ਪੰਜਾਬ : ਪੰਜਾਬ ਪੁਲਿਸ ਵਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਭਾਲ ‘ਚ Amritpal Search Operation’ ਅੱਜ ਦੂਜੇ ਦਿਨ ਵੀ ਜਾਰੀ ਹੈ। ਪੰਜਾਬ ਪੁਲਿਸ ਵਲੋਂ ਉਸਨੂੰ ਭਗੌੜਾ ਐਲਾਨ ਦਿੱਤਾ ਗਿਆ ਹੈ। ਕੱਲ੍ਹ ਯਾਨੀ ਸ਼ਨੀਵਾਰ ਨੂੰ ਉਸਦੇ 78 ਸਾਥੀਆਂ ਨੂੰ ਪੁਲਿਸ ਵਲੋਂ ਹਿਰਾਸਤ ‘ਚ ਲਿਆ ਗਿਆ ਸੀ ਪਰ ਅੰਮ੍ਰਿਤਪਾਲ ਸਿੰਘ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ ਸੀ।
ਸੂਤਰਾਂ ਮੁਤਾਬਕ ਪੰਜਾਬ ਪੁਲਿਸ ਵਲੋਂ ਉਸ ਦੇ ਇਕ ਹੋਰ ਸਾਥੀ ਦਲਜੀਤ ਕਲਸੀ ਨੂੰ ਦੇਰ ਰਾਤ ਹਿਰਾਸਤ ਵਿਚ ਲਿਆ ਗਿਆ ਹੈ। ਦਲਜੀਤ ਕਲਸੀ ਅੰਮ੍ਰਿਤਪਾਲ ਸਿੰਘ ਦਾ ਬੇਹੱਦ ਕਰੀਬੀ ਮੰਨਿਆ ਜਾਂਦਾ ਹੈ। ਉਸ ਨੂੰ ਗੁਰੂਗ੍ਰਾਮ ਤੋਂ ਹਿਰਾਸਤ ਵਿਚ ਲਿਆ ਗਿਆ ਹੈ।
ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀਆਂ ਨੇ ਲੋਕਾਂ ਨੂੰ ਪਾਕਿਸਤਾਨ ਤੋਂ ਸੋਸ਼ਲ ਮੀਡੀਆ ‘ਤੇ ਭੇਜੀਆਂ ਜਾ ਰਹੀਆਂ ਗਲਤ ਸੂਚਨਾਵਾਂ ‘ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕੀਤੀ ਹੈ। ਪਾਕਿਸਤਾਨ ਵਿੱਚ ਬੈਠੇ ਖਾਲਿਸਤਾਨੀ ਫਰਜ਼ੀ ਆਈਡੀ ਵਾਲੀਆਂ ਅਜਿਹੀਆਂ ਪੋਸਟਾਂ ਰਾਹੀਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪੰਜਾਬ ਸਰਕਾਰ ਨੇ ਫਿਰ ਸਪੱਸ਼ਟ ਕੀਤਾ ਹੈ ਕਿ ਅਜੇ ਤੱਕ ਨਾ ਤਾਂ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਪੰਜਾਬ ਵਿੱਚ ਹਾਲਾਤ ਆਮ ਵਾਂਗ ਹਨ।
ਅੰਮ੍ਰਿਤਪਾਲ ਸਿੰਘ ਦੇ ਪਿਤਾ ਦਾ ਬਿਆਨ
ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਐਲਾਨਣ ਤੋਂ ਬਾਅਦ ਉਸ ਦੇ ਪਿਤਾ ਦਾ ਬਿਆਨ ਵੀ ਸਾਹਮਣੇ ਆਇਆ ਹੈ। ਅੰਮ੍ਰਿਤਪਾਲ ਦੇ ਪਿਤਾ ਤਰਸੇਮ ਦਾ ਕਹਿਣਾ ਹੈ ਕਿ ਜਦੋਂ ਉਹ ਘਰ ਸੀ ਤਾਂ ਉਸ ਦੇ ਪੁੱਤਰ ਨੂੰ ਗ੍ਰਿਫਤਾਰ ਕਿਉਂ ਨਹੀਂ ਕੀਤਾ ਗਿਆ। ਤਰਸੇਮ ਨੇ ਦਾਅਵਾ ਕੀਤਾ ਹੈ ਕਿ ਪੁਲਿਸ ਨੇ 3-4 ਘੰਟੇ ਤੱਕ ਉਸ ਦੇ ਘਰ ਦੀ ਤਲਾਸ਼ੀ ਲਈ ਪਰ ਕੁਝ ਵੀ ਨਾਜਾਇਜ਼ ਨਹੀਂ ਮਿਲਿਆ। ਤਰਸੇਮ ਨੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਉਸ ਦੇ ਪੁੱਤਰ ਨਾਲ ਕੁਝ ਵੀ ਹੋ ਸਕਦਾ ਹੈ।
ਪੰਜਾਬ ਪੁਲਿਸ ਨੇ ਜਲੰਧਰ ਜ਼ਿਲ੍ਹੇ ਦੇ ਨਕੋਦਰ ਇਲਾਕੇ ਵਿੱਚ ਦੇਰ ਰਾਤ ਤੱਕ ਤਲਾਸ਼ੀ ਮੁਹਿੰਮ ਚਲਾਈ। ਪਿੰਡ ਸਰੀਂਹ ਵਿੱਚ ਸਰਚ ਆਪਰੇਸ਼ਨ ਦੀ ਅਗਵਾਈ ਜਲੰਧਰ ਦੇ ਪੁਲਿਸ ਕਮਿਸ਼ਨਰ ਨੇ ਖੁਦ ਕੀਤੀ। ਉਨ੍ਹਾਂ ਕਿਹਾ, ਅੰਮ੍ਰਿਤਪਾਲ ਸਿੰਘ ਭਗੌੜਾ ਹੈ, ਉਸ ਨੂੰ ਜਲਦੀ ਹੀ ਫੜ ਲਿਆ ਜਾਵੇਗਾ। ਦੱਸਿਆ ਜਾ ਰਿਹੈ ਕਿ ਪੁਲਿਸ ਨੂੰ ਅੰਮ੍ਰਿਤਪਾਲ ਦੀ ਕਾਰ ਨਕੋਦਰ ‘ਚ ਖੜ੍ਹੀ ਮਿਲੀ।
- LATEST : ਰਵਿੰਦਰਪਾਲ ਸਿੰਘ ਸੰਧੂ ਨੇ DCP INVESTIGATION AMRITSAR ਵਜੋਂ ਅਹੁਦਾ ਸੰਭਾਲਿਆ
- ਸਿਵਲ ਸਰਜਨ ਡਾ. ਪਵਨ ਨੇ ਕੀਤਾ ਹੁਸ਼ਿਆਰਪੁਰ ਦੇ ਵੱਖ-ਵੱਖ ਅਰਬਨ ਆਯੂਸ਼ਮਾਨ ਆਰੋਗਿਆ ਕੇੰਦਰਾਂ ਦਾ ਅਚਨਚੇਤ ਦੌਰਾ
- ਨੌਜਵਾਨਾਂ ਨੂੰ ਦੇਸ਼ ਦੀਆ ਨਾਮੀ ਕੰਪਨੀਆਂ ‘ਚ ਸਿਖਲਾਈ ਦਾ ਮੌਕਾ, 31 ਮਾਰਚ ਤੱਕ ਕੀਤਾ ਜਾ ਸਕਦੈ ਅਪਲਾਈ
- #DC_JAIN : ਹਥਿਆਰ ਲੈ ਕੇ ਚੱਲਣ ‘ਤੇ ਪਾਬੰਦੀ ਦੇ ਹੁਕਮ, ਸਰਪੰਚਾਂ ਨੂੰ ਠੀਕਰੀ ਪਹਿਰੇ ਲਾਉਣ ਦੀ ਅਪੀਲ
- #RTO_GILL : ਆਈ-ਆਰਏਡੀ ਤੇ ਈ-ਡੀਏਆਰ ਪੋਰਟਲ ਦੀ ਅਧਿਕਾਰੀਆਂ ਨੂੰ ਦਿੱਤੀ ਗਈ ਸਿਖਲਾਈ
- ਵਿਧਾਇਕ ਜਿੰਪਾ ਨੇ 16.50 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

EDITOR
CANADIAN DOABA TIMES
Email: editor@doabatimes.com
Mob:. 98146-40032 whtsapp