LATEST : ਅਦਾਲਤ ਨੇ ਰਾਹੁਲ ਗਾਂਧੀ ਨੂੰ ਜ਼ਮਾਨਤ ਦਿੱਤੀ, ਸਜ਼ਾ ‘ਤੇ ਫਿਲਹਾਲ ਰੋਕ

ਨਵੀਂ ਦਿੱਲੀ :  ਕਾਂਗਰਸ ਨੇਤਾ ਰਾਹੁਲ ਗਾਂਧੀ ਮਾਣਹਾਨੀ ਮਾਮਲੇ ‘ਚ ਦੋਸ਼ੀ ਕਰਾਰ ਦਿੱਤੇ ਜਾਣ ਦੇ ਖਿਲਾਫ ਸੈਸ਼ਨ ਕੋਰਟ ‘ਚ ਅਪੀਲ ਦਾਇਰ ਕਰਨ ਲਈ ਸੂਰਤ ਪਹੁੰਚ ਗਏ ਹਨ। ਕਾਂਗਰਸੀ ਆਗੂ ਨੇ ਅੱਜ ਸੂਰਤ ਦੀ ਸੈਸ਼ਨ ਅਦਾਲਤ ਵਿੱਚ 2019 ਦੇ ਮਾਣਹਾਨੀ ਕੇਸ ਵਿੱਚ ਆਪਣੀ ਦੋ ਸਾਲ ਦੀ ਸਜ਼ਾ ਖ਼ਿਲਾਫ਼ ਅਪੀਲ ਦਾਇਰ ਕੀਤੀ ਹੈ। ਅਦਾਲਤ ਨੇ ਰਾਹੁਲ ਗਾਂਧੀ ਨੂੰ ਜ਼ਮਾਨਤ ਦੇ ਦਿੱਤੀ ਹੈ ਅਤੇ ਸਜ਼ਾ ‘ਤੇ ਫਿਲਹਾਲ ਰੋਕ ਲਗਾ ਦਿੱਤੀ ਹੈ। 

ਇਸ ਮਾਮਲੇ ਵਿੱਚ ਸਜ਼ਾ ਸੁਣਾਏ ਜਾਣ ਦੇ 11 ਦਿਨ ਬਾਅਦ ਰਾਹੁਲ ਗਾਂਧੀ ਨੇ ਸੈਸ਼ਨ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਭਾਜਪਾ ਨੇ ਇਸ ਨੂੰ ਕਾਂਗਰਸ ਦਾ ਡਰਾਮਾ ਕਰਾਰ ਦਿੱਤਾ ਹੈ।

Related posts

Leave a Reply