LATEST : Punjab Weather Update: ਪੰਜਾਬ ਚ ਧੁੰਦ ਤੇ ਸੀਤ ਲਹਿਰ ਦਾ ਰੈੱਡ ਅਲਰਟ ਜਾਰੀ, ਸਕੂਲਾਂ ਦਾ ਸਮਾਂ ਬਦਲਿਆ

CHANDIGARH : Punjab Weather Update: ਪੰਜਾਬ ਤੇ ਹਰਿਆਣਾ ਵਿੱਚ ਧੁੰਦ ਤੇ ਸੀਤ ਲਹਿਰ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਕੜਾਕੇ ਦੀ  ਠੰਢ ਕਾਰਨ ਹਿਮਾਚਲ ਦੇ ਊਨਾ ਵਿੱਚ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਹੁਣ ਸਕੂਲ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ। ਇਹ ਹੁਕਮ 31 ਜਨਵਰੀ 2024 ਤੱਕ ਲਾਗੂ ਰਹੇਗਾ। ਚੰਡੀਗੜ੍ਹ ‘ਚ ਸਵੇਰੇ ਸੰਘਣੀ ਧੁੰਦ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਨਵਾਂਸ਼ਹਿਰ, ਜਲੰਧਰ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਵਿੱਚ ਧੁੰਦ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਭਰ ਵਿੱਚ ਸਵੇਰ ਵੇਲੇ ਸੰਘਣੀ ਧੁੰਦ ਤੇ ਠੰਢ ਪੈਣ ਦੀ ਸੰਭਾਵਨਾ ਹੈ। 

ਹਰਿਆਣਾ ਦੇ 11 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਅੰਬਾਲਾ, ਕੁਰੂਕਸ਼ੇਤਰ, ਕੈਥਲ, ਕਰਨਾਲ, ਮਹਿੰਦਰਗੜ੍ਹ, ਰੇਵਾੜੀ, ਝੱਜਰ, ਗੁਰੂਗ੍ਰਾਮ, ਮੇਵਾਤ, ਪਲਵਲ, ਫਰੀਦਾਬਾਦ ਵਿੱਚ ਸੰਘਣੀ ਧੁੰਦ-ਸ਼ੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਦੂਜੇ ਪਾਸੇ ਹਿਮਾਚਲ ਦੇ ਮੈਦਾਨੀ ਇਲਾਕਿਆਂ ਵਿੱਚ ਧੁੰਦ ਦੇਖਣ ਨੂੰ ਮਿਲ ਰਹੀ ਹੈ। ਮੰਡੀ, ਬਿਲਾਸਪੁਰ, ਹਮੀਰਪੁਰ, ਊਨਾ, ਕਾਂਗੜਾ, ਸਿਰਮੌਰ ਤੇ ਸੋਲਨ ਵਿੱਚ ਧੁੰਦ ਦਾ ਅਲਰਟ ਹੈ।

ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ‘ਚ ਤਾਪਮਾਨ 4 ਤੋਂ 14 ਡਿਗਰੀ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ। ਧੁੰਦ ਕਾਰਨ ਸੂਰਜ ਨਿਕਲਣ ਦੀ ਸੰਭਾਵਨਾ ਘੱਟ ਹੈ। ਅੰਮ੍ਰਿਤਸਰ ਵਿੱਚ ਧੁੰਦ ਨੂੰ ਲੈ ਕੇ ਅੱਜ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ 5 ਤੋਂ 13 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। 


ਇਸੇ ਤਰ੍ਹਾਂ ਜਲੰਧਰ , ਕਪੂਰਥਲਾ ਤੇ ਹੁਸ਼ਿਆਰਪੁਰ ਦੇ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਦੇਖਣ ਨੂੰ ਮਿਲੇਗਾ। ਧੁੰਦ ਰਹੇਗੀ ਤੇ ਸੂਰਜ ਨਿਕਲਣ ਦੀ ਸੰਭਾਵਨਾ ਘੱਟ ਹੈ। ਤਾਪਮਾਨ 6 ਤੋਂ 12 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਲੁਧਿਆਣਾ ਵਿੱਚ ਅੱਜ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਬਹੁਤ ਜ਼ਿਆਦਾ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਤਾਪਮਾਨ 5 ਤੋਂ 13 ਡਿਗਰੀ ਦੇ ਵਿਚਕਾਰ ਰਹੇਗਾ

Related posts

Leave a Reply