LATEST WATCH VIDEO : ਸਸੁਰਾਲ ਪੱਖ ਤੇ ਜਵਾਈ ਨੂੰ ਛੱਤ ਤੋਂ ਧੱਕਾ ਦੇ ਕੇ ਮਾਰਨ ਦਾ ਮਾਮਲਾ ਸਾਮਣੇ ਆਇਆ

ਫਿਰੋਜ਼ਪੁਰ : ਸਸੁਰਾਲ ਪੱਖ ਤੇ ਜਵਾਈ  ਨੂੰ ਛੱਤ ਤੋਂ ਧੱਕਾ ਦੇ ਕੇ ਮਾਰਨ ਦਾ ਮਾਮਲਾ ਸਾਮਣੇ ਆਇਆ ਹੈ । ਫਿਰੋਜ਼ਪੁਰ ਦੇ ਡੀਸੀ ਦਫ਼ਤਰ ਦੇ ਬਾਹਰ ਪੀੜਤ ਦੇ ਪਰਿਵਾਰ ਵੱਲੋਂ ਨੌਜਵਾਨ ਦੀ ਲਾਸ਼ ਨੂੰ ਰੱਖ ਕੇ ਧਰਨਾ ਦਿੱਤਾ ਗਿਆ ਹੈ। ਪੀੜਿਤ ਪੱਖ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਬੁੱਕਨ ਖਾਂ ਪਿੰਡ ਦਰ ਰਹਿਣ ਵਾਲਾ ਸੁਖਜਿੰਦਰ ਜਲਾਲਾਬਾਦ ਵਿਖੇ ਵਿਆਹਿਆ ਹੋਇਆ ਸੀ। ਉਸਦੀ ਇੱਕ ਛੋਟੀ ਬੱਚੀ ਵੀ ਹੈ,  ਪਤਨੀ ਆਪਣੇ ਪੇਕੇ ਚਲੀ ਗਈ ਸੁਖਵਿੰਦਰ ਸਿੰਘ ਪਤਨੀ ਨੂੰ ਮਨਾਉਣ ਲਈ ਸਹੁਰੇ ਘਰ ਗਿਆ ਸੀ। ਜਿੱਥੇ ਸੌਹਰਾ ਪਰਿਵਾਰ ਨਾਲ ਕਿੱਸੇ ਗੱਲੋਂ ਤੋਂ ਉਸਦੀ ਤਕਰਾਰ ਹੋ ਗਈ ਅਤੇ ਸੁਖਜਿੰਦਰ ਨੂੰ ਛੱਤ ਤੋਂ ਥੱਲੇ ਸੁੱਟ ਦਿੱਤਾ, ਜਿੱਥੇ ਇਲਾਜ਼ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਗ਼ੈਰ ਇਰਾਦਤਨ ਹਤਿਆ ਦਾ ਮਾਮਲਾ ਦਰਜ ਕੀਤਾ ਗਿਆ ਹੈ। 

“>

ਪਰ ਪੀੜਿਤ ਪਰਿਵਾਰ ਦਾ ਕਹਿਣਾ ਹੈ ਕਿ ਓਹਨਾਂ ਦੇ ਬੇਟੇ ਦੀ ਹੱਤਿਆ ਕੀਤੀ ਗਈ ਹੈ। ਜਿਸ ਦਾ CCTV ਸਾਮ੍ਹਣੇ ਆਇਆ ਹੈ ਜਿੱਸ ਵਿਚ ਸੁਖਜਿੰਦਰ ਉੱਪਰ ਛੱਤ ਤੋਂ ਥੱਲੇ ਡਿੱਗਦਾ ਨਜ਼ਰ ਆ ਰਿਹਾ ਹੈ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਦੋਸ਼ੀਆਂ ਖਿਲਾਫ਼ ਕਤਲ ਦਾ ਮੁਕੱਦਮਾ ਕਰ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਇਸ ਮੰਗ ਨੂੰ ਲੈ ਕੇ ਪੀੜਿਤ ਪੱਖ ਵੱਲੋਂ ਮ੍ਰਿਤਕ ਦੇਹ ਨੂੰ ਡੀਸੀ ਦਫ਼ਤਰ ਦੇ ਬਾਹਰ ਰੱਖ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ  ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਗਈ । ਪੁਲਿਸ ਵਲੋਂ ਪੀੜਿਤ ਪੱਖ ਨੂੰ ਦੋਸ਼ੀਆਂ ਉਤੇ ਬਣਦੀ  ਕਾਰਵਾਈ ਦਾ ਆਸ਼ਵਾਸਨ ਦੇ ਕੇ ਧਰਨਾ ਚੁਕਵਾਇਆ ਗਿਆ। 

Credt : THE ENCOUNTER

WATCH VIDEO
WATCH VIDEO
WATCH VIDEO

Related posts

Leave a Reply