LATEST PATHANKOT : ਡੀਜੀ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਝੇਲਾ ਆਮਦਾ ਗੁਰਦਾਸਪੁਰ, ਮਹਿਉਦੀਨਪੁਰ, ਠਾਕੁਰਪੁਰ ਅਤੇ ਨਾਜੋਵਾਲ ਦਾ ਦੌਰਾ

ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਝੇਲਾ ਆਮਦਾ ਗੁਰਦਾਸਪੁਰ, ਮਹਿਉਦੀਨਪੁਰ, ਠਾਕੁਰ ਪੁਰ ਅਤੇ ਨਾਜੋਵਾਲ ਦਾ ਦੌਰਾ

ਸਿੱਖਿਆ ਵਿਭਾਗ ਹਰ ਬੱਚੇ ਨੂੰ ਮਿਆਰੀ ਸਿੱਖਿਆ ਦੇਣ ਲਈ ਵਚਨਬੱਧ ਹੈ:- ਡੀ.ਜੀ. ਸਿੰਘ

ਪਠਾਨਕੋਟ, 17 ਅਕਤੂਬਰ ( ਰਾਜਿੰਦਰ ਰਾਜਾਨ ਬਿਊਰੋ ) ਮਾਣਯੋਗ ਮੁੱਖ ਮੰਤਰੀ ਪੰਜਾਬ, ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਡਿਪਟੀ ਕਮਿਸ਼ਨਰ ਸ. ਹਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਅਤੇ ਅਧਿਆਪਕਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਝੇਲਾ ਆਮਦਾ ਗੁਰਦਾਸਪੁਰ, ਸਰਕਾਰੀ ਪ੍ਰਾਇਮਰੀ ਸਕੂਲ ਮਹਿਉਦੀਨਪੁਰ, ਸਰਕਾਰੀ ਪ੍ਰਾਇਮਰੀ ਸਕੂਲ ਠਾਕੁਰ ਪੁਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਨਾਜੋਵਾਲ ਦਾ ਦੌਰਾ ਕੀਤਾ ਗਿਆ ਅਤੇ ਅਧਿਆਪਕਾਂ ਨੂੰ ਹੋਰ ਵਧੀਆ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ ਡੀਜੀ ਸਿੰਘ ਨੇ ਕਿਹਾ ਕਿ ਸਿੱਖਿਆ ਵਿਭਾਗ ਹਰ ਇੱਕ ਬੱਚੇ ਨੂੰ ਮਿਆਰੀ ਸਿੱਖਿਆ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਦਾ ਦੌਰਾ ਕਰਨ ਦਾ ਮੁੱਖ ਮੰਤਵ ਸਕੂਲ਼ਾਂ ਦੀਆਂ ਬੁਨਿਆਦੀ ਸਹੂਲਤਾਂ ਅਤੇ ਪੇਸ਼ ਆ ਰਹੀਆਂ ਮੁਸਕਲਾਂ ਨੂੰ ਦੇਖ਼ ਕੇ ਉਨ੍ਹਾਂ ਦਾ ਪੱਧਰ ਅਨੁਸਾਰ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਦੌਰੇ ਦੌਰਾਨ ਉਨ੍ਹਾਂ ਵੱਲੋਂ ਸਕੂਲਾਂ ਵਿੱਚ ਅਧਿਆਪਕ, ਵਿਦਿਆਰਥੀ ਅਤੇ ਕੁੱਕਾਂ ਦੀ ਹਾਜ਼ਰੀ, ਸਵੇਰ ਦੀ ਸਭਾ, ਬੱਚਿਆਂ ਦੀ ਸਾਫ਼ ਸਫ਼ਾਈ ਅਤੇ ਵਰਦੀ, ਸਵੇਰ ਦੀ ਸਭਾ ਵਿੱਚ ਅਧਿਆਪਕਾਂ ਦੀ ਸ਼ਮੂਲੀਅਤ, ਪ੍ਰੀ- ਪ੍ਰਾਇਮਰੀ ਜਮਾਤਾਂ ਦੇ ਕਾਰਨਰ, ਪ੍ਰੀ-ਪ੍ਰਾਇਮਰੀ ਜਮਾਤਾਂ ਨੂੰ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ, ਐਲ.ਆਰ.ਪੀ ਅਧੀਨ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ, ਕਿਤਾਬਾਂ ਦੀ ਵੰਡ, ਮਿਡ ਡੇ ਮੀਲ, ਮਿਡ ਡੇ ਮੀਲ ਸਟਾਕ ਰਜਿਸਟਰ, ਮਿਡ ਡੇ ਮੀਲ ਕੈਸ਼ ਬੁੱਕ, ਕਿਚਨ ਦੀ ਸਾਫ਼ ਸਫ਼ਾਈ, ਅਨਾਜ ਦੀ ਸਾਂਭ ਸੰਭਾਲ, ਮਿਡ ਡੇ ਮੀਲ ਟੇਸਟ ਰਜਿਸਟਰ, ਰੀਡਿੰਗ ਸੈਲ, ਰੀਡਿੰਗ ਸੈਲ ਵਿੱਚੋਂ ਜਾਰੀ ਕੀਤੀਆਂ ਕਿਤਾਬਾਂ, ਕਿਤਾਬਾਂ ਦੀ ਸਾਂਭ ਸੰਭਾਲ, ਬੱਚਿਆਂ ਦੇ ਪੀਣ ਵਾਲੇ ਪਾਣੀ ਦਾ ਪ੍ਰਬੰਧ, ਬੱਚਿਆਂ ਦੀ ਪੜ੍ਹਾਈ ਦਾ ਪੱਧਰ ਸਮੇਤ ਸਕੂਲ ਦੇ ਸਮੂਚੇ ਰਿਕਾਰਡ ਅਤੇ ਪੱਖਾਂ ਦਾ ਨਿਰੀਖਣ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਆਪਣੀ ਵਿਜਟ ਦੌਰਾਨ ਜਿਥੇ ਅਧਿਆਪਕਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ ਹੈ ਉੱਥੇ ਹੀ ਪਿੰਡ ਦੇ ਮੋਹਤਬਰਾਂ ਅਤੇ ਆਂਗਣਵਾੜੀ ਵਰਕਰਾਂ ਨੂੰ ਮਿਲ ਕੇ ਸਕੂਲ ਨੂੰ ਪੂਰਨ ਸਹਿਯੋਗ ਦੇਣ ਲਈ ਉਤਸ਼ਾਹਿਤ ਕੀਤਾ ਗਿਆ ਹੈ। ਉਨ੍ਹਾਂ ਅਧਿਆਪਕਾਂ ਨੂੰ ਨਿਸ਼ਚਿਤ ਸਮੇਂ ਅੰਦਰ ਗ੍ਰਾਂਟਾਂ ਖ਼ਰਚ ਕਰਨ ਅਤੇ ਸਮਾਰਟ ਸਕੂਲ ਦੇ ਸਾਰੇ ਪੈਰਾਮੀਟਰ ਪੂਰੇ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਲੋੜਵੰਦ ਸਕੂਲਾਂ ਨੂੰ ਨਵੀਂ ਚਾਰਦੀਵਾਰੀ ਅਤੇ ਚਾਰਦੀਵਾਰੀ ਦੀ ਰਿਪੇਅਰ ਲਈ ਗ੍ਰਾਂਟ ਭੇਜੀ ਗਈ ਹੈ, ਸਕੂਲ ਮੁਖੀ ਇਸ ਗ੍ਰਾਂਟ ਨੂੰ ਵਿਭਾਗੀ ਨਿਯਮਾਂ ਅਨੁਸਾਰ ਨਿਸ਼ਚਿਤ ਸਮੇਂ ਅੰਦਰ ਖ਼ਰਚ ਕਰਨ।


ਇਸ ਮੌਕੇ ਤੇ ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ ਅਤੇ ਸਮੂਹ ਸਕੂਲਾਂ ਦਾ ਸਟਾਫ਼ ਹਾਜ਼ਰ ਸੀ।

Related posts

Leave a Reply