LATEST NEWS: ਜ਼ਿਲ੍ਹਾ ਸਿੱਖਿਆ ਅਫ਼ਸਰ ਇੰਜੀ. ਸੰਜੀਵ ਗੌਤਮ ਵੱਲੋਂ ਸਕੂਲਾਂ ਦਾ ਅਚਾਨਕ ਦੌਰਾ

ਜ਼ਿਲ੍ਹਾ ਸਿੱਖਿਆ ਅਫ਼ਸਰ ਇੰਜੀ. ਸੰਜੀਵ ਗੌਤਮ ਵੱਲੋਂ ਸਕੂਲਾਂ ਦਾ ਅਚਾਨਕ ਦੌਰਾ
ਟਾਂਡਾ / ਦਸੂਹਾ (ਹਰਭਜਨ ਢਿੱਲੋਂ ):
ਇੰਜੀ. ਸੰਜੀਵ ਗੌਤਮ ਜਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱ.) ਹੁਸ਼ਿਆਰਪੁਰ ਵੱਲੋਂ ਅੱਜ ਬਲਾਕ ਟਾਂਡਾ ਵਿੱਚ ਪੈਂਦੇ ਵੱਖ ਵੱਖ ਸਕੂਲਾਂ ਦਾ ਨਿਰੀਖਣ ਕੀਤਾ ਗਿਆ ਅਤੇ ਅਧਿਆਪਕਾਂ ਨੂੰ ਕੌਮੀ ਪ੍ਰਾਪਤੀ ਸਰਵੇਖਣ ਪ੍ਰੀਖਿਆ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਬਾਇਚ, ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਬੱਸੀ ਜਲਾਲ ਵਿੱਚ ਸਕੂਲਾਂ ਵਿੱਚ ਵਿੱਦਿਅਕ ਸਰਗਰਮੀਆਂ ਦਾ ਜ਼ਾਇਜ਼ਾ ਲਿਆ ਅਤੇ ਖ਼ੁਸ਼ੀ ਜਾਹਿਰ ਕੀਤੀ ਕਿ ਉਕਤ ਸਕੂਲਾਂ ਵਿੱਚ ਜਿਲ੍ਹੇ ਦੇ ਹੋਰਨਾਂ ਸਮਾਰਟ ਸਕੂਲਾਂ ਵਾਂਗ ਕੋਵਿਡ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਦੇ ਹੋਏ, ਵਿਦਿਆਰਥੀਆਂ ਨੁੰ ਸਮਾਰਟ ਕਲਾਸਰੂਮ ਵਿੱਚ ਪ੍ਰਾਜੈਕਟਰ, ਐਲ. ਈ. ਡੀ. ਅਤੇ ਹੋਰ ਸਹਾਇਕ ਸਮੱਗਰੀ ਦੀ ਸਹਾਇਤਾ ਨਾਲ ਬੇਹੱਦ ਰੌਚਕ ਢੰਗ ਨਾਲ਼ ਪੜ੍ਹਾਇਆ ਜਾ ਰਿਹਾ ਹੈ। ਨੰਨ੍ਹੇ ਮੁੰਨ੍ਹੇ ਬੱਚਿਆਂ ਵਿੱਚ ਅਨੁਸ਼ਾਸ਼ਨ ਅਤੇ ਉਤਸ਼ਾਹ ਵੇਖਣ ਨੂੰ ਮਿਲਿਆ।

ਇੰਜੀ. ਗੌਤਮ ਨੇ ਕਿਹਾ ਕਿ ਐਲੀਮੈਂਟਰੀ ਸਕੂਲਾਂ ਵਿੱਚ ਪ੍ਰਦਾਨ ਕੀਤੀ ਜਾ ਰਹੀ ਮਿਆਰੀ ਸਿੱਖਿਆ ਨਾਲ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਹਾਸਿਲ ਕਰਨ ਲਈ ਰਾਹ ਹੋਰ ਮੋਕਲਾ ਅਤੇ ਮਜਬੂਤ ਹੁੰਦਾ ਹੈ। ਉਨ੍ਹਾਂ ਇਸ ਮੌਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸਮੱਸਿਆਵਾਂ ਵੀ ਸੁਣੀਆਂ ਅਤੇ ਜ਼ਿਆਦਾਤਰ ਦਾ ਨਿਪਟਾਰਾ ਮੌਕੇ ਤੇ ਹੀ ਕਰ ਦਿੱਤਾ ਗਿਆ। ਉਨ੍ਹਾਂ ਦੇ ਨਾਲ ਸਤੀਸ਼ ਕੁਮਾਰ ਸ਼ਰਮਾ ਸਹਾਇਕ ਸਮਾਰਟ ਕੁਆਡੀਨੇਟਰ, ਸਮਰਜੀਤ ਸਿੰਘ ਜਿਲ੍ਹਾ ਮੀਡੀਆ ਕੋਆਡੀਨੇਟਰ, ਯੋਗੇਸ਼ਵਰ ਸਲਾਰੀਆ ਜਿਲ੍ਹਾ ਸ਼ੋਸ਼ਲ ਮੀਡੀਆ ਕੋਆਡੀਨੇਟਰ ਅਤੇ ਸਬੰਧਤ ਸਕੂਲਾਂ ਦੇ ਸਟਾਫ਼ ਮੈਂਬਰ ਹਾਜਰ ਸਨ।

Related posts

Leave a Reply