LATEST UPDATE PUNJAB : ਗੈਰ-ਕਾਨੂੰਨੀ ਮਾਈਨਿੰਗ : ਨਵਜੋਤ ਸਿੱਧੂ ਵੱਲੋਂ ਦਾਇਰ ਪਟੀਸ਼ਨ ‘ਤੇ NGT ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਨਵੀਂ ਦਿੱਲੀ -ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਨੇ ਪੰਜਾਬ ਦੇ ਰੋਪੜ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਪੰਜਾਬ ਸਰਕਾਰ, ਰੋਪੜ ਦੇ ਡੀਸੀ ਅਤੇ ਸਬੰਧਤ ਅਧਿਕਾਰੀਆਂ ਨੂੰ ਨੋਟਿਸ ਭੇਜਿਆ ਹੈ। ਇਹ ਨੋਟਿਸ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵੱਲੋਂ ਦਾਇਰ ਪਟੀਸ਼ਨ ‘ਤੇ ਜਾਰੀ ਕੀਤਾ ਗਿਆ ਹੈ।

ਇਸ ਮਾਮਲੇ ਦੀ ਸੁਣਵਾਈ 11 ਮਾਰਚ ਨੂੰ ਹੋਵੇਗੀ। ਦਸੰਬਰ ਵਿੱਚ ਰੂਪਨਗਰ ਵਿੱਚ 1735 ਕਿਊਬਿਕ ਮੀਟਰ ਖਣਿਜ ਦੀ ਨਾਜਾਇਜ਼ ਮਾਈਨਿੰਗ ਹੋਈ ਸੀ। ਇਸ ਸਬੰਧੀ ਐਸ.ਡੀ.ਐਮ ਸ਼ਾਹ ਨੇ ਦੱਸਿਆ ਕਿ ਸਾਂਝੀ ਟੀਮ ਵੱਲੋਂ ਮਾਪਿਆ ਗਿਆ ਤਾਂ ਪਤਾ ਲੱਗਾ ਕਿ 1735 ਕਿਊਬਿਕ ਮੀਟਰ ਸਬ ਮਿਨਰਲ ਦੀ ਮਾਈਨਿੰਗ ਕਰਕੇ ਗੈਰਕਾਨੂੰਨੀ ਢੰਗ ਨਾਲ ਢੋਆ-ਢੁਆਈ ਕੀਤੀ ਜਾ ਰਹੀ ਹੈ। ਇਹ ਮਾਈਨਿੰਗ ਗੈਰ-ਕਾਨੂੰਨੀ ਮਾਈਨਿੰਗ ਸਟੋਰੇਜ ਅਤੇ ਟ੍ਰਾਂਸਪੋਰਟੇਸ਼ਨ ਨਿਯਮਾਂ 2021 ਅਤੇ ਮਾਈਨ ਐਕਟ 1957 ਦੀ ਧਾਰਾ 23 ਸੀ ਦੀ ਉਲੰਘਣਾ ਸੀ। ਟੀਮ ਨੇ ਜ਼ਮੀਨ ਮਾਲਕ/ਮਾਈਨਰ ‘ਤੇ 7 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਸੀ।

ਅੱਜ ਦੇ ਨੋਟਿਸ ‘ਤੇ ਨਵਜੋਤ ਸਿੱਧੂ ਨੇ ਕਿਹਾ, ‘ਇਹ ਮਾਮਲਾ ਰੋਪੜ ਵਿੱਚ ਇੱਕ ਛੋਟੀ ਜਿਹੀ ਜਗ੍ਹਾ ਦਾ ਹੈ ਪਰ ਪੂਰੇ ਪੰਜਾਬ ਵਿੱਚ ਸਥਿਤੀ ਖਰਾਬ ਹੈ। ਇਹ ਸਭ ਕੁਝ ਆਪਣੇ ਫਾਇਦੇ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਐਨਜੀਟੀ ਵਿੱਚ ਦਾਇਰ ਪਟੀਸ਼ਨ ਵਿੱਚ ਪੰਜਾਬ ਸਰਕਾਰ, ਡੀਐਮ ਅਤੇ ਮਾਈਨਿੰਗ ਵਿਭਾਗ ਨੂੰ ਧਿਰ ਬਣਾਇਆ ਗਿਆ ਹੈ। ਐਨਜੀਟੀ ਨੇ ਸਾਰਿਆਂ ਤੋਂ ਜਵਾਬ ਮੰਗਿਆ ਹੈ। 

Related posts

Leave a Reply