LATEST BUREAU RAJINDER RAJAN ::> ਡਾਕਟਰੀ ਅਤੇ ਜ਼ਰੂਰੀ ਸੇਵਾਵਾਂ ਲਈ ਕੋਵਿਡ ਹੈਲਪਲਾਈਨ ਨੰਬਰਾਂ ਦੀ ਵਰਤੋਂ ਕਰੋ-ਡਿਪਟੀ ਕਮਿਸ਼ਨਰ April 19, 2020April 19, 2020 Adesh Parminder Singh ਡਾਕਟਰੀ ਅਤੇ ਜ਼ਰੂਰੀ ਸੇਵਾਵਾਂ ਲਈ ਕੋਵਿਡ ਹੈਲਪਲਾਈਨ ਨੰਬਰਾਂ ਦੀ ਵਰਤੋਂ ਕਰੋ-ਡਿਪਟੀ ਕਮਿਸ਼ਨਰ ਇਹ ਉਹ ਸਮਾਂ ਹੈ, ਜਦੋਂ ਅਸੀਂ ਘਰ ਬੈਠ ਕੇ ਆਪਣੇ ਪਰਿਵਾਰ ਦੀ ਸਰੁੱਖਿਆ ਵਿਚ ਪਾ ਸਕਦੇ ਹਾਂ ਯੋਗਦਾਨ-ਡਿਪਟੀ ਕਮਿਸ਼ਨਰ ਪਠਾਨਕੋਟ: 19 ਅਪ੍ਰੈਲ (RAJINDER RAJAN BUREAU CHIEF)ਪੰਜਾਬ ਸਰਕਾਰ ਨੇ ਲਾੱਕਡਾਊਨ ਦੌਰਾਨ ਜਨਤਕ ਮਹੱਤਵ ਦੇ ਵੱਖ-ਵੱਖ ਡਾਕਟਰੀ ਅਤੇ ਜ਼ਰੂਰੀ ਸੇਵਾਵਾਂ ਸਬੰਧੀ ਮੁੱਦਿਆਂ ਦੇ ਸਮੇਂ ਸਿਰ ਅਤੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਟੋਲ-ਫ੍ਰੀ ਹੈਲਪਲਾਈਨ ਨੰਬਰਾਂ ਦੀ ਇੱਕ ਲੜੀ ਸ਼ੁਰੂ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਕੋਵਿਡ -19 ਕੰਟਰੋਲ ਰੂਮ ਵੱਲੋਂ ਕਾਨੂੰਨ ਅਤੇ ਵਿਵਸਥਾ ਨਾਲ ਸਬੰਧਤ ਮੁੱਦੇ ਜਾਂ ਸ਼ਿਕਾਇਤ ਦਰਜ ਕਰਾਉਣ ਲਈ 112 ਅਤੇ ਮੈਡੀਕਲ ਸਬੰਧੀ ਸਾਰੀਆਂ ਜ਼ਰੂਰਤਾਂ ਲਈ 104 ਹੈਲਪਲਾਈਨ ਦੀ ਸਹੂਲਤ ਦਿੱਤੀ ਗਈ ਹੈ। ਇਸ ਉਪਰਾਲੇ ਦਾ ਮੰਤਵ ਇਸ ਸੰਕਟਕਾਲੀ ਘੜੀ ਦੌਰਾਨ ਲੋਕਾਂ ਨੂੰ ਤਣਾਅ ਮੁਕਤ ਰਹਿਣ ਲਈ ਸਲਾਹ ਅਤੇ ਕਾਉਂਸਲਿੰਗ ਸਬੰਧੀ ਸੁਵਿਧਾਵਾਂ ਮੁਹੱਈਆ ਕਰਾਉਣਾ ਹੈ।ਇਸ ਤੋਂ ਇਲਾਵਾ ਇਕ ਜਨਰਲ ਹੈਲਪਲਾਈਨ ਨੰਬਰ 1905 ਨੂੰ ਵੀ ਕਾਰਜਸ਼ੀਲ ਬਣਾਇਆ ਗਿਆ ਹੈ ਜਿਸਨੂੰ ਵਰਤ ਕੇ ਲੋਕ ਘਰੇਲੂ ਵਰਤੋਂ ਦੀਆਂ ਵਸਤਾਂ ਦੀ ਸਪਲਾਈ ਅਤੇ ਉਪਲਬਧਤਾ ਸਬੰਧੀ ਲੋੜੀਂਦੀ ਜਾਣਕਾਰੀ ਲੈ ਸਕਦੇ ਹਨ। ਉਨਾਂ ਦੱਸਿਆ ਕਿ ਐਂਬੂਲੈਂਸ ਸੇਵਾ ਲਈ 108 ਹੈਲਪਲਾਈਨ ਨੰਬਰ ਦੀ ਸਹੂਲਤ ਵੀ ਸੁਰੂ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਇਸ ਤੋਂ ਇਲਾਵਾ ਰਾਜ ਸਰਕਾਰ ਵੱਲੋਂ ਲੋਕਾਂ ਲਈ ਟੈਲੀ-ਕਾਨਫਰੰਸਿੰਗ ਰਾਹੀਂ ਸੀਨੀਅਰ ਡਾਕਟਰਾਂ ਦੇ ਨੈੱਟਵਰਕ ਨਾਲ ਜੁੜਨ ਅਤੇ ਕੋਵਿਡ -19 ਅਤੇ ਹੋਰ ਸਮੱਸਿਆਵਾਂ ਸਬੰਧੀ ਡਾਕਟਰੀ ਸਲਾਹ ਲੈਣ ਲਈ ਇਕ ਵਿਸ਼ੇਸ਼ ਹੈਲਪਲਾਈਨ 1800 180 4104 ਵੀ ਸ਼ੁਰੂ ਕੀਤੀ ਹੈ।ਲੋਕਾਂ ਨੂੰ ਬਿਹਤਰ ਸਿਹਤ ਅਤੇ ਸਹਾਇਕ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧਤਾ ਦੁਹਰਾਉਂਦਿਆਂ ਸ. ਗੁਰਪ੍ਰੀਤ ਸਿੰੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਭਰੋਸਾ ਦਿੱਤਾ ਕਿ ਸਾਰੇ ਸਬੰਧਤ ਵਿਭਾਗ ਇਕਜੁੱਟਤਾ ਨਾਲ ਕੰਮ ਕਰ ਰਹੇ ਹਨ ਅਤੇ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ•ਾਂ ਨਾਲ ਤਿਆਰ ਹਨ। ਉਨਾਂ ਲੋਕਾਂ ਨੂੰ ਸਿਹਤ ਅਤੇ ਸਮਾਜਕ ਦੂਰੀ ਰੱਖਣ ਸਬੰਧੀ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਕਰਦੇ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਉਹ ਸਮਾਂ ਹੈ, ਜਦੋਂ ਅਸੀਂ ਘਰ ਬੈਠ ਕੇ ਆਪਣੇ ਪਰਿਵਾਰ ਦੀ ਸਰੁੱਖਿਆ ਵਿਚ ਯੋਗਦਾਨ ਪਾ ਸਕਦੇ ਹਾਂ।RAJINDER RAJAN Adesh Parminder SinghEDITOR CANADIAN DOABA TIMES Email: editor@doabatimes.com Mob:. 98146-40032 whtsapp www.doabatimes.comShare this:FacebookTelegramWhatsAppPrintTwitterLike this:Like Loading...