LATEST NEWS: ਤੜਕ ਸਵੇਰ ਦੌੜਨਗੀਆਂ ਪੰਜਾਬ ਰੋਡਵੇਜ਼ ਪਨਬੱਸ ਤੇ ਪੀਆਰਟੀਸੀ ਬੱਸਾਂ, ਕੈਪਟਨ ਸੰਧੂ ਵੱਲੋਂ ਮੁਲਾਕਾਤ ਕਰਨ ਤੋਂ ਬਾਅਦ ਕੱਚੇ ਮੁਲਾਜ਼ਮਾਂ ਦੀ ਹੜਤਾਲ ਮੁਲਤਵੀ

ਦਸੂਹਾ / ਹੁਸ਼ਿਆਰਪੁਰ (ਹਰਭਜਨ ਸਿੰਘ ਢਿੱਲੋਂ ) : ਪੰਜਾਬ ਰੋਡਵੇਜ਼ ਪਨਬੱਸ ਤੇ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਦੇ ਸੂਬਾਈ ਪੱਧਰ ਦੇ ਆਗੂਆਂ ਦੇ ਨਾਲ ਮਿੰਨੀ ਸਕੱਤਰੇਤ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ  ਓਐੱਸਡੀ ਕੈਪਟਨ ਸੰਦੀਪ ਸਿੰਘ ਸੰਧੂ ਦੇ ਵੱਲੋਂ ਮੁਲਾਕਾਤ ਕਰਨ ਤੋਂ ਬਾਅਦ ਮੌਜੂਦਾ ਤਨਖ਼ਾਹ ਦੇ ਵਿੱਚ 30 ਪ੍ਰਤੀਸ਼ਤ ਦਾ ਵਾਧਾ ਅਤੇ 15 ਦਿਨਾਂ ਦੇ ਅੰਦਰ ਅੰਦਰ ਕੱਚੇ ਮੁਲਾਜ਼ਮਾਂ ਨੂੰ ਪੱਕਿਆਂ ਕਰ ਦੇਣ ਦੇ ਦਿੱਤੇ ਗਏ ਭਰੋਸੇ ਤੋਂ ਬਾਅਦ ਯੂਨੀਅਨ ਦੇ ਸੱਦੇ ਤੇ 6 ਸਤੰਬਰ ਤੋਂ ਸ਼ੁਰੂ ਕੀਤੀ ਗਈ ਸੂਬਾ ਪੱਧਰੀ ਅਣਮਿਥੇ ਸਮੇਂ ਦੀ ਹੜਤਾਲ ਦੇਰ ਸ਼ਾਮ ਗਏ 15 ਦਿਨਾਂ ਲਈ ਮੁਲਤਵੀ ਹੋ ਗਈ।

ਜਾਣਕਾਰੀ ਅਨੁਸਾਰ ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸੰਦੀਪ ਸਿੰਘ ਸੰਧੂ ਦਰਮਿਆਨ ਯੂਨੀਅਨ ਆਗੂਆਂ ਦੀਆਂ ਮੰਗਾਂ ਦੇ ਮਾਮਲੇ ‘ਤੇ ਹੋਈ ਟੈਲੀਫੋਨ ਵਾਰਤਾ ਤੋਂ ਬਾਅਦ ਲਿਆ ਗਿਆ ਹੈ। ਇਸ ਗੱਲ ਦੀ ਜਾਣਕਾਰੀ ਸਥਾਨਕ ਤੇ ਸੂਬਾਈ ਪੱਧਰ ਦੇ ਪੰਜਾਬ ਰੋਡਵੇਜ਼ ਪਨਬੱਸ ਆਗੂ ਹਰਮਿੰਦਰ ਸਿੰਘ ਦੇ ਵੱਲੋਂ ਦਿੱਤੀ ਗਈ।

Related posts

Leave a Reply