LATEST NEWS: ਪੰਜਾਬ ਮੌਸਮ ਵਿਭਾਗ ਨੇ ਬਾਰਿਸ਼ ਦੇ ਸੰਬੰਧ ਵਿੱਚ ਦਿੱਤੀ ਵਿਸ਼ੇਸ਼ ਜਾਣਕਾਰੀ

ਲੁਧਿਆਣਾ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਨੇ ਮੌਸਮ ਦੇ ਸੰਬੰਧ ਵਿੱਚ ਜਾਰੀ ਇੱਕ ਵਿਸ਼ੇਸ਼ ਬੁਲੇਟਿਨ ਵਿੱਚ ਇਸ ਸੰਭਾਵਨਾ ਦਾ ਪ੍ਰਗਟਾਵਾ ਕੀਤਾ ਹੈ ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਦੇ ਵੱਖ ਵੱਖ ਸਥਾਨਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਮੌਸਮ ਵਿਗਿਆਨੀਆਂ ਨੇ ਇਹ ਜਾਣਕਾਰੀ ਵੀ ਸਾਂਝੀ ਕੀਤੀ ਕਿ ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 34 ਤੋਂ 38 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ ਅਤੇ ਘੱਟੋ ਘੱਟ ਤਾਪਮਾਨ 26 ਤੋਂ 28 ਡਿਗਰੀ ਸੈਲਸੀਅਸ ਅਤੇ ਘੱਟੋ ਘੱਟ ਤਾਪਮਾਨ 26 ਤੋਂ 28 ਡਿਗਰੀ ਸੈਲਸੀਅਸ ਦੇ ਵਿਚਕਾਰ ਹੋ ਸਕਦਾ ਹੈ। ਹਵਾ ਵਿੱਚ ਨਮੀ ਦੀ ਮਾਤਰਾ ਸਵੇਰੇ 75 ਤੋਂ 92 ਪ੍ਰਤੀਸ਼ਤ ਅਤੇ ਸ਼ਾਮ ਨੂੰ 60 ਤੋਂ 72 ਪ੍ਰਤੀਸ਼ਤ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ.

Related posts

Leave a Reply