latest : -ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਜ਼ਿਲ•ੇ ਵਿਚ ਅਗਲੇ ਹੁਕਮਾਂ ਤੱਕ ਕਰਫ਼ਿਊ ਲਾਗੂ ਰਹੇਗਾ-ਡਿਪਟੀ ਕਮਿਸ਼ਨਰ

-ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਜ਼ਿਲ•ੇ ਵਿਚ ਅਗਲੇ ਹੁਕਮਾਂ ਤੱਕ ਕਰਫ਼ਿਊ ਲਾਗੂ ਰਹੇਗਾ-ਡਿਪਟੀ ਕਮਿਸ਼ਨਰ
ਪਠਾਨਕੋਟ 23  ਮਾਰਚ  ( Rajinder Rajan Bureau Chief )-—ਕੋਵਿਡ-19 (ਕਰੋਨਾ ਵਾਈਰਸ) ਦੇ ਪ੍ਰਭਾਵ ਨੂੰ ਰੋਕਣ ਅਤੇ ਇਸਦੀ ਲੜੀ ਨੂੰ ਤੋੜਨ ਲਈ ਡਿਪਟੀ ਕਮਿਸ਼ਨਰ ਪਠਾਨਕੋਟ ਸ੍ਰ: ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਫ਼ੌਜਦਾਰੀ ਜ਼ਾਬਤਾ ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜ਼ਿਲ•ਾ ਪਠਾਨਕੋਟ ਦੀ ਹਦੂਦ ਅੰਦਰ ਅਗਲੇ ਹੁਕਮਾਂ ਤੱਕ ਕਰਫ਼ਿਊ ਲਾਗੂ ਕੀਤਾ ਗਿਆ ਹੈ।

ਉਨ•ਾਂ ਦੱਸਿਆ ਕਿ ਕੋਰੋਨਾ ਵਾਈਰਸ ਦੇ ਪ੍ਰਭਾਵ ਨੂੰ ਆਮ ਲੋਕਾਂ ਵਿੱਚ ਫੈਲਣ ਤੋ ਰੋਕਣ ਲਈ ਇਹ ਹੁਕਮ ਲੋਕ ਹਿੱਤ ਲਈ ਜਾਰੀ ਕੀਤੇ ਗਏ ਹਨ।  ਉਨ•ਾਂ ਦੱਸਿਆ ਕਿ ਕਰਫ਼ਿਊ ਨੂੰ ਪ੍ਰਭਾਵਿਤ ਢੰਗ ਨਾਲ ਲਾਗੂ ਕਰਨ ਅਤੇ ਲਾਅ ਐਂਡ ਆਰਡਰ ਨੂੰ ਮਨਟੇਨ ਕਰਨ ਲਈ ਜ਼ਿਲ•ੇ ਵਿਚ ਵੱਖ ਵੱਖ ਖੇਤਰਾਂ ਲਈ ਟੀਮਾਂ ਬਣਾਈਆਂ ਗਈਆਂ ਹਨ ਅਤੇ ਅਧਿਕਾਰੀਆਂ ਨੂੰ ਨਿਯੁਕਤ ਕੀਤਾ ਗਿਆ ਹੈ। ਇਹ ਅਧਿਕਾਰੀ ਜ਼ਿਲ•ੇ ਵਿਚ ਪੂਰੀ ਸਥਿਤੀ ਨੂੰ ਮਾਨੀਟਰ ਕਰਨਗੇ ਅਤੇ ਸਮੇਂ ਸਮੇਂ ਸਿਰ ਰਿਪੋਰਟ ਡਿਪਟੀ ਕਮਿਸ਼ਨਰ ਨੂੰ ਭੇਜਣਗੇ।

Related posts

Leave a Reply