LATEST BREAKING NEWS: ਤ੍ਰਿਪਤ ਰਾਜਿੰਦਰ ਬਾਜਵਾ ਦੀ ਕੋਠੀ ਨੰਬਰ 9 ਵਿੱਚ ਲੱਗਿਆ ਤੜਕਾ, 30 ਦੇ ਕਰੀਬ ਮੰਤਰੀ ਅਤੇ ਵਿਧਾਇਕਾਂ ਨੇ ਕੀਤੀ ਸ਼ਮੂਲੀਅਤ

ਚੰਡੀਗੜ੍ਹ : ਕਾਂਗਰਸ ਵਿਚਲਾ ਕਾਟੋ ਕਲੇਸ਼ ਵਧਦਾ  ਜਾ ਰਿਹਾ ਹੈ।  ਪੰਜਾਬ ਕਾਂਗਰਸ ਦੇ ਵਿਧਾਇਕਾਂ ਦੀ ਮੀਟਿੰਗ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਦੀ ਸੈਕਟਰ-2 ਸਥਿਤ ਕੋਠੀ ਨੰਬਰ 9 ਵਿੱਚ ਹੋਈ ਹੈ ।

ਇਸ ਮੀਟਿੰਗ ਵਿੱਚ ਪੰਜਾਬ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ,ਪਰਗਟ ਸਿੰਘ , ਅਮਰਿੰਦਰ ਰਾਜਾ ਵੜਿੰਗ ,ਦਵਿੰਦਰ ਘੁਬਾਇਆ, ਪਰਮਿੰਦਰ ਸਿੰਘ ਪਿੰਕੀ ,ਸੁਖਜਿੰਦਰ ਰੰਧਾਵਾ ਸਮੇਤ 30 ਦੇ ਕਰੀਬ ਮੰਤਰੀ ਅਤੇ ਵਿਧਾਇਕਾਂ ਨੇ ਹਿੱਸਾ ਲਿਆ। ਮੀਟਿੰਗ ਵਿੱਚ ਕਿਸ ਮਾਮਲੇ ਤੇ ਚਰਚਾ ਹੋਈ ਇਸ ਦੇ ਬਾਰੇ ਵਿੱਚ ਕਿਸੇ ਵੀ ਵਿਧਾਇਕ ਨੇ ਕਿਸੇ ਤਰ੍ਹਾਂ ਦੀ ਜਾਣਕਾਰੀ ਨਹੀਂ ਦਿੱਤੀ ਪਾ ਅੰਦਰ ਹੀ ਅੰਦਰ ਕੁਝ ਖਿੱਚੜੀ ਪੱਕਣ ਦੇ ਸੰਕੇਤ ਨਜ਼ਰ ਆ ਰਹੇ ਹਨ ।

Related posts

Leave a Reply