LATEST CLICK HERE : ਬੱਚਿਆਂ ਦਾ ਭਵਿੱਖ ਬਣਾਉਣ ਵਿੱਚ ਮਾਪਿਆਂ ਨਾਲੋਂ ਕਿਤੇ ਜ਼ਿਆਦਾ ਅਧਿਆਪਕਾਂ ਦੀ ਜ਼ਿੰਮੇਵਾਰੀ : ਅਰੋੜਾ

-ਕੈਬਨਿਟ ਮੰਤਰੀ ਨੇ ਪੀ.ਡੀ.ਆਰੀਆ ਕੰਨਿਆਂ ਸਕੂਲ ਨੂੰ ਸੈਨੇਟਰੀ ਪੈਡ ਵੈਂਡਿੰਗ ਮਸ਼ੀਨ ਲਈ ਦਿੱਤਾ 1 ਲੱਖ ਰੁਪਏ ਦਾ ਚੈਕ
ਹੁਸ਼ਿਆਰਪੁਰ, 6 ਫਰਵਰੀ  (ADESH)
ਵਿੱਦਿਆਰਥੀਆਂ ਦੇ ਭਵਿੱਖ ਨਿਰਮਾਣ ਵਿੱਚ ਮਾਪਿਆਂ ਤੋਂ ਕਿਤੇ ਜ਼ਿਆਦਾ ਅਧਿਆਪਕਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਬੱਚਿਆਂ ਦਾ ਸਹੀ ਮਾਰਗ ਦਰਸ਼ਨ ਕਰਨ। ਇਹ ਵਿਚਾਰ ਉਦਯੋਗ ਤੇ ਵਣਜ ਮੰਤਰੀ, ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਪੀ.ਡੀ.ਆਰੀਆ ਕੰਨਿਆਂ ਸਕੂਲ ਨੂੰ ਸੈਨੇਟਰੀ ਪੈਡ ਵੈਂਡਿੰਗ ਮਸ਼ੀਨ ਲਈ 1 ਲੱਖ ਰੁਪਏ ਦਾ ਚੈਕ ਦਿੰਦੇ ਹੋਏ ਪ੍ਰਗਟ ਕੀਤੇ। ਉਨ•ਾਂ ਕਿਹਾ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਸਕੂਲ ਵਿੱਚ ਲੱਗਣ ਵਾਲੀ ਇਹ ਮਸ਼ੀਨ ਵਿਦਿਆਰਥਣਾਂ ਲਈ ਕਾਫੀ ਲਾਭਦਾਇਕ ਸਾਬਤ ਹੋਵੇਗੀ। ਉਨ•ਾਂ ਕਿਹਾ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਹੁਸ਼ਿਆਰਪੁਰ ਵਿੱਚ ਵੱਡੇ ਪੱਧਰ ‘ਤੇ ਗਤੀਵਿਧੀਆਂ ਜਾਰੀ ਰਹਿਣਗੀਆਂ ਅਤੇ ਇਹ ਪ੍ਰੋਜੈਕਟ ਉਨ•ਾਂ ਗਤੀਵਿਧੀਆਂ ਦਾ ਹੀ ਹਿੱਸਾ ਹੈ।

ਕੈਬਨਿਟ ਮੰਤਰੀ ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸਕੂਲਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ, ਜਿਸ ਲਈ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਹੁਸ਼ਿਆਰਪੁਰ ਦੇ ਲੋਕਾਂ ਨੂੰ ਸਿਹਤਮੰਦ ਮਾਹੌਲ ਸਿਰਜਣ ਲਈ ਲਗਭਗ ਹਰ ਪਾਰਕ ਵਿੱਚ ਆਊਟਡੋਰ ਜਿੰਮ ਲਗਾਏ ਗਏ ਹਨ ਅਤੇ ਬਾਕੀ ਰਹਿੰਦੇ ਪਾਰਕਾਂ ਵਿੱਚ ਇਹ ਜਿੰਮ ਜਲਦੀ ਲਗਾ ਦਿੱਤੇ ਜਾਣਗੇ। ਉਨ•ਾਂ ਕਿਹਾ ਕਿ ਇਹ ਜਿੰਮ ਆਮ ਜਨਤਾ ਨੂੰ ਕਾਫੀ ਲਾਭ ਪਹੁੰਚਾ ਰਹੇ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ। ਉਨ•ਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਜਿਥੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ, ਉਥੇ ਬਡੀ ਅਤੇ ਡੈਪੋ ਪ੍ਰੋਗਰਾਮ ਵੀ ਚਲਾਏ ਗਏ ਹਨ। ਇਸ ਮੌਕੇ ‘ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਐਡਵੋਕੇਟ ਨਵੀਨ ਜੈਰਥ,  ਸਕੂਲ ਦੀ ਪ੍ਰਿੰਸੀਪਲ ਟਿਮਾਟਨੀ ਆਹਲੂਵਾਲੀਆ, ਸ਼੍ਰੀ ਪ੍ਰਦੀਪ ਕੁਮਾਰ, ਸ਼੍ਰੀ ਵਿਸ਼ਵਾਮਿਤਰ, ਸ਼੍ਰੀਮਤੀ ਸ਼ਿਵਾਨੀ ਸ਼ਰਮਾ, ਸ਼੍ਰੀ ਸੰਦੀਪ ਕੁਮਾਰ, ਸ਼੍ਰੀ ਮਨਮੋਹਨ ਸਿੰਘ ਕਪੂਰ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।

Related posts

Leave a Reply