LATEST NEWS : ਥੋੜ੍ਹੀ ਦੇਰ ਬਾਦ ਨਵਪ੍ਰੀਤ ਸਿੰਘ ਉਰਫ਼ ਤੂਫ਼ਾਨ ਹੋਵੇਗਾ ਰਿਹਾਅ, ਅੰਮ੍ਰਿਤਪਾਲ, ਅੰਮ੍ਰਿਤਸਰ ਲਈ ਰਵਾਨਾ

ਅੰਮ੍ਰਿਤਸਰ : 

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਜਥੇ ਦੇ ਮੈਂਬਰ ਨਵਪ੍ਰੀਤ ਸਿੰਘ ਉਰਫ਼ ਤੂਫ਼ਾਨ ਦੀ ਰਿਹਾਈ ਲਈ ਥਾਣਾ ਅੰਜਾਨਾ ਦੀ ਪੁਲੀਸ ਰਿਪੋਰਟ ਤਿਆਰ ਕਰ ਰਹੀ ਹੈ। ਰਿਪੋਰਟ ਅਦਾਲਤ ਵਿੱਚ ਪੇਸ਼ ਕੀਤੀ ਜਾਵੇਗੀ। ਇਸ ਤੋਂ ਬਾਅਦ ਅਦਾਲਤ ਉਸ ਨੂੰ ਜੇਲ੍ਹ ਤੋਂ ਰਿਹਾਅ ਕਰਨ ਦਾ ਹੁਕਮ ਦੇ ਸਕਦੀ ਹੈ ।

ਦੁਪਹਿਰ ਜਾਂ ਸ਼ਾਮ ਤੱਕ ਤੂਫਾਨ ਸਿੰਘ ਜੇਲ੍ਹ ਵਿੱਚੋਂ ਰਿਹਾਅ ਹੋ ਜਾਵੇਗਾ ।
ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਨਾਲ ਅਜਨਾਲਾ ਦੇ ਗੁਰਦੁਆਰਾ ਸਾਹਿਬ ਵਿੱਚ ਬੈਠੇ ਹਨ । ਓਹਨਾ ਦਾ ਕਹਿਣਾ ਹੈ ਕਿ ਉਹ ਤੂਫਾਨ ਸਿੰਘ ਦੀ ਰਿਹਾਈ ਤੋਂ ਬਾਅਦ ਚਲੇ ਜਾਣਗੇ। ਆਪਣੀ ਰਿਹਾਈ ਦੌਰਾਨ ਉਹ ਤੂਫਾਨ ਸਿੰਘ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣਗੇ ।

ਥਾਣਾ ਅਜਨਾਲਾ ਅਤੇ ਇਸ ਦੇ ਆਸ-ਪਾਸ ਕੁਝ ਹੋਰ ਪੁਲਿਸ ਟੁਕੜੀਆਂ ਤਾਇਨਾਤ ਕੀਤੀਆਂ ਗਈਆਂ ਹਨ।

Related posts

Leave a Reply