LATEST NEWS: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਨੀਤੀਆਂ ਕਾਰਨ ਸੂਬੇ ਦੇ ਕਿਸਾਨ ਖੁਸ਼ – ਪ੍ਰਿਯੰਕਾ ਗਾਂਧੀ

ਨਵੀਂ ਦਿੱਲ੍ਹੀ : ਉੱਤਰ ਪ੍ਰਦੇਸ਼ ਦੀ ਇੰਚਾਰਜ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਕਿਹਾ ਹੈ ਕਿ ਉੱਤਰ ਪ੍ਰਦੇਸ਼ ਦੇ ਗੰਨਾ ਕਿਸਾਨ ਪ੍ਰੇਸ਼ਾਨ ਹਨ, ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਨੀਤੀਆਂ ਕਾਰਨ ਸੂਬੇ ਦੇ ਕਿਸਾਨ ਖੁਸ਼ ਹਨ।

ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਗਾਂਧੀ ਨੇ ਟਵੀਟ ਕੀਤਾ, ‘ਪੰਜਾਬ ਦੀ ਕਾਂਗਰਸ ਸਰਕਾਰ ਨੇ ਕਿਸਾਨਾਂ ਦੀ ਗੱਲ ਸੁਣੀ ਅਤੇ ਗੰਨੇ ਦੀ ਕੀਮਤ ਵਧਾ ਕੇ 360 ਰੁਪਏ ਪ੍ਰਤੀ ਕੁਇੰਟਲ ਕਰ ਦਿੱਤੀ।’ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ‘ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ, ‘400 ਰੁਪਏ ਪ੍ਰਤੀ ਕੁਇੰਟਲ ਗੰਨੇ ਦੇ ਵਾਅਦੇ ਨਾਲ ਆਈ ਯੂਪੀ ਭਾਜਪਾ ਸਰਕਾਰ ਨੇ ਤਿੰਨ ਸਾਲਾਂ ਤੋਂ ਗੰਨੇ ਦੀ ਕੀਮਤ ਵਿੱਚ ਇੱਕ ਪੈਸਾ ਵੀ ਨਹੀਂ ਵਧਾਇਆ ਅਤੇ ਜਦੋਂ ਕਿਸਾਨ ਆਪਣੀ ਆਵਾਜ਼ ਬੁਲੰਦ ਕਰਦੇ ਹਨ ਤਾਂ ਦੇਖ ਲਾਵਾਂਗੇ ਦੀ ਧਮਕੀ ਦਿੰਦੇ ਹਨ। 

Related posts

Leave a Reply