LATEST : 18 ਐਮੂਨੀਸ਼ਨ ਡਿਪੂ ਉਚੀ ਬਸੀ ਦੀ ਬਾਹਰਲੀ ਚਾਰਦੀਵਾਰੀ ਦੇ ਇਕ ਹਜ਼ਾਰ ਯਾਰਡ ਗਜ਼ ਦੇ ਘੇਰੇ ਅੰਦਰ ਉਸਾਰੀ ਕਰਨ ‘ਤੇ ਪੂਰਨ ਪਾਬੰਦੀ-ਈਸ਼ਾ ਕਾਲੀਆ

LATEST : 18 ਐਮੂਨੀਸ਼ਨ ਡਿਪੂ ਉਚੀ ਬਸੀ ਦੀ ਬਾਹਰਲੀ ਚਾਰਦੀਵਾਰੀ ਦੇ ਇਕ ਹਜ਼ਾਰ ਯਾਰਡ ਗਜ਼ ਦੇ ਘੇਰੇ ਅੰਦਰ ਉਸਾਰੀ ਕਰਨ ‘ਤੇ ਪੂਰਨ ਪਾਬੰਦੀ-ਈਸ਼ਾ ਕਾਲੀਆ 

ਹੁਸ਼ਿਆਰਪੁਰ, 24 ਜਨਵਰੀ : (ADESH)   ਜ਼ਿਲ•ਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਵਲੋਂ ਧਾਰਾ 144 ਸੀ.ਆਰ.ਪੀ.ਸੀ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਅਤੇ 18-ਐਮੂਨੀਸ਼ਨ ਡਿਪੂ, ਉਚੀ ਬਸੀ ਦੀ ਬਾਹਰਲੀ ਚਾਰਦੀਵਾਰੀ ਦੇ ਇਕ ਹਜ਼ਾਰ ਯਾਰਡ (914 ਮੀਟਰ) ਗਜ਼ ਦੇ ਘੇਰੇ ਅੰਦਰ ਆਮ ਲੋਕਾਂ ਨੂੰ ਕਿਸੇ ਵੀ ਤਰ•ਾਂ ਦੀ ਉਸਾਰੀ (ਸਿਵਾਏ ਸਰਕਾਰੀ ਉਸਾਰੀ) ਕਰਨ ‘ਤੇ ਪੂਰਨ ਤੌਰ ‘ਤੇ ਰੋਕ ਲਗਾ ਦਿੱਤੀ ਗਈ ਹੈ।

ਜਾਰੀ ਕੀਤੇ ਹੁਕਮ ਅਨੁਸਾਰ ਜ਼ਿਲ•ਾ ਮੈਜਿਸਟਰੇਟ ਨੇ ਦੱਸਿਆ ਕਿ ਜ਼ਿਲ•ੇ ਵਿੱਚ ਪੈਂਦੇ ਐਮੂਨੀਸ਼ਨ ਡਿਪੂ ਨੇੜੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਇਲਾਵਾ ਨਜਾਇਜ਼ ਤੌਰ ‘ਤੇ ਕੀਤੀ ਜਾਂਦੀ ਉਸਾਰੀ ਵਰਗੀਆਂ ਗਤੀਵਿਧੀਆਂ ਸਰਕਾਰੀ ਪ੍ਰਾਪਰਟੀ ਅਤੇ 18-ਐਮੂਨੀਸ਼ਨ ਡਿਪੂ ਨੇੜਲੇ ਇਲਾਕਾ ਵਾਸੀਆਂ ਲਈ ਖਤਰਾ ਪੈਦਾ ਕਰ ਸਕਦੀਆਂ ਹਨ,

ਇਸ ਲਈ ਇਹ ਪਾਬੰਦੀ ਲਗਾਉਣਾ ਬਹੁਤ ਜ਼ਰੂਰੀ ਸੀ। ਇਹ ਹੁਕਮ 23 ਫਰਵਰੀ 2020 ਤੱਕ ਲਾਗੂ ਰਹੇਗਾ.

Related posts

Leave a Reply