LATEST ::> ਸੰਤ ਨਿਰੰਕਾਰੀ ਮਿਸ਼ਨ ਵੱਲੋਂ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ 50 ਲੱਖ ਰੁਪਏ ਦਾ ਯੋਗਦਾਨ

ADESH PARMINDER SINGH
CANADIAN DOABA TIMES

ਸੰਤ ਨਿਰੰਕਾਰੀ ਮਿਸ਼ਨ ਵੱਲੋਂ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ 50 ਲੱਖ ਰੁਪਏ ਦਾ ਯੋਗਦਾਨ
ਚੰਡੀਗੜ•, 19 ਅਪਰੈਲ
ਕੋਰੋਨਾਵਾਇਰਸ ਖਿਲਾਫ ਚੱਲ ਰਹੇ ਸੰਘਰਸ਼ ਅਤੇ ਲੌਕਡਾਊਨ/ਕਰਫਿਊ ਕਾਰਨ ਗਰੀਬਾਂ ਤੇ ਲੋੜਵੰਦਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਨਿਰੰਤਰ ਕੋਸ਼ਿਸ਼ਾਂ ਕਰ ਰਹੀ ਸੂਬਾ ਸਰਕਾਰ ਲਈ ਮੱਦਦ ਦਾ ਹੱਥ ਵਧਾਉਂਦਿਆਂ ਸੰਤ ਨਿਰੰਕਾਰੀ ਮਿਸ਼ਨ ਨੇ ਮੁੱਖ ਮੰਤਰੀ ਕੋਵਿਡ-19 ਰਾਹਤ ਫੰਡ ਵਿੱਚ 50 ਲੱਖ ਰੁਪਏ ਦਾ ਯੋਗਦਾਨ ਪਾਇਆ।

ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਯੋਗਦਾਨ ਕੋਵਿਡ-19 ਕਾਰਨ ਪੈਦਾ ਹੋਈਆਂ ਮੁਸ਼ਕਲ ਸਥਿਤੀਆਂ ਵਿੱਚ ਗਰੀਬਾਂ ਤੇ ਲੋੜਵੰਦਾਂ ਦੀ ਮੱਦਦ ਦੇ ਕੰਮ ਆਵੇਗਾ। ਉਨ•ਾਂ ਕੋਰੋਨਾਵਾਇਰਸ ਖਿਲਾਫ ਸਰਕਾਰ ਦੀ ਨਿਰੰਤਰ ਲੜਾਈ ਵਿੱਚ ਸਹਿਯੋਗ ਦੇਣ ਲਈ ਮਿਸ਼ਨ ਦਾ ਦਿਲੋਂ ਧੰਨਵਾਦ ਕੀਤਾ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੰਤ ਨਿਰੰਕਾਰੀ ਸਤਿਸੰਗ ਮਿਸ਼ਨ ਦੇ ਮੁਖੀ ਸ੍ਰੀ ਗੋਬਿੰਦ ਸਿੰਘ ਜੋ ਭਾਈਆ ਜੀ ਦੇ ਨਾਮ ਨਾਲ ਜਾਣੇ ਜਾਂਦੇ ਹਨ, ਨੇ ਸੂਬਾ ਸਰਕਾਰ ਨੂੰ ਕੋਵਿਡ-19 ਖਿਲਾਫ ਸੰਘਰਸ਼ ਲਈ ਸੂਬੇ ਵਿਚਲੇ ਨਿਰੰਕਾਰੀ ਭਵਨ ਅਤੇ ਉਥੋਂ ਦੀਆਂ ਸਹੂਲਤਾਵਾਂ ਵਰਤਣ ਦੀ ਪੇਸ਼ਕਸ਼ ਕੀਤੀ ਸੀ। ਇਸ ਤੋਂ ਇਲਾਵਾ ਇਸ ਸੰਕਟ ਦੀ ਘੜੀ ਵਿੱਚ ਸੂਬਾ ਸਰਕਾਰ ਨੂੰ ਮੱਦਦ ਲਈ ਆਪਣੇ ਵਲੰਟੀਅਰਾਂ ਦੀਆਂ ਸੇਵਾਵਾਂ ਵਰਤਣ ਦੀ ਵੀ ਪੇਸ਼ਕਸ਼ ਕੀਤੀ ਸੀ।

Related posts

Leave a Reply