LATEST : ਹੁਸ਼ਿਆਰਪੁਰ ਚ ਕਰੋਨਾ ਕਾਰਣ ਅੱਜ ਇਕ ਹੋਰ ਮੌਤ , 7 ਨਵੇਂ ਪਾਜੇਟਿਵ ਮਰੀਜ 

ਅੱਜ ਜ਼ਿਲ੍ਹੇ ਵਿੱਚ ਕੋਰੋਨਾ ਦੇ 07 ਨਵੇਂ ਪਾਜੇਟਿਵ ਮਰੀਜ ਅਤੇ ਇਕ ਮੌਤ  —- ਸਿਵਲ ਸਰਜਨ

ਹੁਸ਼ਿਆਰਪੁਰ 30 ਨਵੰਬਰ : ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਪਰਮਿੰਦਰ ਕੌਰ ਨੇ ਜਾਣਕਾਰੀ ਦਿੰਦੇ ਹੋਏ  ਦੱਸਿਆ ਕਿ  ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1724 ਨਵੇ ਸੈਪਲ ਲੈਣ  ਨਾਲ ਅਤੇ1658  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 07 ਨਵੇਂ ਪਾਜੇਟਿਵ ਕੇਸ ਆਏ ਹਨ ਅਤੇ 01 ਮੌਤ ਵੀ ਹੋਈ ਹੈ।  

ਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 28852 ਹੈ  ਅਤੇ ਬਾਹਰਲੇ ਜ਼ਿਲਿਆਂ ਤੋਂ 2087 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30939 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 959774 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 931187 ਸੈਪਲ  ਨੈਗਟਿਵ ਹਨ ।  ਜਦ ਕਿ 1543 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 993 ਹੈ । ਐਕਟਿਵ ਕੇਸਾ ਦੀ ਗਿਣਤੀ  54 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29892 ਹੈ । 

Death Detail:

** 52 Year male VPO  Block  bhudhabad  died at sgl jalandhar

Related posts

Leave a Reply