LATEST UPDATE : ਅਕਾਲ ਤਖ਼ਤ ਦੇ ਜਥੇਦਾਰ ਨੇ ਦਿੱਤੀ ਸਲਾਹ, ਪੰਜਾਬ ਪੁਲਿਸ ਦੀ ਕਾਬਲੀਅਤ ‘ਤੇ ਵੀ ਚੁੱਕੇ ਸਵਾਲ, ਸਿੱਖ ਜਥੇਬੰਦੀਆਂ ਅਤੇ ਨਿਹੰਗ ਜਥੇਬੰਦੀਆਂ ਦੀ ਵਿਸ਼ੇਸ਼ ਮੀਟਿੰਗ ਬੁਲਾਈ

ਅੰਮ੍ਰਿਤਸਰ :  ਪੰਜਾਬ ਪੁਲਿਸ ਫ਼ਰਾਰ ਅੰਮ੍ਰਿਤਪਾਲ ਸਿੰਘ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੌਰਾਨ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਇਕ ਪਾਸੇ ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਅੱਗੇ ਆਤਮ ਸਮਰਪਣ ਕਰਨ ਤੇ ਜਾਂਚ ‘ਚ ਸਹਿਯੋਗ ਕਰਨ ਲਈ ਕਿਹਾ ਹੈ, ਉਥੇ ਹੀ ਦੂਜੇ ਪਾਸੇ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਨਾ ਕਰਨ ‘ਤੇ ਪੰਜਾਬ ਪੁਲਿਸ ਦੀ ਕਾਬਲੀਅਤ ‘ਤੇ ਸਵਾਲ ਚੁੱਕੇ ਹਨ। ਸਿੰਘ ਨੇ ਕਿਹਾ ਕਿ ਇੰਨੀ ਵੱਡੀ ਤਾਕਤ ਹੋਣ ਦੇ ਬਾਵਜੂਦ ਉਹ ਅੰਮ੍ਰਿਤਪਾਲ ਨੂੰ ਫੜਨ ਵਿੱਚ ਕਾਮਯਾਬ ਕਿਉਂ ਨਹੀਂ ਹੋ ਸਕੇ।

ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕਿਹਾ, ਦੁਨੀਆਂ ਭਰ ਵਿੱਚ ਵਸਦੇ ਸਿੱਖਾਂ ਦੇ ਮਨਾਂ ਵਿੱਚ ਇਹ ਸਵਾਲ ਉੱਠ ਰਿਹੈ ਕਿ ਪੰਜਾਬ ਵਿੱਚ ਭਾਰੀ ਮਾਤਰਾ ਵਿੱਚ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਿਓਂ  ਕਾਮਯਾਬ ਨਹੀਂ ਹੋ ਰਹੀ ? ਇਸ ਕਾਰਨ ਪੁਲਿਸ ਦੀ ਕਾਰਜਪ੍ਰਣਾਲੀ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਸਿੰਘ ਨੇ ਕਿਹਾ, ਜੇ ਅੰਮ੍ਰਿਤਪਾਲ ਨੂੰ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਹੈ ਤਾਂ ਪੁਲਿਸ ਨੂੰ ਸੱਚਾਈ ਸਾਰਿਆਂ ਨੂੰ ਦੱਸਣੀ ਚਾਹੀਦੀ ਹੈ। ਅੰਮ੍ਰਿਤਪਾਲ ਦੇ ਮਾਪਿਆਂ ਨੇ ਪਹਿਲਾਂ ਹੀ ਆਸ਼ੰਕਾ ਜਤਾਈ ਸੀ ਕਿ ਪੁਲਿਸ ਨੇ ਉਨ੍ਹਾਂ ਦੇ ਪੁੱਤਰ ਨੂੰ ਫੜ ਚੁੱਕੀ ਹੈ।

Amritpal Singh Arrest Operation

 
ਜ਼ਿਕਰਯੋਗ ਹੈ ਕਿ  ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਹਾਲਾਤਾਂ ‘ਤੇ ਵਿਚਾਰ ਕਰਨ ਲਈ 60 ਤੋਂ 70 ਦੇ ਕਰੀਬ ਸਿੱਖ ਜਥੇਬੰਦੀਆਂ, ਮਦਰੱਸਿਆਂ ਅਤੇ ਨਿਹੰਗ ਜਥੇਬੰਦੀਆਂ ਦੀ ਵਿਸ਼ੇਸ਼ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਕਿਸੇ ਵੀ ਸਿਆਸੀ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਸੱਦਾ ਨਹੀਂ ਦਿੱਤਾ ਗਿਆ ਹੈ। 

Related posts

Leave a Reply