LATEST.. 27 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਕਾਬੂ

ਮੁਕੇਰੀਆਂ 10 ਜੂਨ (ਕੁਲਵਿੰਦਰ ਸਿੰਘ) : ਜ਼ਿਲਾ ਮੁੱਖੀ ਨਵਜੋਤ ਸਿੰਘ ਮਾਹਲ ਪੀ ਪੀ ਐਸ ਸੀਨੀਅਰ ਪੁਲਿਸ ਕਪਤਾਨ ਸਰਕਾਰ ਦੇ ਦਿਸ਼ਾ ਨਿਰਦੇਸ਼ ਤੇ ਰਵਿੰਦਰਪਾਲ ਸਿੰਘ ਸੰਧੂ ਐਸ਼਼,ਪੀ ਇਨੰਵੈਸੀਗੇਸਨ ਹੁਸ਼ਿਆਰਪੁਰ ਰਵਿੰਦਰ ਸਿੰਘ ਡੀਐਸਪੀ ਮੁਕੇਰੀਆਂ ਦੀਆਂ ਹਦਾਇਤਾਂ ਅਨੁਸਾਰ ਐਸ ਆਈ ਬਲਵਿੰਦਰ ਸਿੰਘ ਥਾਣਾ ਮੁਖੀ ਦੀ ਨਿਗਰਾਨੀ ਹੇਠ ਏ ਐਸ਼ ਆਈ ਪ੍ਰਵੇਸ਼ ਕੁਮਾਰ ਵੱਲੋਂ ਇੱਕ ਵਿਅਕਤੀ ਨੂੰ 27 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗ੍ਰਿਫਤਾਰ ਕੀਤਾ ਹੈ।

ਅੱਜ ਮੁਕੇਰੀਆਂ ਥਾਣਾ ਵਿਖੇ ਥਾਣਾ ਮੁਖੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਮਿਤੀ 09-06-2022 ਨੂੰ ਏ,ਐਸ਼਼,ਆਈ ਰਵਿੰਦਰ ਸਿੰਘ ,803/ਹੁਸਿ ਸਮੇਤ ਸਾਥੀ ਕਰਮਚਾਰੀਆਂ ਦੀ ਗਸ਼ਤ ਚੈਕਿੰਗ ਲਈ ਆਈਟੀਆਈ ਮੋੜ ਹਾਜ਼ੀਪੁਰ ਰੋਡ ਕਿਰਿਆ ਵਜੂਦ ਸੀ ਤਾਂ ਹਾਜੀਪੁਰ ਸ਼ਾਇਦ ਦੀ ਤਰਫੋਂ ਇਕ ਮੋਨਾ ਨੌਜਵਾਨ ਪੈਦਲ ਆ ਰਿਹਾ ਸੀ ਜੋ ਕਿ ਪੁਲਸ ਪਾਰਟੀ ਨੂੰ ਦੇਖ ਕੇ ਖਿਸਕਣ ਲੱਗਾ। ਜਿਸ ਨੂੰ ਪੁਲਿਸ ਪਾਰਟੀ ਨੇ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਪਿ੍ੰਸ ਪੁੱਤਰ ਵਿਜੇ ਕੁਮਾਰ ਵਾਸੀ ਮਹੱਲਾ ਮਾਈ ਭਾਗਣ ਥਾਣਾ ਮੁਕੇਰੀਆਂ ਜ਼ਿਲ੍ਹਾ ਹੁਸ਼ਿਆਰਪੁਰ ਦੱਸਿਆ। ਜਿਸ ਕੋਲੋਂ ਕੋਈ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਜ਼ਾਹਿਰ ਕੀਤਾ। ਪ੍ਰਵੇਸ਼ ਕੁਮਾਰ ਦੀ ਤਲਾਸ਼ੀ ਲਈ ਗਈ ਤਾਂ ਤਲਾਸ਼ੀ ਦੌਰਾਨ 27 ਗ੍ਰਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਜਿਸ ਨੂੰ ਅੱਜ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਵੱਲੋਂ ਰਿਮਾਂਡ ਹਾਸਲ ਕੀਤਾ ਗਿਆ। ਜਿਸ ਪਾਸੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

Related posts

Leave a Reply