LATEST NEWS : ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਅਤੇ ਐਸ.ਐਸ.ਪੀ. ਧਰੁਮਨ ਐਚ.ਨਿੰਬਾਲੇ ਵੱਲੋਂ ਫਲੈਗ ਮਾਰਚ, ਵੋਟਰਾਂ ਨੂੰ ਅਪੀਲ, ਬਿਨ੍ਹਾਂ ਕਿਸੇ ਡਰ ਵੋਟ ਦੇ ਅਧਿਕਾਰ ਦੀ ਵਰਤੋਂ ਕਰੋ

ਹੁਸ਼ਿਆਰਪੁਰ : ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਸ਼ਾਂਤੀਪੂਰਵਕ ਵੋਟਿੰਗ ਯਕੀਨੀ ਬਣਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਅਪਨੀਤ ਰਿਆਤ ਅਤੇ ਐਸ.ਐਸ.ਪੀ. ਸ਼੍ਰੀ ਧਰੁਮਨ ਐਚ.ਨਿੰਬਾਲੇ ਨੇ  ਫਲੈਗ ਮਾਰਚ ਕੀਤਾ। ਜ਼ਿਲ੍ਹਾ ਚੋਣ ਅਫ਼ਸਰ ਅਤੇ ਐਸ.ਐਸ.ਪੀ. ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸ਼ਾਂਤਮਈ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਅਮਨ-ਕਾਨੂੰਨ ਬਣਾਈ ਰੱਖਣ ਲਈ 6583 ਪੈਰਾ ਮਿਲਟਰੀ ਅਤੇ ਜ਼ਿਲ੍ਹਾ ਪੁਲਿਸ ਦੇ ਜਵਾਨ ਤਾਇਨਾਤ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚ 2887 ਪੈਰਾ ਮਿਲਟਰੀ, 3696 ਸੀ.ਏ.ਪੀ.ਐਫ. ਅਤੇ ਜ਼ਿਲ੍ਹਾ ਪੁਲਿਸ ਦੇ ਜਵਾਨ ਸ਼ਾਮਿਲ ਹਨ। ਅਧਿਕਾਰੀਆਂ ਨੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ 20 ਫਰਵਰੀ ਨੂੰ ਸਵੇਰੇ 8 ਵਜੇ ਤੋਂ ਬਿਨ੍ਹਾਂ ਕਿਸੇ ਭੈਅ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ। 

Related posts

Leave a Reply