ਫਿਰੋਜ਼ਪੁਰ : ਸੀਆਈਏ ਸਟਾਫ ਦੀਆਂ ਟੀਮਾਂ ਨੇ ਮੁਲਜ਼ਮਾਂ ਨੂੰ ਵੱਖ ਵੱਖ ਥਾਵਾਂ ਤੋਂ ਹੈਰੋਇਨ ਅਤੇ ਨਸ਼ੇ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਸਟਾਫ ਦੇ ਏਐਸਆਈ ਜਸਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਰਾਣੀ ਵਸਨੀਕ ਗੁਰੂ ਕਰਮ ਸਿੰਘ ਵਾਲੀ ਆਪਣੇ ਘਰ ਨੇੜੇ ਹੈਰੋਇਨ ਵੇਚਣ ਦਾ ਕੰਮ ਕਰਦੀ ਹੈ।
ਉਥੇ ਛਾਪੇਮਾਰੀ ਕਰਨ ਤੋਂ ਬਾਅਦ ਉਕਤ ਰਾਣੀ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ, ਜਿਸ ਦੀ ਕੀਮਤ ਕਰੀਬ 25 ਲੱਖ ਰੁਪਏ ਦੱਸੀ ਜਾ ਰਹੀ ਹੈ।
ਮੁਲਜ਼ਮਾਂ ਖ਼ਿਲਾਫ਼ ਥਾਣਾ ਗੁਰੂਹਰਸਹਾਏ ਵਿਖੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਨ ਤੋਂ ਬਾਅਦ ਇਹ ਪਤਾ ਕਰਨ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇੰਨੀ ਵੱਡੀ ਮਾਤਰਾ ਵਿੱਚ ਹੈਰੋਇਨ ਕਿੱਥੋਂ ਲੈ ਕੇ ਆਈ ਸੀ।

EDITOR
CANADIAN DOABA TIMES
Email: editor@doabatimes.com
Mob:. 98146-40032 whtsapp