LATEST UPDATED: ਸੱਚਖੰਡ ਹਰਿਮੰਦਰ ਸਾਹਿਬ ਜੀ ਦੇ ਸਾਬਕਾ ਗ੍ਰੰਥੀ ‘ਤੇ ਸਾਬਕਾ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੀ ਅਚਾਨਕ ਮੌਤ

ਅੰਮ੍ਰਿਤਸਰ 16 ਮਈ :– ਸੱਚਖੰਡ ਹਰਿਮੰਦਰ ਸਾਹਿਬ ਜੀ ਦੇ ਸਾਬਕਾ ਗ੍ਰੰਥੀ ‘ਤੇ ਸਾਬਕਾ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੀ ਅਚਾਨਕ ਮੌਤ ਹੋ ਗਈ ਹੈ ।

ਇਸ ਖਬਰ ਦੀ ਪੁਸ਼ਟੀ ਸ੍ਰੀ ਅਕਾਲ ਤਖਤ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਮਲਕੀਤ ਸਿੰਘ ਖ਼ਾਲਸਾ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਗਿਆਨੀ ਜੋਗਿੰਦਰ ਸਿੰਘ ਬਹੁਤ ਹੀ ਪਿਆਰੀ ਸ਼ਖ਼ਸੀਅਤ ਸਨ। ਅਕਾਲ ਚਲਾਣਾਂ ਕਰ ਗਏ ਹਨ ਪਰ ਅਕਾਲ ਪੁਰਖ ਵਾਹਿਗੁਰੂ ਜੀ ਦਾ ਭਾਣਾਂ ਹੁਕਮ ਹੈ ਅਤੇ ਸਤਿਗੁਰੂ ਸਾਹਿਬ ਆਪਣੇ ਚਰਨਾਂ ‘ਚ ਵਿੱਛੜੀ ਰੂਹ ਨੂੰ ਨਿਵਾਸ ਬਖਸ਼ਿਸ਼ ਕਰਨ। ਇਸ ਤੋਂ ਇਲਾਵਾ ਦੁੱਖ ਦੀ ਘਡ਼ੀ ‘ਚ ਪ੍ਰਮਾਤਮਾ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਅਕਾਲ ਚਲਾਣੇ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਜੋਗਿੰਦਰ ਸਿੰਘ ਵੇਦਾਂਤੀ ਦੇ ਚਲਾਣੇ ਨਾਲ ਸਿੱਖ ਕੌਮ ਗੁਰਬਾਣੀ ਵਿਆਕਰਣ ਦੇ ਗਿਆਤਾ ਤੋਂ ਵਾਂਝੀ ਹੋ ਗਈ ਹੈ। ਜਥੇਦਾਰ ਵੇਦਾਂਤੀ ਸਿੱਖ ਪੰਥ ਦੀ ਮਹਾਨ ਸ਼ਖਸੀਅਤ ਸਨ, ਉਨ੍ਹਾਂ ਦੇ ਚਲਾਣਾ ਕਰ ਜਾਣ ਨਾਲ ਸਿੱਖ ਜਗਤ ਅੰਦਰ ਖ਼ਲਾਅ ਪੈਦਾ ਹੋ ਗਿਆ ਹੈ।

Related posts

Leave a Reply