LATEST : ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਸਕੂਲ ਦੇ ਬੱਚਿਆਂ ਦੇ ਸਹਿਯੋਗ ਨਾਲ ਲਮੀਨੀ ਸਟੇਡੀਅਮ ਦੇ ਵਿੱਚ ਜਾਗਰੂਕ ਰੈਲੀ ਕੱਢੀ ਗਈ

ਪਠਾਨਕੋਟ, 27 ਜਨਵਰੀ (RAJINDER RAJAN BUREAU CHIEF ):– ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜ਼ਿਲਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਜੀਆਂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼੍ਰੀ ਜਤਿੰਦਰਪਾਲ ਸਿੰਘ, ਸੀ.ਜੇ.ਐਮ-ਕਮ-ਸਕੱਤਰ, ਜਿਲਾ ਕਾਨੂੰਨੀ ਸੇਵਾਵਾ ਅਥਾਰਟੀ, ਪਠਾਨਕੋਟ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਅਤੇ ਨਾਲਸਾ ਦੀਆਂ ਸਕੀਮਾਂ ਦੇ ਬਾਰੇ ਲੋਕਾ ਨੂੰ ਜਾਗਰੂਕ ਕਰਨ ਲਈ ਗਣਤੰਤਰ ਦਿਵਸ ‘ਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਸਕੂਲ ਦੇ ਬੱਚਿਆਂ ਦੇ ਸਹਿਯੋਗ ਨਾਲ ਲਮੀਨੀ ਸਟੇਡੀਅਮ ਦੇ ਵਿੱਚ ਜਾਗਰੂਕ ਰੈਲੀ ਕੱਢੀ ਗਈ ਅਤੇ ਨਾਲ ਹੀ ਆਮ ਜਨਤਾ ਨੂੰ ਮੁਫਤ ਕਾਨੂੰਨੀ ਸਹਾਇਤਾ ਸਕੀਮ ਸਬੰਧੀ ਜਾਣਕਾਰੀ ਦੇਣ ਲਈ ਸ਼੍ਰੀ ਵਿਨੋਦ ਕੁਮਾਰ, ਸ਼੍ਰੀਮਤੀ ਕੁਲਵਿੰਦਰ ਕੋਰ, ਸ਼੍ਰੀ ਅਰੁਣ ਕੁਮਾਰ ਅਤੇ ਸ਼੍ਰੀਮਤੀ ਰੇਖਾ ਦੇਵੀ (ਪੈਰਾ ਲੀਗਲ ਵਲੰਟੀਅਰ) ਵੱਲੋਂ ਸਟਾਲ ਲਗਾਇਆ ਗਿਆ।

ਜਿਸ ਵਿੱਚ ਅਦਾਲਤਾ ਦੇ ਵਿੱਚ ਵਕੀਲਾ ਦੀਆਂ ਮੁਫਤ ਸੇਵਾਵਾਂ, ਮੁਫਤ ਕਾਨੂੰਨੀ ਸਲਾਹ ਮਸਵਰਾ, ਕੋਰਟ ਫੀਸ, ਤਲਬਾਨਾ ਫੀਸ, ਵਕੀਲ ਦੀ ਫੀਸ, ਗਵਾਹਾਂ ਦੇ ਖਰਚੇ ਅਤੇ ਅਦਾਲਤੀ ਚਾਰਾ ਜੋਈ ਮੁਕੱਦਮੇ ਬਾਬਤ ਹੋਰ ਫੁਟਕਲ ਖਰਚਿਆਂ ਦੀ ਅਦਾਇਗੀ ਸਰਕਾਰ ਵਲੋਂ ਕੀਤੀ ਜਾਂਦੀ ਹੈ ਪ੍ਰਾਰਥਣ/ਪ੍ਰਾਰਥੀ ਵਲੋਂ ਮੁਫਤ ਕਾਨੂੰਨੀ ਸਕੀਮ ਤਹਿਤ ਵਕੀਲ ਦੀ ਸੇਵਾਵਾਂ ਲੈਣ ਲਈ ਇੱਕ ਲਿਖਤੀ ਦਰਖਾਸਤ, ਨਿਰਧਾਰਿਤ ਪ੍ਰਫਾਰਮੇ ਵਿੱਚ ਭਰ ਕੇ ਦੇਣੀ ਹੁੰਦੀ ਹੈ ਜੋ ਜਿਲਾ ਪੱਧਰ ਤੇ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਜਾਂ ਫਰੰਟ ਆਫਿਸ ਜਾਂ ਲੀਗਲ ਏਡ ਕੇਅਰ ਅਤੇ ਸਪੋਰਟ ਸੈਂਟਰ/ ਲੀਗਲ ਲਿਟਰੇਸੀ ਕਲੱਬ ਆਦਿ ਵਿਖੇ ਦੇ ਸਕਦੀ ਹੈ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਟੋਲ ਫ੍ਰੀ ਨੰ 1968 ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ  ।

Related posts

Leave a Reply