LATEST UPDATED: ਪਿੰਡ ਥੂਹਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਸਰੂਪ ਸ਼ਾਰਟ ਅਗਨ ਭੇਂਟ

ਰਾਜਪੁਰਾ/ਪਟਿਆਲਾ 17 ਮਈ :  ਰਾਜਪੁਰਾ ਨੇੜਲੇ ਪਿੰਡ ਥੂਹਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਸਰੂਪ ਸ਼ਾਰਟ ਸਰਕਟ ਨਾਲ ਅਗਨ ਭੇਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ  ਪਿੰਡ ਥੂਹਾ ਦੇ ਗੁਰਦੁਆਰਾ ਚੜ੍ਹਦੀਕਲਾ ਸਾਹਿਬ ਦੇ ਸੱਚਖੰਡ ਵਿਚ ਸ਼ਾਰਟ ਸਰਕਟ ਨਾਲ ਇਹ ਘਟਨਾ ਵਾਪਰੀ ਹੈ।

ਇਸ ਸਬੰਧੀ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਘਟਨਾ ਦਾ ਗੰਭੀਰ ਨੋਟਿਸ ਲਿਆ ਅਤੇ ਉਨ੍ਹਾਂ ਗੁਰਦੁਆਰਾ ਸਾਹਿਬ ਜਾ ਕੇ ਖੁਦ ਜਾਇਜ਼ਾ ਲਿਆ ਅਤੇ ਇਸ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ। ਇਸ ਮੌਕੇ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਸੰਗਤਾਂ ਨੂੰ ਕਈ ਵਾਰ ਅਪੀਲ ਕੀਤੀ ਗਈ ਹੈ ਕਿ ਗਰਮੀ ਦੇ ਵੱਧਦੇ ਪ੍ਰਭਾਵ ਦੇ ਚੱਲਦਿਆਂ ਬਿਜਲੀ ਉਪਕਰਣਾਂ ਨੂੰ ਚੱਲਦਾ ਨਾ ਰਹਿਣ ਦਿੱਤਾ ਜਾਵੇ, ਜਿਸ ਕਾਰਨ ਅਜਿਹੀਆਂ ਘਟਨਾਵਾਂ ਵਾਰ ਵਾਰ ਵਾਪਰੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਮੁੜ ਨਾ ਵਾਪਰਨ ਇਸ ਕਰਕੇ ਸੰਗਤਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ।

 ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਅਗਨ ਭੇਂਟ ਸਰੂਪ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਭੇਜ ਦਿੱਤੇ ਗਏ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਪਾਰਟੀ ਵੀ ਮੌਕੇ ’ਤੇ ਪੁੱਜੀ, ਜਿਨਾਂ ਨੇ ਸਾਰੀ ਘਟਨਾ ਦੀ ਜਾਂਚ ਸ਼ੁਰੂ ਕੀਤੀ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਘਟਨਾ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਵਾਪਰੀ ਹੈ।

 

Related posts

Leave a Reply