LATEST PUNJAB : ਵੱਡੀ ਖ਼ਬਰ : ਕਾਰ ਅਤੇ ਟਰਾਲੀ ਵਿਚਕਾਰ ਭਿਆਨਕ ਟੱਕਰ, ਕਾਰ ਵਿੱਚ ਸਵਾਰ ਤਿੰਨ ਨੌਜਵਾਨਾਂ ਦੀ ਮੌਤ, ਫਿਲਹਾਲ ਮ੍ਰਿਤਕਾਂ ਦੀ ਪਛਾਣ ਨਹੀਂ

ਬਟਾਲਾ : ਪੰਜਾਬ ਦੇ  ਬਟਾਲਾ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਬਟਾਲਾ ਨੇੜਲੇ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਸੋਮਵਾਰ ਸਵੇਰੇ ਸਵਿਫਟ ਡਿਜ਼ਾਇਰ ਕਾਰ ਅਤੇ ਟਰੈਕਟਰ-ਟਰਾਲੀ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ।

ਜਾਣਕਾਰੀ ਮੁਤਾਬਕ ਇਹ ਹਾਦਸਾ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਵਾਪਰਿਆ। ਇੱਥੇ ਇੱਕ ਟਰੈਕਟਰ-ਟਰਾਲੀ ਅਤੇ ਸਵਿਫਟ ਡਿਜ਼ਾਇਰ ਕਾਰ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਟੱਕਰ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਨੌਜਵਾਨ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਫਿਲਹਾਲ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ‘ਚ ਦਾਖਲ ਕਰਵਾਇਆ।

ਵੱਡੀ ਖ਼ਬਰ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੱਤਿਆਕਾਂਡ ਦੇ ਮੁਲਜ਼ਮ ਲਾਰੈਂਸ ਬਿਸ਼ਨੋਈ ਦਾ ਇਕ ਹੋਰ ਵੀਡੀਓ ਵਾਇਰਲ, ਪੁਲਿਸ ਲਈ ਨਵੀਂ ਮੁਸੀਬਤ

Related posts

Leave a Reply