LATEST UPDATE : ਹੇਅਰ ਕਟਾਉਣ ਤੋਂ ਲੈ ਕੇ ਕਲੀਨ ਸ਼ੇਵ ਤੱਕ… ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ 7 ਤਸਵੀਰਾਂ ਜ਼ਾਰੀ

ਚੰਡੀਗੜ੍ਹ: ਪੰਜਾਬ ਵਿੱਚ ਪਿਛਲੇ ਚਾਰ ਦਿਨਾਂ ਤੋਂ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਖਿਲਾਫ ਪੁਲਿਸ ਕਾਰਵਾਈ ਜਾਰੀ ਹੈ।  ਪੁਲਿਸ ਨੂੰ ਸ਼ੱਕ ਹੈ ਕਿ ਅੰਮ੍ਰਿਤਪਾਲ ਸਿੰਘ ਆਪਣਾ ਗੈਟਅੱਪ ਬਦਲ ਕੇ ਪੁਲਿਸ ਨੂੰ ਚਕਮਾ ਦੇ ਸਕਦਾ ਹੈ। ਅਜਿਹੇ ‘ਚ ਉਸ ਦੀ ਗ੍ਰਿਫਤਾਰੀ ਲਈ ਪੰਜਾਬ ਪੁਲਸ ਨੇ ਵੱਖ-ਵੱਖ ਦਿੱਖ ਵਾਲੀਆਂ ਕੁਝ ਤਸਵੀਰਾਂ ਜਾਰੀ ਕੀਤੀਆਂ ਹਨ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਅਜਿਹੇ ਕਿਸੇ ਵੀ ਵਿਅਕਤੀ ਬਾਰੇ ਸੂਚਨਾ ਮਿਲਣ ‘ਤੇ ਤੁਰੰਤ ਸੂਚਨਾ ਦੇਣ।

ਪੰਜਾਬ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਸੁਖਚੈਨ ਸਿੰਘ ਗਿੱਲ ਨੇ ਇਸ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਹੇਅਰ ਕਟਾਉਣ ਤੋਂ ਲੈ ਕੇ ਕਲੀਨ ਸ਼ੇਵ ਤੱਕ… ਅੰਮ੍ਰਿਤਪਾਲ ਸਿੰਘ ਨੂੰ ਵੱਖ-ਵੱਖ ਲੁੱਕ ‘ਚ ਦਿਖਾਇਆ ਗਿਆ ਹੈ। ਪੁਲਿਸ ਨੇ ਸੱਤ ਤਸਵੀਰਾਂ ਦਾ ਇੱਕ ਸੈੱਟ ਜਾਰੀ ਕੀਤਾ ਹੈ ਜਿਸ ਵਿੱਚ ਕੱਟੜਪੰਥੀ ਅੰਮ੍ਰਿਤਪਾਲ ਸਿੰਘ (30) ਨੂੰ ਕਦੇ ਕਲੀਨ ਸ਼ੇਵਨ, ਕਦੇ ਵੱਖਰੇ ਹੇਅਰ ਸਟਾਈਲ, ਕਦੇ ਪੱਗ ਬੰਨ੍ਹਦਿਆਂ ਦੇਖਿਆ ਜਾ ਸਕਦਾ ਹੈ।

ਪੰਜਾਬ ਪੁਲਿਸ ਹੈੱਡਕੁਆਰਟਰ ਦੇ ਇੰਸਪੈਕਟਰ ਜਨਰਲ (ਆਈਜੀ) ਸੁਖਚੈਨ ਸਿੰਘ ਗਿੱਲ ਨੇ ਮੰਗਲਵਾਰ ਸ਼ਾਮ ਅੰਮ੍ਰਿਤਪਾਲ ਮਾਮਲੇ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕਰਕੇ ਇਹ ਤਸਵੀਰਾਂ ਜਾਰੀ ਕੀਤੀਆਂ ਹਨ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਹਨ। ਸੂਬੇ ਵਿੱਚ ਕੋਈ ਵੀ ਅਣਸੁਖਾਵੀਂ ਘਟਨਾ ਨਹੀਂ ਵਾਪਰੀ ਹੈ।

 

Related posts

Leave a Reply