LATEST NEWS : ਚੋਰੀ ਘਰ ਅੰਦਰ ਦਾਖਲ ਹੋਏ ਵਿਅਕਤੀ ਨੇ ਬਜ਼ੁਰਗ ਔਰਤ ਦੇ ਸਿਰ ਵਿੱਚ ਇੱਟ ਮਾਰ ਕੇ ਮੌਤ ਦੇ ਘਾਟ ਉਤਾਰਿਆ

ਲੁਧਿਆਣਾਚੋਰੀ ਕਰਨ ਦੇ ਇਰਾਦੇ  ਨਾਲ ਘਰ ਅੰਦਰ ਦਾਖਲ ਹੋਏ ਵਿਅਕਤੀ ਨੇ ਬਜ਼ੁਰਗ ਔਰਤ ਦੇ ਸਿਰ ਵਿੱਚ ਇੱਟ ਮਾਰ ਕੇ  ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਘਰ ਚੋਂ ਸੋਨੇ ਦੇ ਗਹਿਣੇ ਮੋਬਾਈਲ ਫੋਨ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ। ਇਸ ਮਾਮਲੇ ਵਿੱਚ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਮ੍ਰਿਤਕਾ ਸੁਰਿੰਦਰ ਕੌਰ (62) ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ  ਭੇਜ ਦਿੱਤਾ ਹੈ।

ਪੁਲਿਸ ਨੇ  ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਨੂੰ ਵੀ ਗਿਰਫ਼ਤਾਰ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਸਾਹਨੇਵਾਲ ਦੇ ਇੰਚਾਰਜ ਇੰਦਰਜੀਤ ਸਿੰਘ ਨੇ ਅਨੁਸਾਰ  ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਾਹਨੇਵਾਲ ਦੇ ਵਾਸੀ ਗੁਰਵਿੰਦਰ ਸਿੰਘ ਵੱਜੋ ਹੋਈ ਹੈ।  ਪਿੰਡ ਬੈਂਸ ਦੇ ਰਹਿਣ ਵਾਲੇ ਜੁਗਰਾਜ ਸਿੰਘ ਨੇ ਦੱਸਿਆ ਕਿ ਉਸਦੀ ਬਜ਼ੁਰਗ ਭੈਣ ਸੁਰਿੰਦਰ ਕੌਰ ਸਾਹਨੇਵਾਲ ਦੇ ਵਾਰਡ ਨੰਬਰ 2 ਵਿੱਚ ਰਹਿੰਦੀ ਸੀ ।

Related posts

Leave a Reply