LATEST NEWS : ਸੰਗਤ ਸਿੰਘ ਗਿਲਜੀਆਂ ਵੱਲੋਂ ਸਰਕਾਰੀ ਕਾਲਜ ਟਾਂਡਾ ‘ਚ ਕੰਪਿਊਟਰ ਸਾਇੰਸ ਬਲਾਕ ਦੀ ਸ਼ੁਰੂਆਤ October 16, 2021October 16, 2021 Adesh Parminder Singh ਸੰਗਤ ਸਿੰਘ ਗਿਲਜੀਆਂ ਵੱਲੋਂ ਸਰਕਾਰੀ ਕਾਲਜ ਟਾਂਡਾ ‘ਚ ਕੰਪਿਊਟਰ ਸਾਇੰਸ ਬਲਾਕ ਦੀ ਸ਼ੁਰੂਆਤਕਰੀਬ 40 ਲੱਖ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਸਹੂਲਤਾਂ ਵਾਲਾ ਕੰਪਲੈਕਸ ਵਿਦਿਆਰਥੀਆਂ ਲਈ ਹੋਵੇਗਾ ਬਹੁਤ ਲਾਹੇਵੰਦਪੰਜਾਬ ਸਰਕਾਰ ਨੇ ਉਚੇਰੀ ਸਿੱਖਿਆ ਦੇ ਖੇਤਰ ‘ਚ ਚੁੱਕੇ ਲਾਮਿਸਾਲ ਕਦਮ, ਹੁਣ ਤੱਕ 18 ਨਵੇਂ ਡਿਗਰੀ ਕਾਲਜ ਖੋਲ਼੍ਹੇਟਾਂਡਾ / ਗੜ੍ਹਦੀਵਾਲਾ 16 ਅਕਤੂਬਰ (ਜਸਵੀਰ ਪੁਰੇਵਾਲ, ਗੁਰਪ੍ਰੀਤ ਸਿੰਘ ) : ਸਥਾਨਕ ਗਿਆਨੀ ਕਰਤਾਰ ਸਿੰਘ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਨਵੇਂ ਬਣਾਏ ਗਏ ਕੰਪਿਊਟਰ ਸਾਇੰਸ ਬਲਾਕ ਦੀ ਸ਼ੁਰੂਆਤ ਕਰਦਿਆਂ ਜੰਗਲਾਤ ਤੇ ਕਿਰਤ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਹਰ ਖੇਤਰ ਵਿੱਚ ਮਿਆਰੀ ਉਚੇਰੀ ਸਿੱਖਿਆ ਦੀ ਉਪਲਬਧਤਾ ਪੰਜਾਬ ਸਰਕਾਰ ਦੀ ਇਕ ਮੁੱਖ ਤਰਜੀਹ ਰਹੀ ਹੈ ਜਿਸ ਤਹਿਤ ਰਾਜ ਅੰਦਰ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ 18 ਨਵੇਂ ਸਰਕਾਰੀ ਕਾਲਜਾਂ ਦੀ ਸਥਾਪਤੀ ਕਰਵਾਈ ਗਈ ਹੈ।ਉਚੇਰੀ ਸਿੱਖਿਆ ਦੇ ਖੇਤਰ ਨੂੰ ਹੋਰ ਹੁਲਾਰਾ ਦੇਣ ਦੀ ਵਚਨਬੱਧਤਾ ਦੁਹਰਾਉਂਦਿਆਂ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਕਾਲਜ ਵਿੱਚ ਕਰੀਬ 40 ਲੱਖ ਰੁਪਏ ਦੀ ਲਾਗਤ ਨਾਲ ਬਣਿਆ ਨਵਾਂ ਕੰਪਿਊਟਰ ਸਾਇੰਸ ਬਲਾਕ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਹੋਵੇਗਾ ਕਿਉਂਕਿ ਇਹ ਬਲਾਕ ਅਤਿ-ਆਧੁਨਿਕ ਸਹੂਲਤਾਂ ਨਾਲ ਪੂਰੀ ਤਰ੍ਹਾਂ ਲੈਸ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਏ ਨਵੇਂ 18 ਸਰਕਾਰੀ ਕਾਲਜਾਂ ਵਿਚ ਮਿਆਰੀ ਸਿੱਖਿਆ ਨੂੰ ਯਕੀਨੀ ਬਨਾਉਣ ਲਈ ਨਾਨ-ਟੀਚਿੰਗ ਸਟਾਫ਼ ਦੀਆਂ ਲੋੜੀਂਦੀਆਂ ਆਸਾਮੀਆਂ ਸਮੇਤ 160 ਟੀਚਿੰਗ ਆਸਾਮੀਆਂ ਨੂੰ ਪਹਿਲਾਂ ਹੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸਰਕਾਰੀ ਕਾਲਜਾਂ ਵਿਚ ਅਸਿਸਟੈਂਟ ਪ੍ਰੋਫੈਸਰਾਂ ਦੀਆਂ 931 ਆਸਾਮੀਆਂ ਭਰਨ ਲਈ ਹਰੀ ਝੰਡੀ ਦੇ ਦਿੱਤੀ ਹੈ ਅਤੇ ਪੰਜਾਬ ਲੋਕ ਸੇਵਾ ਕਮਿਸ਼ਨ ਨੂੰ ਵੀ ਭਰਤੀ ਪ੍ਰਕਿਰਿਆ ਪਹਿਲ ਦੇ ਆਧਾਰ ’ਤੇ ਪੂਰੀ ਕਰਨ ਲਈ ਕਿਹਾ ਜਾ ਚੁੱਕਿਆ ਹੈ।ਜੰਗਲਾਤ ਤੇ ਕਿਰਤ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਕਾਲਜਾਂ ਲਈ ਇਕ ਆਨਲਾਈਨ ਦਾਖਲਾ ਪੋਰਟਲ ਹਾਲ ਹੀ ਵਿਚ ਸ਼ੁਰੂ ਕੀਤਾ ਗਿਆ ਹੈ ਜਿਸ ਨਾਲ ਹਜ਼ਾਰਾਂ ਵਿਦਿਆਰਥੀਆਂ ਨੂੰ ਫਾਇਦਾ ਮਿਲਿਆ ਹੈ ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਖੇਤਰ ਵਿੱਚ ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਯੂਨੀਵਰਸਿਟੀ, ਪਟਿਆਲਾ; ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ, ਪਟਿਆਲਾ ਅਤੇ ਸੂਬੇ ਦੀ ਪਹਿਲੀ ਲਾਅ ਯੂਨੀਵਰਸਿਟੀ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ, ਤਰਨ ਤਾਰਨ ਖੋਲ੍ਹੀਆਂ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਨਗਰ ਕੌਂਸਲ ਪ੍ਰਧਾਨ ਗੁਰਸੇਵਕ ਮਾਰਸ਼ਲ, ਚੌਧਰੀ ਭੁਪਿੰਦਰ ਸਿੰਘ, ਕੌਂਸਲਰ ਸੁਰਿੰਦਰ ਬਿੱਲੂ, ਕੌਂਸਲਰ ਹਰਕਿਸ਼ਨ ਸੈਣੀ, ਕੌਂਸਲਰ ਦਵਿੰਦਰ ਸੈਣੀ, ਕੌਂਸਲਰ ਪੰਕਜ ਸਚਦੇਵਾ, ਬਿਕਰਮ ਸਿੰਘ ਵਿਰਕ, ਪ੍ਰੋ. ਗੁਰਮੀਤ ਸਿੰਘ, ਪ੍ਰੋ. ਵਿਨੇ ਕੁਮਾਰ, ਪ੍ਰੋ. ਸ਼ਵੇਤਾ, ਪ੍ਰੋ. ਸ਼ੈਫਾਲੀ ਵਾਲੀਆ, ਪ੍ਰੋ. ਅਮਰਜੀਤ ਸਿੰਘ, ਪ੍ਰੋ. ਸ਼ਸ਼ੀ ਬਾਲਾ, ਪ੍ਰੋ. ਗਗਨਦੀਪ, ਪ੍ਰੋ. ਰਮਿੰਦਰ ਜੀਤ ਕੌਰ ਅਤੇ ਪ੍ਰੋ. ਰਾਜੇਸ਼ ਕੁਮਾਰ ਆਦਿ ਮੌਜੂਦ ਸਨ। Adesh Parminder SinghEDITOR CANADIAN DOABA TIMES Email: editor@doabatimes.com Mob:. 98146-40032 whtsapp www.doabatimes.comShare this:FacebookTelegramWhatsAppPrintTwitterLike this:Like Loading...