ਖਾਲਸਾ ਕਾਲਜ ਗੜਦੀਵਾਲਾ ’ਚ ਪੰਜਾਬ ਵਿਧਾਨ ਸਭਾ ਚੋਣਾਂ-2022 ਆਓ ਲੋਕਤੰਤਰ ਦਾ ਜਸ਼ਨ ਮਨਾਏ ਤਹਿਤ ਕਰਵਾਈ ਗਈ ਸਵੀਪ ਗਤੀਵਿਧੀ
ਗੜ੍ਹਦੀਵਾਲਾ, 13 ਅਕਤੂਬਰ : ਖਾਲਸਾ ਕਾਲਜ ਗੜ੍ਹਦੀਵਾਲਾ ਵਿਚ ਪੰਜਾਬ ਵਿਧਾਨ ਸਭਾ ਚੋਣਾਂ-2022 ਆਓ ਲੋਕਤੰਤਰ ਦਾ ਜਸ਼ਨ ਮਨਾਏ ਤਹਿਤ ਸਵੀਪ ਗਤੀਵਿਧੀ ਕਰਵਾਈ ਗਈ। ਸਵੀਪ ਗਤੀਵਿਧੀ ਤਹਿਤ ਕਾਲਜ ਦੇ ਪ੍ਰਿੰਸੀਪਲ ਡਾ. ਮਲਕੀਤ ਸਿੰਘ ਅਤੇ ਨੋਡਲ ਅਫ਼ਸਰ ਪ੍ਰੋ: ਦਵਿੰਦਰ ਕੁਮਾਰ ਦੇ ਯਤਨਾਂ ਨਾਲ ਮੋਨੋ ਐਕਟਿੰਗ ਪ੍ਰਤੀਯੋਗਤਾ ਕਰਵਾਈ ਗਈ। ਇਸ ਪ੍ਰਤੀਯੋਗਤਾ ਵਿਚ ਕੁਲ 11 ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਸ ਵਿਚ ਅਨਮੋਲ ਚੰਦਰ ਸ਼ਰਮਾ ਨੇ ਪਹਿਲਾ, ਜਤਿੰਦਰ ਕੌਰ ਨੇ ਦੂਜਾ ਅਤੇ ਦਵਿੰਦਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।
ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਪ੍ਰਿੰਸੀਪਲ ਡਾ. ਮਲਕੀਤ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਜਿਥੇ ਵਿਦਿਆਰਥੀਆਂ ਵਿਚ ਉਤਸ਼ਾਹ ਪੈਦਾ ਕਰਦੇ ਹਨ, ਉਥੇ ਉਨ੍ਹਾਂ ਦੀ ਪ੍ਰਤੀਭਾ ਨੂੰ ਨਿਖਾਰਨ ਵਿਚ ਵੀ ਆਪਣਾ ਯੋਗਦਾਨ ਦਿੰਦੇ ਹਨ। ਇਸ ਮੌਕੇ ਪ੍ਰੋ: ਸਰਬਜੀਤ ਕੌਰ ਵਲੋਂ ਜੱਜ ਦੀ ਭੂਮਿਕਾ ਨਿਭਾਈ ਗਈ।

EDITOR
CANADIAN DOABA TIMES
Email: editor@doabatimes.com
Mob:. 98146-40032 whtsapp