LATEST NEWS: ਸੁਖਬੀਰ ਬਾਦਲ ਦੀ ਰੈਲੀ ਦੇ ਵਿਰੋਧ ਵਿੱਚ ਕਿਸਾਨਾਂ ਤੇ ਪੁਲਿਸ ਦੋਵਾਂ ਧਿਰਾਂ ਵਿਚਾਲੇ ਜ਼ਬਰਦਸਤ ਝੜਪ

ਮੋਗਾ: ਪੰਜਾਬ ਦੇ ਮੋਗਾ  ਵਿੱਚ ਅਕਾਲੀ ਦਲ ਬਾਦਲ  ਦੇ ਨੇਤਾ ਸੁਖਬੀਰ ਬਾਦਲ ਦੀ ਰੈਲੀ ਦੇ ਵਿਰੋਧ ਵਿੱਚ ਕਿਸਾਨਾਂ ਤੇ ਪੁਲਿਸ ਦੇ ਟਕਰਾਅ ਹੋਣ ਦੀ ਖ਼ਬਰ ਹੈ।

ਜਾਣਕਾਰੀ ਮੁਤਾਬਕ ਜਦੋਂ ਕਿਸਾਨਾਂ ਨੇ ਰੈਲੀ ਵਾਲੀ ਥਾਂ ‘ਤੇ ਜਾਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕ ਦਿੱਤਾ। ਇਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਜ਼ਬਰਦਸਤ ਝੜਪ ਹੋਈ। 

ਸੂਬੇ ‘ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹਨ ਜਿਸ ਨੂੰ ਲੈ ਕੇ ਹੁਣ ਤੋਂ ਹੀ ਸਿਆਸੀ ਪਾਰਟੀਆਂ ਆਪਣੀ ਤਾਕਤ ਦਿਖਾਉਣ ‘ਚ ਲੱਗ ਗਈਆਂ ਹਨ।

ਇਸ ਦੇ ਨਾਲ ਹੀ ਦੇਸ਼ ਭਰ ਵਿੱਚ ਕਿਸਾਨ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਅੰਦੋਲਨ ਕਰ ਰਹੇ ਹਨ ਜਿਸ ਕਰਕੇ ਹਰਿਆਣਾ ਤੇ ਪੰਜਾਬ ‘ਚ ਸਿਆਸੀ ਪਾਰਟੀਆਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤਰ੍ਹਾਂ ਕਿਸਾਨਾਂ ਨੇ ਪੰਜਾਬ ਦੇ ਪਿੰਡਾਂ ਵਿੱਚ ਸਾਰੀਆਂ ਧਿਰਾਂ ਵਿਰੁੱਧ ਪੋਸਟਰ ਜੰਗ ਸ਼ੁਰੂ ਕਰ ਦਿੱਤੀ ਹੈ।

Related posts

Leave a Reply