LATEST NEWS : ਸਰਕਾਰੀ ਦਫ਼ਤਰਾਂ ਦੇ ਖੁੱਲਣ ਤੇ ਬੰਦ ਹੋਣ ਦੇ ਸਮੇਂ ਵਿਚ ਤਬਦੀਲੀ ਦਾ ਐਲਾਨ, ਸਾਰੇ ਦਫ਼ਤਰ 2 ਮਈ ਤੋਂ….

ਚੰਡੀਗੜ੍ਹ : ਪੰਜਾਬ ਸਰਕਾਰ ਨੇ ਗਰਮੀ ਵਿਚ ਬਿਜਲੀ ਦੀ ਖਪਤ ਘਟਾਉਣ ਲਈ ਸਰਕਾਰੀ ਦਫ਼ਤਰਾਂ ਦੇ ਖੁੱਲਣ ਤੇ ਬੰਦ ਹੋਣ ਦੇ ਸਮੇਂ ਵਿਚ ਪਿਛਲੇ ਦਿਨੀਂ ਤਬਦੀਲੀ ਦਾ ਐਲਾਨ ਕੀਤਾ ਸੀ।

ਇਸ ਸਬੰਧ ਵਿਚ ਅੱਜ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਪੱਤਰ ਰਾਹੀਂ ਸਬੰਧਤ ਸਾਰੇ ਵਿਭਾਗਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਪੰਜਾਬ ਤੇ ਚੰਡੀਗੜ੍ਹ ਵਿਚ ਸਥਿਤ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ 2 ਮਈ ਤੋਂ 15 ਜੁਲਾਈ ਤਕ ਸਵੇਰੇ 7.30 ਵਜੇ ਤੋਂ 2 ਵਜੇ ਤਕ ਖੁੱਲ੍ਹਣਗੇ। ਇਨ੍ਹਾਂ ਹੁਕਮਾਂ ਨੂੰ ਇੰਨ ਬਿੰਨ ਲਾਗੂ ਕਰਨ ਦੇ ਆਦੇਸ਼ ਦਿੱਤੇ ਗਏ ਹਨ।

Related posts

Leave a Reply