LATEST NEWS: ਇਲੈਕਟ੍ਰਿਕ ਦੋ-ਪਹੀਆ ਵਾਹਨ ਚਲਾਉਣ ਵਾਲਿਆਂ ਨੂੰ ਕੇਂਦਰ ਸਰਕਾਰ ਨੇ ਦਿੱਤੀ ਵੱਡੀ ਰਾਹਤ

ਨਵੀਂ ਦਿੱਲੀ : ਇਲੈਕਟ੍ਰਿਕ ਦੋਪਹੀਆ ਵਾਹਨ ਚਲਾਉਣ ਵਾਲਿਆਂ ਨੂੰ ਕੇਂਦਰ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। 

ਸੜਕ ਆਵਾਜਾਈ ਮੰਤਰਾਲੇਨੇ ਬੈਟਰੀ, ਮੀਥੇਨੌਲ ਅਤੇ ਈਥੇਨੌਲ ‘ਤੇ ਚੱਲਣ ਵਾਲੇ ਦੋ ਪਹੀਆ ਵਾਹਨਾਂ  ਨੂੰ ਰਾਹਤ ਦੇਣ ਦਾ ਫੈਸਲਾ ਕੀਤਾ ਹੈ। ਹੁਣ ਇਨ੍ਹਾਂ ਵਾਹਨਾਂ ਨੂੰ ਪਰਮਿਟ ਲੈਣ ਦੀ ਜ਼ਰੂਰਤ ਨਹੀਂ ਹੋਵੇਗੀ।

ਇਨ੍ਹਾਂ ਵਾਹਨਾਂ ਦੀ ਵਰਤੋਂ ਬਿਨਾਂ ਕਿਸੇ ਪਰਮਿਟ ਦੇ ਕੀਤੀ ਜਾ ਸਕਦੀ ਹੈ,ਭਾਵ ਕਾਨੂੰਨੀ ਤੌਰ ‘ਤੇ ਇਨ੍ਹਾਂ ਵਾਹਨਾਂ ਦੀ ਵਰਤੋਂ ਵਪਾਰਕ ਉਦੇਸ਼ਾਂ ਲਈ ਕੀਤੀ ਜਾ ਸਕਦੀ ਹੈ। ਮੰਤਰਾਲੇ ਦੇ ਇਸ ਫੈਸਲੇ ਨਾਲ ਸੈਰ ਸਪਾਟਾ ਉਦਯੋਗ ਨੂੰ ਵੀ ਰਾਹਤ ਮਿਲੇਗੀ।

ਪਹਿਲਾਂ ਗੋਆ ਅਤੇ ਹੋਰ ਸੈਰ ਸਪਾਟਾ ਸਥਾਨਾਂ ‘ਤੇ ਦੋ ਪਹੀਆ ਵਾਹਨ ਕਿਰਾਏ ‘ਤੇ ਦਿੱਤੇ ਜਾਂਦੇ ਸਨ।

Related posts

Leave a Reply