LATEST NEWS: ਵੱਡੀ ਖ਼ਬਰ : ਸ਼੍ਰੋਮਣੀ ਅਕਾਲੀ ਦਲ ਵੱਲੋਂ 8 ਜਿ਼ਲ੍ਹਾ ਪ੍ਰਧਾਨਾਂ ਦੀ ਨਿਯੁਕਤੀ, ਮਨਪ੍ਰੀਤ ਸਿੰਘ ਹੁਸ਼ਿਆਰਪੁਰ ਦੇ ਨਵੇਂ ਜ਼ਿਲਾ ਪ੍ਰਧਾਨ ਬਣੇ

ਚੰਡੀਗੜ੍ਹ:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਸਕੱਤਰ ਜਨਰਲ ਅਤੇ 8 ਜਿ਼ਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।

ਪਾਰਟੀ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਦੇ ਨਿਰਦੇਸ਼ਾਂ ਤੇ ਅੱਜ ਯੂਥ ਵਿੰਗ ਦੇ ਕਨਵੀਨਰ  ਮਨਪ੍ਰੀਤ ਸਿੰਘ ਤਲਵੰਡੀ ਨੇ ਯੂਥ ਵਿੰਗ ਦੇ ਨਵੇਂ ਨਿਯੁਕਤ ਕੀਤੇ ਗਏ ਅਹੁਦੇਦਾਰਾਂ ਦੀ ਸੂਚੀ ਜਾਰੀ ਕਰਦਿਆਂ ਕਿਹਾ ਕਿ ਜਲਦ ਹੀ ਸਮੁੱਚੇ ਪੰਜਾਬ ਦੇ ਜਿ਼ਲ੍ਹਿਆਂ ਵਿੱਚ ਯੂਥ ਪ੍ਰਧਾਨਾਂ ਦੀ ਨਿਯੁਕਤੀ ਕਰ ਦਿੱਤੀ ਜਾਵੇਗੀ। ਪਾਰਟੀ ਦਫ਼ਤਰ ਵੱਲੋਂ ਜਾਰੀ ਸੂਚੀ ਮੁਤਾਬਕ ਹਰਪਾਲ ਸਿੰਘ ਖਡਿਆਲ ਨੂੰ ਯੂਥ ਵਿੰਗ ਦਾ ਸਕੱਤਰ ਜਨਰਲ ਨਿਯੁਕਤ ਕੀਤਾ ਗਿਆ ਹੈ।

ਇਸਤੋਂ ਇਲਾਵਾ ਸਤਨਾਮ ਸਿੰਘ ਕਰਮੂਵਾਲਾ ਨੂੰ ਜਿ਼ਲ੍ਹਾ ਪ੍ਰਧਾਨ ਤਰਨਤਾਰਨ, ਮਨਪ੍ਰੀਤ ਸਿੰਘ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ, ਜਗਤਾਰ ਸਿੰਘ ਘੜੂੰਆਂ ਜਿ਼ਲ੍ਹਾ ਪ੍ਰਧਾਨ ਮੋਹਾਲੀ (ਦਿਹਾਤੀ), ਵਰੁਣ ਮਦਾਨ ਮੌਂਟੀ ਜਿ਼ਲ੍ਹਾ ਪ੍ਰਧਾਨ ਸੰਗਰੂਰ (ਸ਼ਹਿਰੀ), ਹਰਜੀਤ ਸਿੰਘ ਬੁਗਰਾ ਜ਼ਿਲ੍ਹਾ ਪ੍ਰਧਾਨ ਸੰਗਰੂਰ (ਦਿਹਾਤੀ), ਗੁਰਮੀਤ ਸਿੰਘ ਗੀਤੀ ਹੋਡਲਾ ਜ਼ਿਲ੍ਹਾ ਪ੍ਰਧਾਨ ਮਾਨਸਾ (ਦਿਹਾਤੀ), ਦਵਿੰਦਰ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਮਾਨਸਾ (ਸ਼ਹਿਰੀ) ਅਤੇ ਆਸ਼ੂ ਗੋਇਲ ਨੂੰ ਜਿ਼ਲ੍ਹਾ ਪ੍ਰਧਾਨ ਮੋਗਾ (ਸ਼ਹਿਰੀ) ਨਿਯੁਕਤ ਕੀਤਾ ਗਿਆ ਹੈ।

ਇਸ ਮੌਕੇ `ਤੇ ਸ: ਮਨਪ੍ਰੀਤ ਸਿੰਘ ਤਲਵੰਡੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਰਿਵਾਇਤੀ ਪਾਰਟੀਆਂ ਦਾ ਡਟ ਕੇ ਮੁਕਾਬਲਾ ਕਰੇਗਾ ਅਤੇ ਇਸਦੇ ਲਈ ਸਮੁੱਚੇ ਪੰਜਾਬ ਵਿੱਚ ਜਿ਼ਲ੍ਹਾ ਪੱਧਰ `ਤੇ ਨੌਜਵਾਨਾਂ ਨੂੰ ਵੱਡੀਆਂ ਜਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਜਿਸ ਨਾਲ ਹਰੇਕ ਜਿ਼ਲ੍ਹੇ ਵਿੱਚ ਬੂਥ ਪੱਧਰ ਤੱਕ ਦਾ ਢਾਂਚਾ ਮਜਬੂਤ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਜਲਦ ਹੀ ਹੋਰ ਅਹੁਦੇਦਾਰਾਂ ਦਾ ਐਲਾਨ ਵੀ ਕੀਤਾ ਜਾਵੇਗਾ। ਨਵ-ਨਿਯੁਕਤ ਉਪਰੋਕਤ ਜਿ਼ਲ੍ਹਾ ਪ੍ਰਧਾਨਾਂ ਨੇ ਪਾਰਟੀ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਸੂਬੇ ਨੂੰ ਬਿਹਤਰੀ ਵੱਲ ਲੈਕੇ ਜਾਣ ਵਾਲੀ ਚੰਗੀ ਸੋਚ ਨਾਲ ਸਹਿਮਤੀ ਪ੍ਰਗਟਾਈ ਅਤੇ ਪਾਰਟੀ ਨੂੰ ਅੱਗੇ ਲੈਕੇ ਜਾਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਅਹਿਦ ਲਿਆ।

Related posts

Leave a Reply