Latest Punjab Vidhansabha : ਪੰਜਾਬ ਵਿਧਾਨਸਭਾ ਚ ਜਬਰਦਸਤ ਹੰਗਾਮਾ; ਕਾਂਗਰਸ ਨੇ ਸਰਕਾਰ ਨੂੰ ਸਦਨ ਵਿਚ ਐੱਸਵਾਈਐੱਲ, ਨਸ਼ੇ, ਅਮਨ ਕਾਨੂੰਨ ਦੀ ਸਥਿਤੀ ਅਤੇ ਬਰਗਾੜੀ ਕਾਂਡ ਤੇ ਘੇਰਿਆ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਇਤਿਹਾਸ ’ਚ ਪਹਿਲੀ ਵਾਰ ਪੇਪਰਲੈੱਸ ਕਾਰਵਾਈ ਸ਼ੁਰੂ ਹੋ ਗਈ ਹੈ।। ਸੈਸ਼ਨ ਸਵੇਰੇ ਗਿਆਰਾਂ ਵਜੇ ਸ਼ੁਰੂ ਹੋਇਆ। ਸੈਸ਼ਨ ‘ਚ ਸਭ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਜਿਸ ਵਿਚ ਗਾਇਕ ਸੁਰਿੰਦਰ ਸ਼ਿੰਦਾ, ਸ਼ਹੀਦ ਅੰਮ੍ਰਿਤਪਾਲ ਸਿੰਘ ਨੂੰ ਵੀ ਸ਼ਰਧਾਜਲੀ ਭੇਟ ਕੀਤੀ ਗਈ। ਕਾਂਗਰਸ ਨੇ ਗਵਰਨਰ ਨਾਲ ਤਕਰਾਰ ਦਾ ਮੁੱਦਾ ਚੁੱਕਿਆ ਹੈ। ਜ਼ਿਕਰਯੋਗ ਹੈ ਕਿ ਗਵਰਨਰ ਨੇ ਵਿਧਾਨ ਸਭਾ ਸੈਸ਼ਨ ਨੂੰ ਗੈਰ-ਕਾਨੂੰਨੀ ਦੱਸਿਆ ਸੀ। ਜਿਸ ਦਾ ਹੀ ਮੁੱਦਾ ਕਾਂਗਰਸ ਵੱਲੋਂ ਚੁੱਕਿਆ ਗਿਆ ਹੈ।

ਪੰਜਾਬ ਵਿਧਾਨ ਸਭਾ ‘ਚ ਪ੍ਰਤਾਪ ਬਾਜਵਾ ਨੇ ਸਵਾਲ ਕੀਤਾ  ਕਿ ਰਾਜਪਾਲ ਸੈਸ਼ਨ ਨੂੰ ਗੈਰ-ਕਾਨੂੰਨੀ ਮੰਨ ਰਹੇ ਹਨ। ਕਿਰਪਾ ਕਰਕੇ ਦੱਸੋ ਕਿ ਸੈਸ਼ਨ ਕਾਨੂੰਨੀ ਹੈ ਜਾਂ ਗੈਰ-ਕਾਨੂੰਨੀ। ਸਪੀਕਰ ਕੁਲਤਾਰ ਸੰਧਵਾ ਨੇ ਕਿਹਾ ਕਿ ਸਪੀਕਰ ਹੋਣ ਦੇ ਨਾਤੇ ਉਹ ਸੈਸ਼ਨ ਨੂੰ ਕਾਨੂੰਨੀ ਸਮਝਦੇ ਹਨ। ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਸੈਸ਼ਨ ਕਾਨੂੰਨੀ ਹੈ। 

 ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਸੀਂ ਸੈਸ਼ਨ ਗੈਰ-ਸੰਵਿਧਾਨਕ ਹੋਣ ਦੇ ਬਾਵਜੂਦ ਸਦਨ ‘ਚ ਆਏ। ਐਸਵਾਈਐਲ ਦਾ ਮੁੱਦਾ ਸਭ ਤੋਂ ਅਹਿਮ ਹੈ ਅਤੇ ਇਸ ‘ਤੇ ਲੰਬੀ ਚਰਚਾ ਹੋਣੀ ਚਾਹੀਦੀ ਹੈ।

ਉਨ੍ਹਾਂ ਬਰਗਾੜੀ ਕਾਂਡ ‘ਤੇ ਬਹਿਸ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਬਾਜਵਾ ਨੇ ਮੰਗ ਕੀਤੀ ਕਿ ਕੁੰਵਰ ਨੂੰ ਲੰਬੀ ਚਰਚਾ ਲਈ ਸਮਾਂ ਦਿੱਤਾ ਜਾਵੇ।

ਕਾਂਗਰਸ ਨੇ ਸਰਕਾਰ ਨੂੰ ਸਦਨ ਵਿਚ ਐੱਸਵਾਈਐੱਲ, ਨਸ਼ੇ, ਅਮਨ ਕਾਨੂੰਨ ਦੀ ਸਥਿਤੀ ਅਤੇ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਸਮੇਤ ਹੋਰਨਾਂ ਮੁੱਦਿਆ ’ਤੇ ਘੇਰਨ ਲਈ ਪੂਰੀ ਰਣਨੀਤੀ ਤਿਆਰ ਕੀਤੀ ਹੈ ਜਿਸ ਕਰਕੇ ਦੋ ਦਿਨਾ ਬੈਠਕ ਮੌਕੇ ਸਦਨ ’ਚ ਹੁਕਮਰਾਨ ਤੇ ਵਿਰੋਧੀ ਧਿਰ ’ਚ ਜ਼ਬਰਦਸਤ ਹੰਗਾਮਾ ਹੋਣ ਦੇ ਆਸਾਰ ਬਣੇ ਹੋਏ ਹਨ। ਖ਼ਾਸ ਕਰਕੇ ਸਤੁਲਜ ਯਮਨਾ ਸੰਪਰਕ ਨਹਿਰ ਦੇ ਮੁੱਦੇ ’ਤੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਵੱਲੋਂ ਹਰਿਆਣੇ ਨੂੰ ਪਾਣੀ ਦੇਣ ਦੇ ਬਿਆਨ ’ਤੇ ਕਾਂਗਰਸੀਆਂ ਨੇ ਸਦਨ ਵਿਚ ਸਰਕਾਰ ਨੂੰ ਘੇਰਨ ਦੀ ਪੂਰੀ ਤਿਆਰੀ ਖਿੱਚੀ ਹੋਈ ਹੈ। ਇਸ ਮੁੱਦੇ ’ਤੇ ਭਖਵੀ ਬਹਿਸ ਹੋਣ ਦੀ ਸੰਭਾਵਨਾ ਹੈ।

Related posts

Leave a Reply