LATEST NEWS: ਅਦਾਲਤ ਨੇ ਰਾਹੁਲ ਗਾਂਧੀ ਨੂੰ ਸੁਣਾਈ ਦੋ ਸਾਲ ਦੀ ਸਜ਼ਾ

ਸੂਰਤ (ਗੁਜਰਾਤ) : ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਮੋਦੀ ਸਰਨੇਮ ਮਾਮਲੇ ‘ਚ ਗੁਜਰਾਤ ਦੀ ਸੈਸ਼ਨ ਕੋਰਟ ਤੋਂ ਰਾਹਤ ਨਹੀਂ ਮਿਲੀ । ਅਦਾਲਤ ਨੇ ਰਾਹੁਲ ਗਾਂਧੀ ਨੂੰ ਸੁਣਾਈ ਗਈ ਦੋ ਸਾਲ ਦੀ ਸਜ਼ਾ ਖ਼ਿਲਾਫ਼ ਅਰਜ਼ੀ ਰੱਦ ਕਰ ਦਿੱਤੀ ਹੈ। । ਹੇਠਲੀ ਅਦਾਲਤ ਨੇ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿੱਚ ਦੋ ਸਾਲ ਦੀ ਸਜ਼ਾ ਸੁਣਾਈ ਸੀ।.

ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ‘ਮੋਦੀ ਸਰਨੇਮ’ ਦੇ ਬਿਆਨ ਲਈ ਗੁਜਰਾਤ ਦੇ ਸੂਰਤ ਦੀ ਸੈਸ਼ਨ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ। ਰਾਹੁਲ ਗਾਂਧੀ ਨੇ ਇਸ ਫੈਸਲੇ ‘ਤੇ ਰੋਕ ਲਗਾਉਣ ਲਈ ਸੈਸ਼ਨ ਕੋਰਟ ‘ਚ ਅਰਜ਼ੀ ਦਾਇਰ ਕੀਤੀ ਸੀ। ਜੇਕਰ ਅੱਜ ਦੋਸ਼ੀ ਠਹਿਰਾਏ ਜਾਣ ਅਤੇ ਸਜ਼ਾ ‘ਤੇ ਰੋਕ ਲੱਗ ਜਾਂਦੀ ਤਾਂ ਰਾਹੁਲ ਗਾਂਧੀ ਦੀ ਲੋਕ ਸਭਾ ਦੀ ਮੈਂਬਰਸ਼ਿਪ ਬਹਾਲ ਹੋ ਸਕਦੀ ਸੀ।

ਵਧੀਕ ਸੈਸ਼ਨ ਜੱਜ ਆਰ.ਪੀ.ਮੋਗੇਰਾ ਦੀ ਅਦਾਲਤ ਨੇ ਬੀਤੇ ਵੀਰਵਾਰ ਰਾਹੁਲ ਗਾਂਧੀ ਦੀ ਅਰਜ਼ੀ ‘ਤੇ ਸੁਣਵਾਈ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

Related posts

Leave a Reply