LATEST : #DSP SEKHON : ਹਾਈਕੋਰਟ ‘ਚ ਸਖ਼ਤ ਸੁਰੱਖਿਆ ਪ੍ਰਬੰਧ, ਪੁਲਿਸ ਦੇ ਜਵਾਨ ਵੱਡੀ ਗਿਣਤੀ ‘ਚ ਤਾਇਨਾਤ

ਚੰਡੀਗੜ੍ਹ: ਪੰਜਾਬ ਦੇ ਇੱਕ ਬਰਖਾਸਤ ਡੀਐਸਪੀ ਅਤੇ ਉਸ ਦੇ ਸਾਥੀ ਨੂੰ ਇੰਟਰਨੈੱਟ ਮੀਡੀਆ ‘ਤੇ ਹਾਈ ਕੋਰਟ ਦੇ ਜੱਜਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਿਰੁੱਧ  ਵੀਡੀਓਜ਼ ਅਪਲੋਡ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਪੁਲਿਸ ਅੱਜ ਉਨ੍ਹਾਂ ਨੂੰ ਹਾਈ ਕੋਰਟ ਵਿੱਚ ਪੇਸ਼ ਕਰੇਗੀ। ਜਿਸ ਦੇ ਚੱਲਦਿਆਂ ਹਾਈਕੋਰਟ ‘ਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।ਕਿਸੇ ਨੂੰ ਵੀ ਬਿਨਾਂ ਸ਼ਨਾਖਤੀ ਕਾਰਡ ਦੇ ਹਾਈਕੋਰਟ ‘ਚ ਦਾਖ਼ਲੇ ਨਹੀਂ ਹੋਣ ਦਿੱਤਾ ਜਾ ਰਿਹਾ। ਹਾਈਕੋਰਟ ਦੇ ਬਾਹਰ  ਚੰਡੀਗੜ੍ਹ ਪੁਲਿਸ ਦੇ ਜਵਾਨ ਵੱਡੀ ਗਿਣਤੀ ‘ਚ ਤਾਇਨਾਤ ਹਨ।

Related posts

Leave a Reply