LATEST : ਸੂਬਾ ਸਰਕਾਰ ਵਲੋਂ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਸਿਰਜਿਆ ਜਾ ਰਿਹੈ ਸਿਹਤਮੰਦ ਮਾਹੌਲ  : ਅਰੋੜਾ

-ਕੈਬਨਿਟ ਮੰਤਰੀ ਨੇ ਵਾਰਡ ਨੰਬਰ 18 ‘ਚ ਸੀਵਰੇਜ ਪਾਇਪ ਪਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ
HOSHIARPUR ( DOABA TIMES)
ਉਦਯੋਗ ਤੇ ਵਣਜ ਮੰਤਰੀ, ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਪੰਜਾਬ ਵਿੱਚ ਸਿਹਤਮੰਦ ਮਾਹੌਲ ਸਿਰਜਿਆ ਜਾ ਰਿਹਾ ਹੈ, ਤਾਂ ਜੋ ਸੂਬਾ ਵਾਸੀਆਂ ਲਈ ਸ਼ੁੱਧ ਅਤੇ ਤੰਦਰੁਸਤ ਵਾਤਾਵਰਣ ਬਰਕਰਾਰ ਰੱਖਿਆ ਜਾ ਸਕੇ। ਉਹ ਵਾਰਡ ਨੰਬਰ 18, ਪੁਰਹੀਰਾਂ ਵਿਖੇ ਸੀਵਰੇਜ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਨ ਦੌਰਾਨ ਸੰਬੋਧਨ ਕਰ ਰਹੇ ਸਨ। ਸ਼੍ਰੀ ਅਰੋੜਾ ਨੇ ਕਿਹਾ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਸੂਬਾ ਵਾਸੀਆਂ ਨੂੰ ਸੁਚਾਰੂ ਢੰਗ ਨਾਲ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ•ਾਂ ਕਿਹਾ ਕਿ ਜਿਥੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਨਸ਼ਾ ਤਸਕਰਾਂ ‘ਤੇ ਕਾਰਵਾਈ ਕੀਤੀ ਗਈ ਹੈ, ਉਥੇ ਨਸ਼ੇ ਦੀ ਦਲਦਲ ਵਿੱਚ ਫਸੇ ਮਰੀਜ਼ਾਂ ਨੂੰ ਵੀ ਇਸ ਦਲਦਲ ਵਿਚੋਂ ਬਾਹਰ ਕੱਢਣ ਲਈ ਸਰਕਾਰ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਕੈਬਨਿਟ ਮੰਤਰੀ ਸ਼੍ਰੀ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਓ.ਓ.ਏ.ਟੀ, ਨਸ਼ਾ ਛੁਡਾਊ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਬਣਾਏ ਗਏ ਹਨ, ਜਿਥੇ ਨਸ਼ੇ ਵਿੱਚ ਫਸੇ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਸਰਕਾਰ ਵਲੋਂ ਅਜਿਹੇ ਮਰੀਜ਼ਾਂ ਦੇ ਮੁੜ ਵਸੇਬੇ ਲਈ ਮੁੜ ਵਸੇਬਾ ਕੇਂਦਰ ਵੀ ਬਣਾਏ ਗਏ ਹਨ। ਉਨ•ਾਂ ਕਿਹਾ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਖੇਡਾਂ ਨੂੰ ਪ੍ਰਫੁਲਿਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਖਾਣ-ਪੀਣ ਵਾਲੀਆਂ ਵਸਤਾਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਜਨਤਾ ਨੂੰ ਸ਼ੁੱਧ ਵਸਤਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾ ਸਕਣ।


ਇਸ ਮੌਕੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਐਡਵੋਕੇਟ ਰਾਕੇਸ਼ ਮਰਵਾਹਾ, ਐਕਸੀਅਨ ਸੀਵਰੇਜ ਬੋਰਡ ਅਸ਼ੀਸ਼ ਰਾਏ, ਕੌਂਸਲਰ ਸੁਰਿੰਦਰ ਕੁਮਾਰ ਸ਼ਿੰਦਾ, ਹਰਭਜਨ ਰਾਏ, ਧਰਮਪਾਲ ਗੋਤਰਾ, ਐਡਵੋਕੇਟ ਰਾਮ ਕੁਮਾਰ, ਰੋਸ਼ਨ ਕੁਮਾਰ, ਚੌਧਰੀ ਅਮਰਜੀਤ ਸਿੰਘ, ਰਣਜੀਤ ਕੋਹਲੀ, ਰਘੁਵੀਰ ਦਾਸ, ਜਗਤਾਰ ਸਿੰਘ, ਸਰਫਰਾਜ ਸਿੰਘ, ਕੌਂਸਲਰ ਕੁਲਵਿੰਦਰ ਸਿੰਘ ਹੁੰਦਲ, ਪਰਦੀਪ ਕੁਮਾਰ ਬਿੱਟੂ, ਧਿਆਨ ਚੰਦ, ਰਜਨੀ ਡਡਵਾਲ, ਤੀਰਥ ਰਾਮ, ਸੁਦਰਸ਼ਨ ਧੀਰ, ਕਮਲ ਕਟਾਰੀਆ, ਮਨਜੀਤ ਸਿੰਘ, ਸ਼ਾਦੀ ਲਾਲ ਤੋਂ ਇਲਾਵਾ ਗੁਲਸ਼ਨ ਰਾਏ, ਸੁਨੀਸ਼ ਜੈਨ, ਗੁਰਦੀਪ ਕਟੋਚ, ਪਰਮਜੀਤ ਸਿੰਘ, ਕੇਵਲ ਠਾਕੁਰ, ਰਵਿੰਦਰ ਮਲਿਕ, ਸੇਵਾ ਸਿੰਘ, ਅਸ਼ੋਕ ਮਹਿਰਾ, ਸ਼੍ਰੀ ਗੁਰਮੀਤ ਚੰਦ, ਸ਼੍ਰੀ ਰਜਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਸਖ਼ਸ਼ੀਅਤਾਂ ਹਾਜ਼ਰ ਸਨ।

Related posts

Leave a Reply