ਅਤੇ ਬਾਕੀ ਪ੍ਰੋਜੈਕਟਾਂ ’ਤੇ ਕੰਮ ਜੰਗੀ ਪੱਧਰ ’ਤੇ ਜਾਰੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਲੋਕਾਂ ਨੂੰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਅਤੇ ਮਿਆਰੀ ਬੁਨਿਆਦੀ ਢਾਂਚਾ ਦੇਣ ਲਈ ਵਚਨਬੱਧ ਹੈ ਜਿਸ ਤਹਿਤ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਇਨ੍ਹਾਂ ਖੇਤਰਾਂ ਵਿੱਚ ਵਿਕਾਸ ਕਾਰਜ ਅਮਲ ਵਿੱਚ ਲਿਆਂਦੇ ਜਾ ਰਹੇ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਪਟਨ ਕਰਮ ਚੰਦ, ਸਰਪੰਚ ਰਮਿੰਦਰ ਸਿੰਘ, ਦੀਪ ਭੱਟੀ, ਕੁਲਦੀਪ ਅਰੋੜਾ, ਅਵਤਾਰ ਸਿੰਘ ਮੱਲੀ, ਪੰਚ ਚਮਨ ਲਾਲ, ਪ੍ਰੇਮ ਚੰਦ ਪ੍ਰਵੀਨ ਠਾਕੁਰ, ਕੁਲਵਿੰਦਰ ਕੌਰ, ਧਰਮਵੀਰ ਪਰਾਸ਼ਰ, ਵਿਸ਼ਾਲ ਕੁਮਾਰ ਤੋਂ ਇਲਾਵਾ ਪਿੰਡ ਵਾਸੀ ਮੌਜੂਦ ਸਨ।  

 

 

Related posts

Leave a Reply