LATEST NEWS: ਭਾਰੀ ਮੀਂਹਾਂ ਕਾਰਨ ਝੋਨੇ ਦੀ ਸਰਕਾਰੀ ਖਰੀਦ 11 ਅਕਤੂਬਰ ਤੋਂ ਸ਼ੁਰੂ ਕਰਾਉਣ ਦੇ ਨਿਰਦੇਸ਼ : ਡਿਪਟੀ ਕਮਿਸ਼ਨਰ ਅਪਨੀਤ ਰਿਆਤ

 ਭਾਰੀ ਮੀਂਹਾਂ ਕਾਰਨ ਝੋਨੇ ਦੀ ਸਰਕਾਰੀ ਖਰੀਦ 11 ਅਕਤੂਬਰ ਤੋਂ ਸ਼ੁਰੂ ਕਰਾਉਣ ਦੇ ਨਿਰਦੇਸ਼

ਹੁਸ਼ਿਆਰਪੁਰ, 30 ਸਤੰਬਰ: ਕੇਂਦਰ ਸਰਕਾਰ ਨੇ ਪੰਜਾਬ ਵਿੱਚ ਪਏ ਭਾਰੀ ਮੀਂਹਾਂ ਕਾਰਨ ਝੋਨੇ ਦੀ ਫਸਲ ਪੂਰੀ ਤਰ੍ਹਾਂ ਨਾ ਪੱਕੀ ਹੋਣ ਕਾਰਨ ਝੋਨੇ ਦੀ ਸਰਕਾਰੀ ਖਰੀਦ ਮੁਲਤਵੀ ਕਰਦਿਆਂ 1 ਅਕਤੂਬਰ ਦੀ ਥਾਂ 11 ਅਕਤੂਬਰ ਤੋਂ ਸ਼ੁਰੂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਪੱਤਰ ਅਨੁਸਾਰ ਭਾਰੀ ਮੀਂਹਾਂ ਕਾਰਨ ਫਸਲ ਪੂਰੀ ਤਰ੍ਹਾਂ ਪੱਕਣ ਵਿੱਚ ਦੇਰੀ ਹੋਈ ਹੈ ਜਿਸ ਨਾਲ ਨਿਰਧਾਰਤ ਨਮੀ ਦੀ ਮਾਤਰਾ ਤੋਂ ਵੱਧ ਨਮੀ ਹੋਣ ਕਾਰਨ ਖਰੀਦ ਮੁਲਤਵੀ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਪੇਸ਼ ਆਵੇ ਝੋਨੇ ਦੀ ਖਰੀਦ ਮੁਲਤਵੀ ਕੀਤੀ ਗਈ ਹੈ। ਕੇਂਦਰ ਦੇ ਨਿਰਦੇਸ਼ ਅਨੁਸਾਰ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੀ ਫਸਲ ਨੂੰ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲਿਆਉਣ ।

Related posts

Leave a Reply