Latest News :- ਡੇਅਰੀ ਵਿਭਾਗ ਵੱਲੋਂ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਲਈ ਮੁਫ਼ਤ ਟ੍ਰੇਨਿੰਗ 15 ਤੋਂ

ਡੇਅਰੀ ਵਿਭਾਗ ਵੱਲੋਂ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਲਈ ਮੁਫ਼ਤ ਟ੍ਰੇਨਿੰਗ 15 ਤੋਂ

ਡਿਪਟੀ ਡਾਇਰੈਕਟਰ ਡੇਅਰੀ ਦੇ ਦਫ਼ਤਰ ਵਿਖੇ ਚਾਹਵਾਨ ਕਰ ਸਕਦੇ ਹਨ ਸੰਪਰਕ

ਬਠਿੰਡਾ 12 ਫਰਵਰੀ :- ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਹਾਇਕ ਧੰਦਿਆਂ ਨੂੰ ਹੁਲਾਰਾ ਦੇਣ ਅਤੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਸਵੈ-ਰੁਜ਼ਗਾਰ ਦੇ ਯੋਗ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਕੀਮ ਫਾਰ ਪ੍ਰੋਮੋਸ਼ਨ ਆਫ ਡੇਅਰੀ ਫਾਰਮਿੰਗ ਐਜ਼ ਲਾਈਵਲੀਹੁੱਡ ਫਾਰ ਐਸ.ਸੀ. ਬੈਨੀਫਿਸ਼ਰੀਜ਼ ਨੂੰ ਸੂਬੇ ਵਿੱਚ ਲਾਗੂ ਕੀਤਾ ਗਿਆ ਹੈ।

            ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ ਸ਼੍ਰੀ ਹਰਪਾਲ ਸਿੰਘ ਨੇ ਦੱਸਿਆ ਕਿ ਇਸ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਦੋ ਹਫ਼ਤਿਆਂ ਦੀ ਮੁਫ਼ਤ ਡੇਅਰੀ ਸਿਖਲਾਈ ਦੇਣ ਲਈ ਦੂਜਾ ਬੈਚ 15 ਫਰਵਰੀ ਤੋਂ ਸਰਦੂਲਗੜ(ਮਾਨਸਾ) ਅਤੇ ਅਬੁਲ ਖੁਰਾਣਾ(ਸ਼੍ਰੀ ਮੁਕਤਸਰ ਸਾਹਿਬ) ਟ੍ਰੇਨਿੰਗ ਸੈਂਟਰਾਂ ਤੇ ਚਲਾਇਆ ਜਾ ਰਿਹਾ ਹੈ। 

ਉਨਾਂ ਕਿਹਾ ਕਿ ਇਸ ਸਿਖਲਾਈ ਸਕੀਮ ਤਹਿਤ ਸਿਖਲਾਈ ਕੇਵਲ ਉਨਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ, ਜੋ ਅਨੁੁਸੂਚਿਤ ਜਾਤੀ ਨਾਲ ਸਬੰਧਿਤ ਹੋਣਗੇ, ਜਿਨਾਂ ਦੀ ਉਮਰ 18 ਤੋਂ 50 ਸਾਲ ਦੇ ਦਰਮਿਆਨ ਹੋਵੇ ਅਤੇ ਉਨਾਂ ਲਈ ਘੱਟੋ-ਘੱਟ ਪੰਜਵੀਂ ਪਾਸ ਹੋਣਾ ਲਾਜ਼ਮੀ ਹੋਵੇਗਾ। ਸਿਖਿਆਰਥੀਆਂ ਲਈ ਚਾਹ ਅਤੇ ਦੁਪਹਿਰ ਦੇ ਖਾਣੇ ਦਾ ਪ੍ਰਬੰਧ ਵੀ ਕੀਤਾ ਜਾਵੇਗਾ।

            ਡਿਪਟੀ ਡਾਇਰੈਕਟਰ ਨੇ ਅੱਗੇ ਦੱਸਿਆ ਇਸ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਮੁਫਤ ਡੇਅਰੀ ਟ੍ਰੇਨਿੰਗ ਦੇਣ ਦੇ ਨਾਲ-ਨਾਲ ਸਿਖਲਾਈ ਉਪਰੰਤ 2000 ਰੁਪਏ ਦੀ ਵਜ਼ੀਫੇ ਦੀ ਸਹੂਲਤ ਵੀ ਦਿੱਤੀ ਜਾਵੇਗੀ। 

ਉਨਾਂ ਨੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸਿਖਲਾਈ ਕੋਰਸ ਦਾ ਪੂਰਾ ਲਾਹਾ ਲੈਣ ਅਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਕਮਰਾ ਨੰ. 302-ਈ, ਦੂਜੀ ਮੰਜਿਲ, ਬਠਿੰਡਾ ਵਿਖੇ ਫਾਰਮ ਭਰ ਸਕਦੇ ਹਨ। 

ਸਲੈਕਸ਼ਨ ਤੋਂ ਬਾਅਦ ਸਫਲਤਾ ਪੂਰਵਕ ਟ੍ਰੇਨਿੰਗ ਪ੍ਰਾਪਤ ਕਰਨ ਵਾਲੇ ਸਿਖਿਆਰਥੀ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਲਾਭ ਉਠਾ ਸਕਦੇ ਹਨ।  

Related posts

Leave a Reply