LATEST : AMRITSAR ਚ ਅੱਜ ਖਟਾ ਖੱਟ, ਖਟਾ ਖੱਟ, ਖਟਾ ਖੱਟ, ਔਜਲਾ ਦੇ ਹੱਕ ਵਿਚ ਰਾਹੁਲ ਗਾਂਧੀ , ਅੱਜ ਸ਼ਾਮ 4 ਵਜੇ ਸੰਬੋਧਨ ਕਰਨਗੇ

ਅੰਮ੍ਰਿਤਸਰ : ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਪੰਜਾਬ ਆਉਣਗੇ। ਉਹ  ਅੰਮ੍ਰਿਤਸਰ ਤੋਂ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿਚ ਚੋਣ ਰੈਲੀ ਅੱਜ ਸ਼ਾਮ 4 ਵਜੇ ਨੂੰ ਸੰਬੋਧਨ ਕਰਨਗੇ।

ਲੋਕ ਸਭਾ ਚੋਣਾ ਦੇ ਆਖਰੀ ਦੌਰ ਦੀ ਵੋਟਿੰਗ 1 ਜੂਨ ਨੂੰ ਹੋ ਰਹੀ ਹੈ।  ਲੋਕ ਸਭਾ ਚੋਣਾ ਲਈ ਕਾਂਗਰਸ ਵਲੋਂ ਮੀਰਕੋਟ ਚੌਕ ਅੰਮ੍ਰਿਤਸਰ ਵਿਖੇ ਰੈਲੀ ਵਿਚ ਰਾਹੁਲ ਗਾਂਧੀ ਸੰਬੋਧਨ ਕਰਨਗੇ। ਇਸ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਪਹੁੰਚੇ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਨੇ ਕਿਹਾ ਕਿ ਇਹ ਰੈਲੀ ਵਿਰੋਧੀਆਂ ਦੇ ਸਾਰੇ ਭੁਲੇਖੇ ਦੂਰ ਕਰ ਦੇਵੇਗੀ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਮੇਂ ਵੱਡੀ ਗਿਣਤੀ ਵਿਚ ਪਹੁੰਚਣ ਅਤੇ ਰਾਹੁਲ ਗਾਂਧੀ ਦੇ ਵਿਚਾਰ ਸੁਣਨ। ਉਨ੍ਹਾਂ ਇਹ ਵੀ ਕਿਹਾ ਕਿ ਉਹ ਜਾਣਦੇ ਹਨ ਕਿ ਲੋਕਾਂ ਦੇ ਦਿਲਾਂ ਵਿਚ ਕੀ ਹੈ ਅਤੇ ਸਾਰਿਆਂ ਦਾ ਦਿਲੋਂ ਸਤਿਕਾਰ ਕਰਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਕੀਮਤੀ ਸਮਾਂ ਕੱਢ ਕੇ ਰਾਹੁਲ ਗਾਂਧੀ ਦੇ ਵਿਚਾਰ ਸੁਣਨ ਅਤੇ ਕਾਂਗਰਸ ਦਾ ਸਮਰਥਨ ਕਰਨ। ਇਸ ਦੌਰਾਨ ਉਨ੍ਹਾਂ ਨਾਲ ਸੀਨੀਅਰ ਆਗੂ ਹਰੀਸ਼ ਚੌਧਰੀ, ਡਾ. ਰਾਜ ਕੁਮਾਰ ਵੇਰਕਾ, ਸੁਖਜਿੰਦਰ ਸਿੰਘ ਸੁੱਖ ਔਜਲਾ ਤੇ ਹੋਰ ਆਗੂ ਮੌਜੂਦ ਸਨ।

1000

Related posts

Leave a Reply