ਨਵੀਂ ਦਿੱਲੀ : ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਹੀਂ ਰਹੇ। ਉਨ੍ਹਾਂ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਅਾਖ਼ਰੀ ਸਾਹ ਲਏ।
67 ਸਾਲਾ ਸਵਰਾਜ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਅਾ ਜਾਂਦਾ ਹੈ। ਆਪਣੀ ਖ਼ਰਾਬ ਸਿਹਤ ਦਾ ਹਵਾਲਾ ਦਿੰਦਿਆਂ ਸੁਸ਼ਮਾ ਨੇ 2019 ਦੀਆਂ ਲੋਕ ਸਭਾ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਸੀ।
ਸੁਸ਼ਮਾ ਸਵਰਾਜ ਭਾਰਤੀ ਜਨਤਾ ਪਾਰਟੀ ਦੀ ਹਰਮਨਪਿਆਰੀ ਮਹਿਲਾ ਨੇਤਾ ਸੀ। ਉਨ੍ਹਾਂ ਦੀ ਕਾਰਜਸ਼ੈਲੀ ਦੇ ਵਿਰੋਧੀ ਵੀ ਪ੍ਰਸ਼ੰਸਕ ਸਨ। ਉਨ੍ਹਾਂ ਦੇ ਅਕਾਲ ਚਲਾਣੇ ‘ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸਮੇਤ ਕਈ ਉੱਘੀਆਂ ਸ਼ਖ਼ਸੀਅਤਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

EDITOR
CANADIAN DOABA TIMES
Email: editor@doabatimes.com
Mob:. 98146-40032 whtsapp